ਮੰਗਾਂ ਨਾ ਮੰਨਣ ਦੀ ਸੂਰਤ ''ਚ 21 ਨੂੰ ਧਰਨਾ ਦੇਣ ਦਾ ਐਲਾਨ

Friday, Feb 09, 2018 - 10:44 AM (IST)

ਮੰਗਾਂ ਨਾ ਮੰਨਣ ਦੀ ਸੂਰਤ ''ਚ 21 ਨੂੰ ਧਰਨਾ ਦੇਣ ਦਾ ਐਲਾਨ


ਸ੍ਰੀ ਮੁਕਤਸਰ ਸਾਹਿਬ (ਪਵਨ, ਸੁਖਪਾਲ) - ਪੀ. ਡਬਲਯੂ. ਡੀ. ਟੈਕਨੀਸ਼ੀਅਨ ਐਂਡ ਕਲਾਸ ਫੋਰ ਗੌਰਮਿੰਟ ਇੰਪਲਾਈਜ਼ ਯੂਨੀਅਨ ਬ੍ਰਾਂਚ ਸ੍ਰੀ ਮੁਕਤਸਰ ਸਾਹਿਬ ਦੇ ਵਰਕਰਾਂ ਦੀ ਇਕ ਅਹਿਮ ਮੀਟਿੰਗ ਮੇਲ ਵਾਟਰ ਵਰਕਰਸ ਵਿਚ ਜਥੇਬੰਦੀ ਦੇ ਪ੍ਰਧਾਨ ਸਰਦੂਲ ਸਿੰਘ ਕਲੇਰ ਦੀ ਪ੍ਰਧਾਨਗੀ ਹੇਠ ਹੋਈ। ਇਸ ਸਮੇਂ ਆਗੂਆਂ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਮੰਗਾਂ ਨਾ ਮੰਨੀਆਂ ਗਈਆਂ ਤਾਂ 21 ਫਰਵਰੀ ਨੂੰ ਲੁਧਿਆਣਾ ਵਿਖੇ ਧਰਨਾ ਦਿੱਤਾ ਜਾਵੇਗਾ। ਇਸ ਦੌਰਾਨ ਦਲਬੀਰ ਸਿੰਘ ਭਾਗਸਰ, ਸੁਖਵੀਰ ਸਿੰਘ, ਕੁਲਵੰਤ ਸਿੰਘ, ਦਵਿੰਦਰ ਸਿੰਘ ਸੰਧੂ ਆਦਿ ਮੌਜੂਦ ਸਨ। 

ਇਹ ਹਨ ਮੰਗਾਂ
. ਥਰਮਲ ਪਲਾਂਟਾਂ ਨੂੰ ਬੰਦ ਕਰਨ ਦਾ ਫੈਸਲਾ ਵਾਪਸ ਲਿਆ ਜਾਵੇ। 
. ਬਰਾਬਰ ਕੰਮ-ਬਰਾਬਰ ਤਨਖਾਹ ਦੇ ਫੈਸਲੇ ਤਹਿਤ ਭੱਤਿਆਂ ਸਮੇਤ ਤਨਖਾਹ ਦਿੱਤੀ ਜਾਵੇ।
. ਮੁਲਾਜ਼ਮਾਂ ਨੂੰ 2016 ਦੇ ਐਕਟ ਤਹਿਤ ਰੈਗੂਲਰ ਕੀਤਾ ਜਾਵੇ।
. ਡੀ. ਏ. ਦੀਆਂ ਕਿਸ਼ਤਾਂ ਦਿੱਤੀਆਂ ਜਾਣ।


Related News