ਪੰਜਾਬ ਸਰਕਾਰ ਨੇ ਦੰਗਾ ਪੀੜਤਾਂ, ਅੱਤਵਾਦ ਪ੍ਰਭਾਵਿਤਾਂ ਲਈ ਚੁੱਕਿਆ ਇਹ ਕਦਮ, ਮਾਲ ਮੰਤਰੀ ਜਿੰਪਾ ਨੇ ਦਿੱਤੀ ਜਾਣਕਾਰੀ

Sunday, Mar 12, 2023 - 10:22 PM (IST)

ਪੰਜਾਬ ਸਰਕਾਰ ਨੇ ਦੰਗਾ ਪੀੜਤਾਂ, ਅੱਤਵਾਦ ਪ੍ਰਭਾਵਿਤਾਂ ਲਈ ਚੁੱਕਿਆ ਇਹ ਕਦਮ, ਮਾਲ ਮੰਤਰੀ ਜਿੰਪਾ ਨੇ ਦਿੱਤੀ ਜਾਣਕਾਰੀ

ਚੰਡੀਗੜ੍ਹ (ਬਿਊਰੋ) : ਪੰਜਾਬ ਦੇ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਦੰਗਾ ਪੀੜਤਾਂ ਤੇ ਅੱਤਵਾਦ ਪ੍ਰਭਾਵਿਤਾਂ ਨੂੰ ਬਿਨਾਂ ਕਿਸੇ ਵਿੱਤੀ ਰਿਆਇਤ ਦੇ ਮਕਾਨਾਂ-ਪਲਾਟਾਂ ਦੀ ਅਲਾਟਮੈਂਟ ‘ਚ 5 ਫ਼ੀਸਦੀ ਰਾਖਵਾਂਕਰਨ ਦੀ ਮਿਆਦ 'ਚ 5 ਸਾਲ ਦਾ ਵਾਧਾ ਕਰ ਦਿੱਤਾ ਹੈ।

ਇਹ ਵੀ ਪੜ੍ਹੋ : ਭਗਵੰਤ ਮਾਨ ਸਰਕਾਰ ਨੇ ਆਪਣੇ ਦੂਸਰੇ ਬਜਟ ਰਾਹੀਂ ਹਰ ਵਰਗ ਨੂੰ ਦਿੱਤਾ ਸਨਮਾਨ : ਡਾ. ਬਲਜੀਤ ਕੌਰ

ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ 'ਚ ਪੰਜਾਬ ਸਰਕਾਰ ਨੇ ਦੰਗਾ ਪੀੜਤਾਂ/ਅੱਤਵਾਦ ਪ੍ਰਭਾਵਿਤ ਪਰਿਵਾਰਾਂ ਨੂੰ ਅਬਰਨ ਅਸਟੇਟ/ਇੰਪਰੂਵਮੈਂਟ ਟਰੱਸਟ/ਪੈਪਸੂ ਟਾਊਨਸ਼ਿਪ ਡਿਵੈਲਪਮੈਂਟ ਬੋਰਡ ਆਦਿ ਵੱਲੋਂ ਪਲਾਟਾਂ/ਮਕਾਨਾਂ ਦੀ ਅਲਾਟਮੈਂਟ ਲਈ ਕੀਮਤਾਂ 'ਚ ਬਿਨਾਂ ਕਿਸੇ ਰਿਆਇਤ ਦੇ 5 ਫ਼ੀਸਦੀ ਰਾਖਵਾਂਕਰਨ ਦੀ ਸਹੂਲਤ ਵਿੱਚ 5 ਸਾਲ ਦਾ ਵਾਧਾ ਕਰਨ ਦਾ ਫ਼ੈਸਲਾ ਕੀਤਾ ਹੈ। 

ਇਹ ਵੀ ਪੜ੍ਹੋ : ਆਲ ਇੰਡੀਆ ਗੁਰਦੁਆਰਾ ਐਕਟ ਦੇ ਹੱਕ 'ਚ ਆਏ ਲਾਲਪੁਰਾ, ਅਜਨਾਲਾ ਹਿੰਸਾ ਨੂੰ ਲੈ ਕੇ ਆਖੀ ਇਹ ਗੱਲ

ਉਨ੍ਹਾਂ ਦੱਸਿਆ ਕਿ ਰਾਖਵਾਂਕਰਨ ਦੀ ਇਹ ਸਹੂਲਤ 31 ਦਸੰਬਰ 2021 ਨੂੰ ਖ਼ਤਮ ਕਰ ਦਿੱਤੀ ਗਈ ਸੀ ਪਰ ਹੁਣ ਲਏ ਫ਼ੈਸਲੇ ਨਾਲ ਇਹ ਸਹੂਲਤ 31 ਦਸੰਬਰ 2026 ਤੱਕ ਵਧਾ ਦਿੱਤੀ ਗਈ ਹੈ। ਮਾਲ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਇਸ ਲੋਕ ਪੱਖੀ ਫ਼ੈਸਲੇ ਬਾਰੇ ਪੱਤਰ ਸਾਰੇ ਡਿਪਟੀ ਕਮਿਸ਼ਨਰਾਂ, ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਤੇ ਸਥਾਨਕ ਸਰਕਾਰਾਂ ਵਿਭਾਗ ਨੂੰ ਜਾਰੀ ਕਰ ਦਿੱਤਾ ਗਿਆ ਹੈ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।


author

Mukesh

Content Editor

Related News