ਸਰਕਾਰ ਨੇ ਕਾਨੂੰਨ ਨੂੰ ਬਣਾਇਆ ਸਿਆਸੀ ਹਥਿਆਰ, ਕਲਮ ਦੀ ਆਵਾਜ਼ ਦਬਾਉਣ ਦੀ ਸਾਜ਼ਿਸ਼ : ਅਵਤਾਰ ਹੈਨਰੀ

Wednesday, Mar 18, 2026 - 01:24 AM (IST)

ਸਰਕਾਰ ਨੇ ਕਾਨੂੰਨ ਨੂੰ ਬਣਾਇਆ ਸਿਆਸੀ ਹਥਿਆਰ, ਕਲਮ ਦੀ ਆਵਾਜ਼ ਦਬਾਉਣ ਦੀ ਸਾਜ਼ਿਸ਼ : ਅਵਤਾਰ ਹੈਨਰੀ

ਜਲੰਧਰ (ਚੋਪੜਾ) : ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਪ੍ਰਦੇਸ਼ ਕਾਂਗਰਸ ਅਨੁਸ਼ਾਸਨ ਕਮੇਟੀ ਦੇ ਚੇਅਰਮੈਨ ਅਵਤਾਰ ਹੈਨਰੀ ਨੇ ਕਿਹਾ ਹੈ ਕਿ ਇਹ ਕਾਰਵਾਈ ਸਿਰਫ਼ ਇੱਕ ਹੋਟਲ ਜਾਂ ਅਦਾਰੇ ਖ਼ਿਲਾਫ਼ ਨਹੀਂ ਸਗੋਂ ਲੋਕਤੰਤਰ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਜੋ ਵੀ ਉਨ੍ਹਾਂ ਖ਼ਿਲਾਫ਼ ਬੋਲੇਗਾ, ਉਸ ਨੂੰ ਇਸ ਤਰ੍ਹਾਂ ਦੀ ਕਾਰਵਾਈ ਦਾ ਸਾਹਮਣਾ ਕਰਨਾ ਪਵੇਗਾ।

ਇਹ ਵੀ ਪੜ੍ਹੋ : ਪੰਜਾਬ ਵਿਚ ਮੀਡੀਆ ਦੀ ਆਵਾਜ਼ ਦਬਾ ਰਹੀ ‘ਆਪ’ ਸਰਕਾਰ : ਆਰ. ਪੀ. ਸਿੰਘ

ਅਵਤਾਰ ਹੈਨਰੀ ਨੇ ਦੋਸ਼ ਲਾਇਆ ਕਿ ਸਰਕਾਰ ਪ੍ਰਸ਼ਾਸਨਿਕ ਮਸ਼ੀਨਰੀ ਦੀ ਦੁਰਵਰਤੋਂ ਕਰ ਰਹੀ ਹੈ ਅਤੇ ਕਾਨੂੰਨ ਦਾ ਇਸਤੇਮਾਲ ਸਿਆਸੀ ਹਥਿਆਰ ਦੇ ਰੂਪ ’ਚ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਇਸ ਤਾਨਾਸ਼ਾਹੀ ਖ਼ਿਲਾਫ਼ ਡਟ ਕੇ ਖੜ੍ਹੀ ਹੈ ਅਤੇ ਜਨਤਾ ਦੇ ਅਧਿਕਾਰਾਂ ਦੀ ਰੱਖਿਆ ਲਈ ਸੰਘਰਸ਼ ਜਾਰੀ ਰਹੇਗਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Sandeep Kumar

Content Editor

Related News