ਸਰਕਾਰੀ ਸਿਹਤ ਕੇਂਦਰਾਂ ’ਚ ਰੋਗੀਆਂ ਲਈ 200 ਤੋਂ ਵੱਧ ਤਰ੍ਹਾਂ ਦੀਆਂ ਦਵਾਈਆਂ ਮੁਹੱਈਆ ਹੋਈਆਂ

08/13/2022 10:57:59 AM

ਜਲੰਧਰ (ਸੋਮਨਾਥ)– ਪੰਜਾਬ ਵਿਚ ਭਗਵੰਤ ਮਾਨ ਸਰਕਾਰ ਨੇ ਰੋਗੀਆਂ ਦੇ ਹਿੱਤ ਲਈ ਬਹੁਤ ਹੀ ਸ਼ਲਾਘਾਯੋਗ ਕਦਮ ਚੁੱਕੇ ਹਨ ਅਤੇ ਇਨ੍ਹਾਂ ਵਿਚੋਂ ਇਕ ਵਿਸ਼ੇਸ਼ ਕਦਮ ਇਹ ਹੈ ਕਿ ਹੁਣ ਸਰਕਾਰੀ ਸਿਹਤ ਕੇਂਦਰਾਂ ਵਿਚ ਇਲਾਜ ਲਈ ਆਉਣ ਵਾਲੇ ਰੋਗੀਆਂ ਨੂੰ 200 ਤੋਂ ਵੱਧ ਤਰ੍ਹਾਂ ਦੀਆਂ ਦਵਾਈਆਂ ਉਥੇ ਹੀ ਮੁਹੱਈਆ ਕਰਵਾ ਦਿੱਤੀਆਂ ਗਈਆਂ ਹਨ।

ਇਹ ਵੀ ਪੜ੍ਹੋ: ਫਗਵਾੜਾ ’ਚ ਕਿਸਾਨਾਂ ਦੇ ਪੱਕੇ ਡੇਰੇ, ਜਲੰਧਰ-ਦਿੱਲੀ ਨੈਸ਼ਨਲ ਹਾਈਵੇਅ ਦੋਵੇਂ ਪਾਸਿਓਂ ਕੀਤਾ ਬੰਦ

ਜ਼ਿਕਰਯੋਗ ਹੈ ਕਿ ਪਹਿਲਾਂ ਸਰਕਾਰੀ ਸਿਹਤ ਕੇਂਦਰਾਂ ਵਿਚ ਆਉਣ ਵਾਲੇ ਰੋਗੀਆਂ ਨੂੰ ਵਧੇਰੇ ਮਹਿੰਗੀਆਂ ਦਵਾਈਆਂ ਬਾਜ਼ਾਰ ਤੋਂ ਖ਼ਰੀਦਣੀਆਂ ਪੈਂਦੀਆਂ ਸਨ ਅਤੇ ਹੁਣ ਪੰਜਾਬ ਸਰਕਾਰ ਨੇ ਰੋਗੀਆਂ ਦੀ ਸਹੂਲਤ ਲਈ ਇਹ ਫ਼ੈਸਲਾ ਲਿਆ ਹੈ ਕਿ ਉਨ੍ਹਾਂ ਨੂੰ ਹਰ ਤਰ੍ਹਾਂ ਦੀਆਂ ਦਵਾਈਆਂ ਸਰਕਾਰੀ ਸਿਹਤ ਕੇਂਦਰਾਂ ਵਿਚ ਹੀ ਮਿਲ ਸਕਣ। ਪੰਜਾਬ ਸਰਕਾਰ ਨੇ ਨਸ਼ਾਖੋਰੀ ਰੋਕਣ ਲਈ ਜਿੱਥੇ ਡਰੱਗ ਕੰਟਰੋਲ ਆਫਿਸਰਸ ਨੂੰ ਸਮੇਂ-ਸਮੇਂ ’ਤੇ ਦਵਾਈਆਂ ਦੀਆਂ ਦੁਕਾਨਾਂ ਦੀ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਹਨ, ਉਥੇ ਹੀ ਫੂਟ ਸੇਫਟੀ ਆਫਿਸਰਜ਼ ਨੂੰ ਵੀ ਕਿਹਾ ਹੈ ਕਿ ਉਹ ਮਿਲਾਵਟੀ ਅਤੇ ਘਟੀਆ ਕਿਸਮ ਦੇ ਖਾਣ ਵਾਲੇ ਪਦਾਰਥਾਂ ਦੀ ਵਿਕਰੀ ਨੂੰ ਰੋਕਣ ਲਈ ਹਰ ਸੰਭਵ ਯਤਨ ਕਰਨ ਤਾਂ ਜੋ ਲੋਕਾਂ ਨੂੰ ਮਿਲਾਵਟ ਰਹਿਤ ਗੁਣਵੱਤਾ ਵਾਲੇ ਖਾਣ ਵਾਲੇ ਪਦਾਰਥ ਮੁਹੱਈਆ ਹੋਣ।

ਇਹ ਵੀ ਪੜ੍ਹੋ: ਜਲੰਧਰ: ਯੂਕੋ ਬੈਂਕ ਲੁੱਟ ਕਾਂਡ ਦੇ ਮਾਮਲੇ 'ਚ ਵੱਡਾ ਖ਼ੁਲਾਸਾ, ਪਾਕਿ ’ਚ ਬੈਠੇ ਗੈਂਗਸਟਰ ਰਿੰਦਾ ਦੇ ਸਾਥੀ ਨੇ ਇੰਝ ਰਚੀ ਸੀ ਸਾਜ਼ਿਸ਼

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


shivani attri

Content Editor

Related News