ਸਰਕਾਰੀ ਹਾਈ ਸਕੂਲ ਸਸਕੌਰ ਨੇ ਇਤਿਹਾਸ ਰਚਿਆ, 4 ਬੱਚੇ ਪੰਜਾਬ ਦੀ ਮੈਰਿਟ ''ਚ, ਗਗਨਦੀਪ ਜ਼ਿਲ੍ਹਾ ਰੂਪਨਗਰ ’ਚੋਂ ਰਿਹਾ ਟੌਪ
Friday, Apr 19, 2024 - 04:57 PM (IST)
ਨੂਰਪੁਰਬੇਦੀ (ਸੰਜੀਵ ਭੰਡਾਰੀ)-ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਜਮਾਤ ਦੇ ਬੋਰਡ ਦੇ ਨਤੀਜਿਆਂ ’ਚ ਬਲਾਕ ਨੂਰਪੁਰਬੇਦੀ ਦੇ ਸਰਕਾਰੀ ਹਾਈ ਸਕੂਲ ਸਸਕੌਰ ਨੇ 4 ਵਿਦਿਆਰਥੀਆਂ ਦੇ ਪੰਜਾਬ ਦੀ ਮੈਰਿਟ ਲਿਸਟ ’ਚ ਸਥਾਨ ਹਾਸਲ ਕਰਨ ’ਤੇ ਸਿੱਖਿਆ ਖੇਤਰ ’ਚ ਇਤਿਹਾਸ ਰਚ ਦਿੱਤਾ ਹੈ। ਜਦਕਿ ਉਕਤ ਮੈਰਿਟ ’ਚ ਸਥਾਨ ਹਾਸਲ ਕਰਨ ਵਾਲੇ ਸਕੂਲ ਦੇ ਵਿਦਿਆਰਥੀ ਗਗਨਦੀਪ ਸਿੰਘ ਪੁੱਤਰ ਉਂਕਾਰ ਸਿੰਘ ਨਿਵਾਸੀ ਪਿੰਡ ਝਿੰਜੜੀ ਨੇ 650 ’ਚੋਂ 635 ਅੰਕ (97.69 ਫ਼ੀਸਦੀ) ਪ੍ਰਾਪਤ ਕਰਕੇ ਪੰਜਾਬ ਦੀ ਮੈਰਿਟ ’ਚ 11ਵਾਂ ਰੈਂਕ ਹਾਸਲ ਕਰਦਿਆਂ ਜ਼ਿਲ੍ਹਾ ਰੂਪਨਗਰ ’ਚੋਂ ਵੀ ਪਹਿਲਾ ਸਥਾਨ ਹਾਸਲ ਕੀਤਾ ਹੈ।
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਜਾਰੀ ਕੀਤੀ ਗਈ ਮੈਰਿਟ ਲਿਸਟ ਅਨੁਸਾਰ ਸਰਕਾਰੀ ਹਾਈ ਸਕੂਲ ਸਸਕੌਰ ਦੇ ਮੈਰਿਟ ’ਚ ਆਏ 4 ਵਿਦਿਆਰਥੀਆਂ ’ਚੋਂ ਗਗਨਦੀਪ ਸਿੰਘ ਨੇ 650 ’ਚੋਂ 635 ਹਾਸਲ ਕਰਕੇ 11ਵਾਂ ਰੈਂਕ ਜਦਕਿ ਹਰਿੰਦਰ ਪੁੱਤਰ ਰਮੇਸ਼ ਕੁਮਾਰ ਨਿਵਾਸੀ ਪਿੰਡ ਖੇੜੀ ਨੇ 631 ਅੰਕ ਹਾਸਲ ਕਰਕੇ ਪੰਜਾਬ ਦੀ ਮੈਰਿਟ ’ਚ 15ਵਾਂ ਰੈਂਕ, ਵਿਵੇਕ ਸੈਣੀ ਪੁੱਤਰ ਸੋਹਣ ਲਾਲ ਨਿਵਾਸੀ ਪਿੰਡ ਸੈਣੀਮਾਜਰਾ ਹਾਲ ਨਿਵਾਸੀ ਨੂਰਪੁਰਬੇਦੀ ਨੇ 628 ਅੰਕ ਹਾਸਲ ਕਰਕੇ ਪੰਜਾਬ ਦੀ ਮੈਰਿਟ ’ਚ 18ਵਾਂ ਰੈਂਕ ਅਤੇ ਉਕਤ ਸਕੂਲ ਦੀ ਵਿਦਿਆਰਥਣ ਸੁਖਲੀਨ ਕੌਰ ਪੁੱਤਰੀ ਜਸਵਿੰਦਰਪਾਲ ਨਿਵਾਸੀ ਪਿੰਡ ਮੁਕਾਰੀ ਨੇ ਵੀ 628 ਅੰਕ ਹਾਸਲ ਕਰਕੇ ਪੰਜਾਬ ਦੀ ਮੈਰਿਟ ’ਚ 18ਵਾਂ ਰੈਂਕ ਹਾਸਲ ਕਰਕੇ ਆਪਣੇ ਜ਼ਿਲ੍ਹੇ, ਮਾਪਿਆਂ ਅਤੇ ਸਕੂਲ ਦਾ ਨਾਂ ਰੋਸ਼ਨ ਕੀਤਾ ਹੈ।
ਇਹ ਵੀ ਪੜ੍ਹੋ- ਜਲੰਧਰ 'ਚ ਦਿਲ ਦਹਿਲਾ ਦੇਣ ਵਾਲੀ ਘਟਨਾ, ਵੀਡੀਓ ਵੇਖ ਖੜ੍ਹੇ ਹੋ ਜਾਣਗੇ ਰੌਂਗਟੇ
ਜ਼ਿਕਰਯੋਗ ਹੈ ਕਿ ਬੀਤੇ ਸਾਲ ਵੀ ਉਕਤ ਸਕੂਲ ਦੇ 8ਵੀਂ ਅਤੇ 10ਵੀਂ ਜਮਾਤ ਦੇ 3 ਵਿਦਿਆਰਥੀਆਂ ਨੇ ਬੋਰਡ ਦੇ ਸਾਲਾਨਾ ਨਤੀਜਿਆਂ ’ਚ ਮੈਰਿਟ ’ਚ ਸਥਾਨ ਹਾਸਲ ਕੀਤਾ ਸੀ। ਅੱਜ ਘੋਸ਼ਿਤ ਹੋਏ ਉਕਤ ਨਤੀਜਿਆਂ ਤੋਂ ਬਾਅਦ ਸਕੁਲ ਦੀ ਮੁੱਖ ਅਧਿਆਪਕਾ ਨਵਪ੍ਰੀਤ ਕੌਰ ਅਤੇ ਸਮੂਹ ਸਕੂਲ ਸਟਾਫ਼ ਨੇ ਉਕਤ ਮੈਰਿਟ ’ਚ ਆਏ ਸਕੂਲ ਦੇ ਚਾਰੋਂ ਵਿਦਿਆਰਥੀਆਂ ਦਾ ਮੂੰਹ ਮਿੱਠਾ ਕਰਵਾਇਆ ਅਤੇ ਉਨ੍ਹਾਂ ਨੂੰ ਭਵਿੱਖ ਲਈ ਸ਼ੁੱਭਕਾਮਨਾਵਾਂ ਭੇਂਟ ਕੀਤੀਆਂ। ਇਸ ਮੌਕੇ ਸਕੂਲ ਸਟਾਫ਼ ’ਚ ਸ਼ਾਮਲ ਮੁੱਖ ਅਧਿਆਪਕਾ ਨਵਪ੍ਰੀਤ ਕੌਰ ਤੋਂ ਇਲਾਵਾ ਮੈਡਮ ਸ਼ੰਕੁਤਲਾ ਰਾਣੀ, ਮੋਨਿਕਾ ਸ਼ਰਮਾ, ਰਮਨਦੀਪ ਕੌਰ, ਅਮਨਦੀਪ ਕੌਰ, ਵਿਸ਼ਵ ਕੌਂਡਲ, ਤਜਿੰਦਰ ਸਿੰਘ ਅਤੇ ਡੀ.ਪੀ.ਈ. ਇੰਦਰਜੀਤ ਸਿੰਘ ਸਹਿਤ ਬੱਚਿਆਂ ਦੇ ਮਾਪੇ ਹਾਜ਼ਰ ਸਨ।
ਇਹ ਵੀ ਪੜ੍ਹੋ- ਪੰਜਾਬ 'ਚ ਬਦਲਿਆ ਮੌਸਮ ਦਾ ਮਿਜਾਜ਼, ਕਾਲੀਆਂ ਘਟਾਵਾਂ ਦੇ ਨਾਲ ਪਿਆ ਮੀਂਹ, ਹੋਈ ਗੜ੍ਹੇਮਾਰੀ
ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਵੀ ਉਕਤ ਸਕੂਲ ਦੇ ਵਿਦਿਆਰਥੀਆਂ ਅਤੇ ਸਟਾਫ਼ ਨੂੰ ਇਸ ਉਪਲੱਬਧੀ ਲਈ ਵਧਾਈ ਦਿੰਦਿਆਂ ਆਖਿਆ ਕਿ ਅਗਾਮੀ ਦਿਨਾਂ ’ਚ ਉਕਤ ਬੱਚਿਆਂ ਅਤੇ ਸਕੂਲ ਸਟਾਫ਼ ਦਾ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿੱਖਿਆ ਵਿਭਾਗ ਵੱਲੋਂ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਜਾਵੇਗਾ।
ਇਹ ਵੀ ਪੜ੍ਹੋ- ਚੋਣ ਜ਼ਾਬਤੇ ਦੌਰਾਨ GST ਮੋਬਾਇਲ ਵਿੰਗ ਦੀ ਵੱਡੀ ਕਾਰਵਾਈ, ਮਾਰੂਤੀ ਵੈਗਨਾਰ ਕਾਰ 'ਚੋਂ 5.5 ਕਿਲੋ ਸੋਨਾ ਕੀਤਾ ਜ਼ਬਤ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8