ਸਰਕਾਰੀ ਛੁੱਟੀ ਦਾ ਹੋਇਆ ਐਲਾਨ, ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ, ਚੰਡੀਗੜ੍ਹ ਪ੍ਰਸ਼ਾਸਨ ਵਲੋਂ...
Saturday, Apr 11, 2026 - 11:29 AM (IST)
ਚੰਡੀਗੜ੍ਹ (ਸ਼ੀਨਾ) : ਚੰਡੀਗੜ੍ਹ ਪ੍ਰਸ਼ਾਸਨ ਨੇ ਡਾ. ਭੀਮ ਰਾਓ ਅੰਬੇਡਕਰ ਦੇ ਜਨਮ ਦਿਵਸ ਮੌਕੇ ਮੰਗਲਵਾਰ ਦਿਨ 14 ਅਪ੍ਰੈਲ 2026 ਨੂੰ ਜਨਤਕ ਛੁੱਟੀ ਦਾ ਐਲਾਨ ਕੀਤਾ ਹੈ। ਗ੍ਰਹਿ ਵਿਭਾਗ ਵੱਲੋਂ ਇੱਕ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ। ਇਹ ਫ਼ੈਸਲਾ ਸਾਲ 2026 ਲਈ ਪਹਿਲਾਂ ਜਾਰੀ ਕੀਤੀ ਗਈ ਜਨਤਕ ਛੁੱਟੀਆਂ ਦੀ ਸੂਚੀ 'ਚ ਅੰਸ਼ਕ ਸੋਧ ਕਰਕੇ ਲਿਆ ਗਿਆ ਹੈ। ਹੁਣ 14 ਅਪ੍ਰੈਲ ਨੂੰ ਚੰਡੀਗੜ੍ਹ ਪ੍ਰਸ਼ਾਸਨ ਅਧੀਨ ਆਉਂਦੇ ਸਾਰੇ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ, ਸੰਸਥਾਵਾਂ ਅਤੇ ਉਦਯੋਗਿਕ ਅਦਾਰਿਆਂ 'ਚ ਪੂਰੀ ਤਰ੍ਹਾਂ ਜਨਤਕ ਛੁੱਟੀ ਹੋਵੇਗੀ। ਇਹ ਨੋਟੀਫਿਕੇਸ਼ਨ ਗ੍ਰਹਿ ਸਕੱਤਰ ਮਨਦੀਪ ਬਰਾੜ ਵਲੋਂ ਜਾਰੀ ਕੀਤਾ ਗਿਆ ਸੀ। ਪਹਿਲਾਂ 30 ਦਸੰਬਰ, 2025 ਨੂੰ ਜਾਰੀ ਕੀਤੇ ਗਏ ਨੋਟੀਫਿਕੇਸ਼ਨ 'ਚ 14 ਅਪ੍ਰੈਲ ਨੂੰ ਛੁੱਟੀ ਸ਼ਾਮਲ ਨਹੀਂ ਸੀ।
ਇਹ ਵੀ ਪੜ੍ਹੋ : ਪੰਜਾਬ 'ਚ ਮੁਲਾਜ਼ਮਾਂ ਦੀ TRANSFER ਨੂੰ ਲੈ ਕੇ ਨਵੇਂ ਹੁਕਮ ਜਾਰੀ, ਇਸ ਤਾਰੀਖ਼ ਤੋਂ ਬਾਅਦ...
ਇਸ ਸੋਧ ਨਾਲ ਕਰਮਚਾਰੀਆਂ ਅਤੇ ਆਮ ਜਨਤਾ ਨੂੰ ਹੁਣ ਇਹ ਵਾਧੂ ਛੁੱਟੀ ਮਿਲ ਗਈ ਹੈ। ਅੰਬੇਡਕਰ ਜੈਯੰਤੀ ਦੇ ਮੌਕੇ 'ਤੇ ਚੰਡੀਗੜ੍ਹ 'ਚ ਕਈ ਸਮਾਗਮਾਂ ਦਾ ਵੀ ਆਯੋਜਨ ਕੀਤਾ ਗਿਆ ਹੈ। ਦੱਸਣਯੋਗ ਹੈ ਕਿ 14 ਅਪ੍ਰੈਲ ਨੂੰ ਪੰਜਾਬ 'ਚ ਡਾ. ਭੀਮ ਰਾਓ ਅੰਬੇਡਕਰ ਜੀ ਦੇ ਜਨਮ ਦਿਵਸ ਮੌਕੇ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਮੰਗਲਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਾਰੇ ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
