ਗੁਰਦਾਸਪੁਰ ''ਚ ਮੰਗਲਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ
Monday, Jan 19, 2026 - 11:28 AM (IST)
ਗੁਰਦਾਸਪੁਰ (ਹਰਮਨ)- ਮਹਾਨ ਤਪਸਵੀ ਯੋਗਰਾਜ ਸਤਿਗੁਰੂ ਸ੍ਰੀ ਬਾਬਾ ਲਾਲ ਦਿਆਲ ਜੀ ਦੀ 671ਵੀਂ ਜਯੰਤੀ ਦੇ ਮੌਕੇ ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਅੰਦਰ 20 ਜਨਵਰੀ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ।ਗੌਰਤਲਬ ਹੈ ਕਿ ਸਤਿਗੁਰੂ ਬਾਬਾ ਲਾਲ ਦਿਆਲ ਜੀ ਦੀ ਜਯੰਤੀ ਹਰ ਸਾਲ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਈ ਜਾਂਦੀ ਹੈ। ਇਸ ਸਬੰਧੀ ਸ਼ਰਧਾਲੂਆਂ ਨੇ ਹਲਕਾ ਗੁਰਦਾਸਪੁਰ ਦੇ ਰਮਨ ਬਹਿਲ ਦੀ ਅਗਵਾਈ ਹੇਠ ਪਿਛਲੇ ਦਿਨੀਂ ਡਿਪਟੀ ਕਮਿਸ਼ਨਰ ਗੁਰਦਾਸਪੁਰ ਰਾਹੀਂ ਪੰਜਾਬ ਸਰਕਾਰ ਨੂੰ ਇੱਕ ਮੰਗ ਪੱਤਰ ਭੇਜ ਕੇ 20 ਜਨਵਰੀ ਨੂੰ ਜ਼ਿਲ੍ਹੇ ਵਿੱਚ ਛੁੱਟੀ ਘੋਸ਼ਿਤ ਕਰਨ ਦੀ ਮੰਗ ਕੀਤੀ ਗਈ ਸੀ। ਜਿਸ ਤੋਂ ਬਾਅਦ ਜ਼ਿਲ੍ਹੇ 'ਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
ਇਹ ਵੀ ਪੜ੍ਹੋ-ਅੱਜ ਪੰਜਾਬ 'ਚ ਲੱਗੇਗਾ ਲੰਬਾ Power Cut! ਇਹ ਇਲਾਕੇ ਹੋਣਗੇ ਪ੍ਰਭਾਵਿਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
