ਪੰਜਾਬ ''ਚ 18 ਜੂਨ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਰਕਾਰੀ ਦਫ਼ਤਰ ਤੇ ਵਿੱਦਿਅਕ ਅਦਾਰੇ ਰਹਿਣਗੇ ਬੰਦ

Monday, Jun 08, 2026 - 11:29 AM (IST)

ਪੰਜਾਬ ''ਚ 18 ਜੂਨ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਰਕਾਰੀ ਦਫ਼ਤਰ ਤੇ ਵਿੱਦਿਅਕ ਅਦਾਰੇ ਰਹਿਣਗੇ ਬੰਦ

ਚੰਡੀਗੜ੍ਹ : ਪੰਜਾਬ 'ਚ ਜੂਨ ਮਹੀਨੇ ਜਿੱਥੇ ਬੱਚਿਆਂ ਦੀਆਂ ਛੁੱਟੀਆਂ ਚੱਲ ਰਹੀਆਂ ਹਨ, ਉੱਥੇ ਹੀ ਸਰਕਾਰੀ ਮੁਲਾਜ਼ਮਾਂ ਲਈ ਵੀ ਇਕ ਛੁੱਟੀ ਆ ਰਹੀ ਹੈ। ਦਰਅਸਲ ਪੰਜਾਬ 'ਚ 18 ਜੂਨ ਦਿਨ ਵੀਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਪੰਜਾਬੀਓ ਸਾਵਧਾਨ! ਦੁਪਿਹਰ 12 ਤੋਂ ਸ਼ਾਮ 4 ਵਜੇ ਤੱਕ ਨਾ ਨਿਕਲੋ ਘਰੋਂ ਬਾਹਰ, ਜਾਰੀ ਹੋਈ ਵੱਡੀ ਚਿਤਾਵਨੀ

ਇਸ ਦਿਨ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਜਾਣਾ ਹੈ, ਜਿਸ ਦੇ ਮੱਦੇਨਜ਼ਰ ਸੂਬੇ ਦੇ ਸਰਕਾਰੀ ਦਫ਼ਤਰ, ਬੋਰਡ, ਕਾਰਪੋਰੇਸ਼ਨ, ਵਿੱਦਿਅਕ ਅਦਾਰੇ ਅਤੇ ਹੋਰ ਸਰਕਾਰੀ ਸੰਸਥਾਵਾਂ ਬੰਦ ਰਹਿਣਗੀਆਂ।

ਇਹ ਵੀ ਪੜ੍ਹੋ : ਹੁਣ 2 ਰੁਪਏ ਸਸਤਾ ਮਿਲੇਗਾ ਵੇਰਕਾ ਦੁੱਧ, ਪੰਜਾਬ ਦੇ ਇਸ ਜ਼ਿਲ੍ਹੇ 'ਚ ਨਵੀਂ ਪਹਿਲ ਸ਼ੁਰੂ, ਆਪਣਾ ਭਾਂਡਾ ਲਿਆਓ ਤੇ...

ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਦੱਸ ਦੇਈਏ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਸਿੱਖਾਂ ਦੇ ਪੰਜਵੇਂ ਗੁਰੂ ਸਨ। ਉਨ੍ਹਾਂ ਨੂੰ ਸ਼ਹੀਦਾਂ ਦਾ ਸਿਰਤਾਜ ਵੀ ਕਿਹਾ ਜਾਂਦਾ ਹੈ। ਉਨ੍ਹਾਂ ਦੀ ਸ਼ਹੀਦੀ ਤੋਂ ਬਾਅਦ ਉਨ੍ਹਾਂ ਦੇ ਪੁੱਤਰ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਨੇ ਸੰਤ ਦੇ ਨਾਲ-ਨਾਲ ਸਿਪਾਹੀ ਬਣਨ ਦਾ ਉਪਦੇਸ਼ ਦਿੱਤਾ।

PunjabKesari

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e

 


author

Babita

Content Editor

Related News