ਪੰਜਾਬ ਵਿਚ ਸੋਮਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਕੂਲ, ਕਾਲਜ ਤੇ ਦਫਤਰ ਰਹਿਣਗੇ ਬੰਦ
Saturday, Apr 05, 2025 - 03:40 PM (IST)

ਚੰਡੀਗੜ੍ਹ : ਪੰਜਾਬ ਸਰਕਾਰ ਵਲੋਂ 14 ਅਪ੍ਰੈਲ (ਸੋਮਵਾਰ) ਨੂੰ ਜਨਤਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਹ ਛੁੱਟੀ ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਡਾ. ਬੀ. ਆਰ. ਅੰਬੇਡਕਰ ਦੀ ਜਯੰਤੀ ਨੂੰ ਲੈ ਕੇ ਕੀਤੀ ਗਈ ਹੈ। ਇਸ ਸਬੰਧੀ ਸੂਬਾ ਸਰਕਾਰ ਵੱਲੋਂ ਇਕ ਪੱਤਰ ਵੀ ਜਾਰੀ ਕੀਤਾ ਗਿਆ ਹੈ। 14 ਅਪ੍ਰੈਲ ਨੂੰ ਪੰਜਾਬ ਦੇ ਸਾਰੇ ਸਕੂਲ, ਕਾਲਜ, ਸਰਕਾਰੀ ਦਫ਼ਤਰ, ਬੋਰਡ ਅਤੇ ਕਾਰਪੋਰੇਸ਼ਨ ਬੰਦ ਰਹਿਣਗੇ।
ਇਹ ਵੀ ਪੜ੍ਹੋ : ਪੰਜਾਬ ਦਾ ਇਹ ਮਹਿੰਗਾ ਟੋਲ ਪਲਾਜ਼ਾ ਹੋਇਆ ਫਰੀ, ਬਿਨਾਂ ਟੋਲ ਦਿੱਤੇ ਲੰਘੇ ਵਾਹਨ
ਦੱਸਣਯੋਗ ਹੈ ਕਿ 14 ਅਪ੍ਰੈਲ ਨੂੰ ਪੰਜਾਬ ਸਰਕਾਰ ਨੇ ਡਾ. ਬੀ.ਆਰ. ਅੰਬੇਡਕਰ ਦੀ ਜਯੰਤੀ ਦੇ ਮੌਕੇ 'ਤੇ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਗਿਆ ਹੈ, ਜਿਸ ਨੂੰ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ, 1881 ਦੀ ਧਾਰਾ 25 ਦੇ ਤਹਿਤ ਜਨਤਕ ਛੁੱਟੀ ਵਜੋਂ ਐਲਾਨਿਆ ਗਿਆ ਹੈ। ਇਸਦੀ ਕਾਪੀ ਪੰਜਾਬ ਦੇ ਸਾਰੇ ਵਿਸ਼ੇਸ਼ ਮੁੱਖ ਸਕੱਤਰਾਂ, ਵਧੀਕ ਮੁੱਖ ਸਕੱਤਰਾਂ, ਕਮਿਸ਼ਨਰਾਂ, ਪ੍ਰਮੁੱਖ ਸਕੱਤਰਾਂ ਅਤੇ ਪ੍ਰਬੰਧਕੀ ਸਕੱਤਰਾਂ ਨੂੰ ਭੇਜੀ ਗਈ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਰਜਿਸਟਰੀਆਂ ਕਰਵਾਉਣ ਵਾਲਿਆਂ ਲਈ ਬੁਰੀ ਖ਼ਬਰ, ਖੜ੍ਹੀ ਹੋਈ ਨਵੀਂ ਮੁਸੀਬਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e