ਪੰਜਾਬ ਵਿਚ ਮੰਗਲਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਕੂਲ ਕਾਲਜ ਤੇ ਵਪਾਰਕ ਅਦਾਰੇ ਰਹਿਣਗੇ ਬੰਦ
Saturday, Jan 04, 2025 - 10:47 AM (IST)
ਚੰਡੀਗੜ੍ਹ/ਸ੍ਰੀ ਮੁਕਤਸਰ ਸਾਹਿਬ : ਪੰਜਾਬ ਸਰਕਾਰ ਦੇ ਪਰਸੋਨਲ ਵਿਭਾਗ ਵਲੋਂ ਜਾਰੀ ਇਕ ਅਧਿਸੂਚਨਾ ਅਨੁਸਾਰ ਮਾਘੀ ਦੇ ਮੇਲੇ ਦੇ ਮੱਦੇਨਜ਼ਰ 14 ਜਨਵਰੀ 2025 (ਮੰਗਲਵਾਰ) ਨੂੰ ਪੰਜਾਬ ਦੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਸਾਰੇ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਵਿੱਦਿਅਕ ਅਦਾਰਿਆਂ ਵਿਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਹ ਛੁੱਟੀ ਸਿਰਫ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਹੀ ਲਾਗੂ ਹੋਵੇਗੀ।
ਇਹ ਵੀ ਪੜ੍ਹੋ : ਮੋਗਾ ਦੇ ਪਿੰਡ ਬੁੱਘੀਪੁਰਾ 'ਚ ਪਹਿਲੀ ਵਾਰ ਹੋਈ ਗ੍ਰਾਮ ਸਭਾ, ਸਰਪੰਚ ਦਾ ਫ਼ਰਮਾਨ ਸੁਣ ਸਭ ਦੇ ਉਡੇ ਹੋਸ਼
ਇਸ ਸੰਬੰਧੀ ਜਾਣਕਾਰੀ ਪੰਜਾਬ ਸਰਕਾਰ ਦੇ ਮੁੱਖ ਸਕੱਤਰ ਕੇ. ਏ. ਪੀ. ਸਿਨਹਾ ਵਲੋਂ ਜਾਰੀ ਕੀਤੀ ਗਈ ਹੈ। ਇਸ ਅਧਿਸੂਚਨਾ ਦੀਆਂ ਕਾਪੀਆਂ ਪੰਜਾਬ ਰਾਜ ਦੇ ਸਮੂਹ ਵਿਸ਼ੇਸ਼ ਮੁੱਖ ਸਕੱਤਰਾਂ, ਵਧੀਕ ਮੁੱਖ ਸਕੱਤਰਾਂ, ਵਿੱਤੀ ਕਮਿਸ਼ਨਰਜ਼, ਪ੍ਰਮੁੱਖ ਸਕੱਤਰਾਂ ਅਤੇ ਪ੍ਰਬੰਧਕੀ ਸਕੱਤਰਾਂ ਨੂੰ ਸੂਚਨਾ ਅਤੇ ਕਾਰਵਾਈ ਲਈ ਭੇਜੀਆਂ ਗਈਆਂ ਹਨ। ਇਸ ਤੋਂ ਇਲਾਵਾ ਇਹ ਸੂਚਨਾ ਸਮੂਹ ਵਿਭਾਗਾਂ ਦੇ ਮੁਖੀਆਂ, ਡਵੀਜ਼ਨਾਂ ਦੇ ਕਮਿਸ਼ਨਰਜ਼, ਰਜਿਸਟਰਾਰ ਪੰਜਾਬ ਅਤੇ ਹਰਿਆਣਾ ਹਾਈਕੋਰਟ, ਡਿਪਟੀ ਕਮਿਸ਼ਨਰਜ਼ ਅਤੇ ਸਬ ਡਵੀਜ਼ਨਲ ਮੈਜਿਸਟ੍ਰੇਟ ਨੂੰ ਵੀ ਭੇਜੀ ਗਈ ਹੈ।
ਇਹ ਵੀ ਪੜ੍ਹੋ : ਪੰਜਾਬ ਲਈ ਵੱਡੇ ਖ਼ਤਰੇ ਦੀ ਘੰਟੀ, ਹੈਰਾਨ ਕਰ ਦੇਣ ਵਾਲੀ ਰਿਪੋਰਟ ਆਈ ਸਾਹਮਣੇ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e