ਪੰਜਾਬ 'ਚ ਮੰਗਲਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ! ਬੰਦ ਰਹਿਣਗੇ ਸਕੂਲ-ਕਾਲਜ ਤੇ ਦਫ਼ਤਰ

Thursday, Oct 02, 2025 - 11:26 AM (IST)

ਪੰਜਾਬ 'ਚ ਮੰਗਲਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ! ਬੰਦ ਰਹਿਣਗੇ ਸਕੂਲ-ਕਾਲਜ ਤੇ ਦਫ਼ਤਰ

ਜਲੰਧਰ (ਵੈੱਬ ਡੈਸਕ- ਅਕਤੂਬਰ ਦਾ ਮਹੀਨਾ ਸ਼ੁਰੂ ਹੋ ਚੁੱਕਾ ਹੈ। ਇਸ ਦੇ ਨਾਲ ਹੀ ਇਸ ਮਹੀਨੇ ਛੁੱਟੀਆਂ ਦੀਆਂ ਮੌਜਾਂ ਲੱਗਣ ਵਾਲੀਆਂ ਹਨ।  ਇਸ ਮਹੀਨੇ ਗਾਂਧੀ ਜਯੰਤੀ, ਦੁਸਹਿਰਾ, ਦੀਵਾਲੀ ਅਤੇ ਵਿਸ਼ਕਰਮਾ ਡੇਅ ਅਤੇ ਤਾਂ ਜਨਤਕ ਛੁੱਟੀਆਂ ਰਹਿਣ ਹੀ ਵਾਲੀਆਂ ਹਨ ਪਰ ਅਗਲੇ ਹਫ਼ਤੇ ਇਕ ਹੋਰ ਸਰਕਾਰੀ ਛੁੱਟੀ ਪੰਜਾਬ ਵਿਚ ਰਹਿਣ ਵਾਲੀ ਹੈ। ਦਰਅਸਲ 7 ਅਕਤੂਬਰ ਨੂੰ ਮਹਾਰਿਸ਼ੀ ਭਗਵਾਨ ਵਾਲਮੀਕਿ ਜੀ ਦੇ ਪ੍ਰਕਾਸ਼ ਉਤਸਵ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਸਰਕਾਰੀ ਛੁੱਟੀ ਐਲਾਨੀ ਗਈ ਹੈ। ਇਸ ਸਬੰਧੀ ਸਰਕਾਰ ਵੱਲੋਂ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਗਿਆ ਹੈ।  

ਇਹ ਵੀ ਪੜ੍ਹੋ: ਦੀਵਾਲੀ ਤੋਂ ਪਹਿਲਾਂ ਇਨ੍ਹਾਂ ਮੁਲਾਜ਼ਮਾਂ ਦੀਆਂ ਲੱਗੀਆ ਮੌਜਾਂ, ਪੰਜਾਬ ਸਰਕਾਰ ਨੇ ਦਿੱਤਾ ਵੱਡਾ ਤੋਹਫ਼ਾ

PunjabKesari

ਇਥੇ ਦੱਸ ਦੇਈਏ ਕਿ ਤਿਉਹਾਰਾਂ ਦਾ ਸੀਜ਼ਨ ਚੱਲ ਰਿਹਾ ਹੈ ਅਤੇ ਇਸ ਮਹੀਨੇ ਕਾਫ਼ੀ ਤਿਉਹਾਰ ਆ ਰਹੇ ਹਨ, ਜਿਸ ਦੇ ਚੱਲਦਿਆਂ ਪੰਜਾਬ ਵਾਸੀਆਂ ਲਈ ਕਈ ਸਰਕਾਰੀ ਛੁੱਟੀਆਂ ਵੀ ਆ ਰਹੀਆਂ ਹਨ। ਮਹਾਰਿਸ਼ੀ ਭਗਵਾਨ ਵਾਲਮੀਕਿ ਜੀ ਦੇ ਪ੍ਰਕਾਸ਼ ਉਤਸਵ ਤੋਂ ਬਾਅਦ 20 ਅਕਤਬੂਰ ਨੂੰ ਦੀਵਾਲੀ ਅਤੇ 21 ਅਕਤੂਬਰ ਨੂੰ ਵਿਸ਼ਵਕਰਮਾ ਦਾ ਤਿਉਹਾਰ ਆ ਰਿਹਾ ਹੈ, ਜਿਸ ਕਰਕੇ ਸੂਬੇ ਵਿਚ ਸਰਕਾਰੀ ਛੁੱਟੀ ਰਹੇਗੀ। 

ਇਹ ਵੀ ਪੜ੍ਹੋ: ਪੰਜਾਬ 'ਚ ਫਿਰ ਬਦਲੇਗਾ ਮੌਸਮ!  5 ਤਾਰੀਖ਼ ਤੱਕ ਹੋਈ ਵੱਡੀ ਭਵਿੱਖਬਾਣੀ, ਜਾਣੋ ਕਦੋ ਪਵੇਗਾ ਮੀਂਹ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

shivani attri

Content Editor

Related News