ਪੰਜਾਬ 'ਚ ਮੰਗਲਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ

Sunday, Mar 29, 2026 - 12:28 PM (IST)

ਪੰਜਾਬ 'ਚ ਮੰਗਲਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ

ਚੰਡੀਗੜ੍ਹ : ਪੰਜਾਬ 'ਚ 31 ਮਾਰਚ ਦਿਨ ਮੰਗਲਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦਿਨ ਸੂਬੇ ਦੇ ਸਾਰੇ ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ ਬੰਦ ਰਹਿਣਗੇ। ਦਰਅਸਲ ਪੰਜਾਬ ਸਰਕਾਰ ਦੇ ਕੈਲੰਡਰ ਮੁਤਾਬਕ 31 ਮਾਰਚ ਦਿਨ ਮੰਗਲਵਾਰ ਨੂੰ ਮਹਾਂਵੀਰ ਜੈਯੰਤੀ ਮਨਾਈ ਜਾ ਰਹੀ ਹੈ।

ਇਹ ਵੀ ਪੜ੍ਹੋ : ਵਿਦਿਆਰਥੀਆਂ ਲਈ ਪ੍ਰੀਖਿਆਵਾਂ ਨੂੰ ਲੈ ਕੇ ਰਾਹਤ ਭਰੀ ਖ਼ਬਰ, CBSE ਨੇ ਜਾਰੀ ਕੀਤਾ ਸਰਕੂਲਰ

ਇਸ ਦਿਨ ਸੂਬੇ 'ਚ ਸਰਕਾਰੀ ਛੁੱਟੀ ਰਹੇਗੀ ਅਤੇ ਸਾਰੇ ਸਕੂਲ, ਕਾਲਜ ਅਤੇ ਸਰਕਾਰੀ ਅਦਾਰੇ ਬੰਦ ਰਹਿਣਗੇ। ਇਸ ਤੋਂ ਪਹਿਲਾਂ 26 ਮਾਰਚ ਦਿਨ ਵੀਰਵਾਰ ਨੂੰ ਵੀ ਰਾਮਨੌਮੀ ਦੇ ਤਿਉਹਾਰ ਕਾਰਨ ਸੂਬੇ 'ਚ ਸਰਕਾਰੀ ਛੁੱਟੀ ਐਲਾਨੀ ਗਈ ਸੀ। ਹੁਣ ਫਿਰ 31 ਮਾਰਚ ਨੂੰ ਇਕ ਹੋਰ ਸਰਕਾਰੀ ਛੁੱਟੀ ਆ ਗਈ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਕਈ IAS ਤੇ IPS ਅਧਿਕਾਰੀ CBI ਦੀ ਰਾਡਾਰ 'ਤੇ! ਮੁਅੱਤਲ DIG ਭੁੱਲਰ ਦੇ ਮੋਬਾਇਲ 'ਚੋਂ...
PunjabKesari

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


author

Babita

Content Editor

Related News