ਪੰਜਾਬ ''ਚ ਬੁੱਧਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ! ਨੋਟੀਫ਼ਿਕੇਸ਼ਨ ਜਾਰੀ
Tuesday, Sep 30, 2025 - 05:19 PM (IST)

ਅੰਮ੍ਰਿਤਸਰ : ਪੰਜਾਬ ਵਿਚ ਬੁੱਧਵਾਰ 8 ਅਕਤੂਬਰ ਨੂੰ ਅੰਮ੍ਰਿਤਸਰ ਵਿਚ ਛੁੱਟੀ ਐਲਾਨੀ ਗਈ ਹੈ। ਦਰਅਸਲ 8 ਅਕਤੂਬਰ ਨੂੰ 'ਸ੍ਰੀ ਗੁਰੂ ਰਾਮਦਾਸ ਜੀ' ਦਾ ਪ੍ਰਕਾਸ਼ ਦਿਹਾੜਾ ਹੈ, ਜਿਸ ਦੇ ਚੱਲਦੇ ਅੰਮ੍ਰਿਤਸਰ 'ਚ ਸਰਕਾਰ ਵੱਲੋਂ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਹਾਲਾਂਕਿ ਇਸ ਦਿਨ ਸਿਰਫ਼ ਇੱਕ ਜ਼ਿਲ੍ਹੇ ਅੰਮ੍ਰਿਤਸਰ ਵਿੱਚ ਹੀ ਸਕੂਲ ਕਾਲਜ ਅਤੇ ਦਫ਼ਤਰ ਬੰਦ ਰਹਿਣਗੇ।
ਅੰਮ੍ਰਿਤਸਰ ਪ੍ਰਸ਼ਾਸਨ ਵੱਲੋਂ ਜਾਰੀ ਨੋਟੀਫ਼ਿਕੇਸ਼ਨ ਮੁਤਾਬਕ ਸਰਕਾਰੀ ਦਫ਼ਤਰਾਂ/ਕਾਰਪੋਰੇਸ਼ਲ਼ਨਾਂ ਅਤੇ ਵਿੱਦਿਅਕ ਅਦਾਰਿਆਂ ਵਿਚ ਛੁੱਟੀ ਘੋਸ਼ਿਤ ਕੀਤੀ ਗਈ ਹੈ।