ਪੰਜਾਬ 'ਚ ਬੁੱਧਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਕੂਲ, ਕਾਲਜ ਤੇ ਸਰਕਾਰੀ ਦਫਤਰ ਰਹਿਣਗੇ ਬੰਦ
Sunday, Mar 01, 2026 - 10:54 AM (IST)
ਚੰਡੀਗੜ੍ਹ : ਹੋਲੀ, ਜੋ ਕਿ ਰੰਗਾਂ, ਖੁਸ਼ੀਆਂ ਅਤੇ ਬੁਰਾਈ 'ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਮੰਨਿਆ ਜਾਂਦਾ ਹੈ, ਭਾਰਤ ਭਰ ਵਿੱਚ ਬੜੇ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ। ਇਹ ਤਿਉਹਾਰ ਨਾ ਸਿਰਫ਼ ਸਰਦੀਆਂ ਦੇ ਅੰਤ ਅਤੇ ਬਸੰਤ ਰੁੱਤ ਦੇ ਆਗਮਨ ਦਾ ਸੁਆਗਤ ਕਰਦਾ ਹੈ, ਸਗੋਂ ਆਪਸੀ ਮਤਭੇਦ ਭੁਲਾ ਕੇ ਇੱਕ-ਦੂਜੇ ਨੂੰ ਰੰਗ ਲਗਾ ਕੇ ਗਲੇ ਮਿਲਣ ਅਤੇ ਭਾਈਚਾਰਕ ਸਾਂਝ ਵਧਾਉਣ ਦਾ ਸੁਨੇਹਾ ਵੀ ਦਿੰਦਾ ਹੈ।
ਇਹ ਵੀ ਪੜ੍ਹੋ- ਪੰਜਾਬ ਦੇ ਇਸ ਜ਼ਿਲ੍ਹੇ 'ਚ ਅੱਜ ਤੋਂ 4 ਦਿਨਾਂ ਲਈ ਮਸ਼ਹੂਰ ਮਾਰਕੀਟ ਰਹੇਗੀ ਬੰਦ ! ਜਾਣੋ ਕਿਉਂ ਲਿਆ ਗਿਆ ਫੈਸਲਾ
ਇਸ ਪਵਿੱਤਰ ਅਤੇ ਰੰਗਾ ਦੇ ਤਿਉਹਾਰ ਦੇ ਮੱਦੇਨਜ਼ਰ 4 ਮਾਰਚ (ਬੁੱਧਵਾਰ) ਨੂੰ ਸੂਬੇ ਭਰ ਵਿੱਚ ਸਰਕਾਰੀ ਛੁੱਟੀ ਰਹੇਗੀ। ਇਸ ਦਿਨ ਪੰਜਾਬ ਸਰਕਾਰ ਦੇ ਸਮੂਹ ਦਫ਼ਤਰ, ਬੋਰਡ, ਕਾਰਪੋਰੇਸ਼ਨ ਅਤੇ ਵਿੱਦਿਅਕ ਸੰਸਥਾਵਾਂ (ਸਰਕਾਰੀ ਅਤੇ ਪ੍ਰਾਈਵੇਟ ਸਕੂਲ-ਕਾਲਜ) ਪੂਰੀ ਤਰ੍ਹਾਂ ਬੰਦ ਰਹਿਣਗੇ। ਇਹ ਛੁੱਟੀ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ ਦੇ ਤਹਿਤ ਐਲਾਨੀ ਗਈ ਹੈ, ਜਿਸ ਕਾਰਨ ਬੈਂਕਾਂ ਵਿੱਚ ਵੀ ਇਸ ਦਿਨ ਕੰਮਕਾਜ ਨਹੀਂ ਹੋਵੇਗਾ। ਧਾਰਮਿਕ ਕੈਲੰਡਰ ਅਨੁਸਾਰ, ਫੱਗਣ ਮਹੀਨੇ ਦੀ ਪੂਰਨਮਾਸ਼ੀ 2 ਮਾਰਚ ਤੋਂ ਸ਼ੁਰੂ ਹੋ ਕੇ 3 ਮਾਰਚ ਤੱਕ ਰਹੇਗੀ। ਇਸ ਵਾਰ ਹੋਲਿਕਾ ਦਹਿਨ 3 ਮਾਰਚ ਦੀ ਸ਼ਾਮ ਨੂੰ ਕੀਤਾ ਜਾਵੇਗਾ, ਜਦਕਿ ਰੰਗਾਂ ਵਾਲੀ ਹੋਲੀ 4 ਮਾਰਚ ਨੂੰ ਮਨਾਈ ਜਾਵੇਗੀ।
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਦਰਜਨ ਦੇ ਕਰੀਬ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
