ਪ੍ਰੀਖਿਆਵਾਂ ਹੋ ਗਈਆਂ ਮੁਲਤਵੀ, ਪੰਜਾਬ ''ਚ ਭਲਕੇ ਸਰਕਾਰੀ ਛੁੱਟੀ ਦਾ ਐਲਾਨ
Tuesday, Apr 07, 2026 - 10:21 AM (IST)
ਚੰਡੀਗੜ੍ਹ (ਸ਼ੀਨਾ) : ਪੰਜਾਬ ਯੂਨੀਵਰਸਿਟੀ (ਪੀ. ਯੂ.) ਨੇ 8 ਅਪ੍ਰੈਲ ਨੂੰ ਹੋਣ ਵਾਲੀਆਂ ਸਾਰੀਆਂ ਪ੍ਰੀਖਿਆਵਾਂ ਮੁਲਤਵੀ ਕਰ ਦਿੱਤੀਆਂ ਹਨ। ਇਹ ਫ਼ੈਸਲਾ ਸ੍ਰੀ ਗੁਰੂ ਨਾਭਾ ਦਾਸ ਜੀ ਦੇ ਜਨਮ ਦਿਨ ਦੀ ਪੂਰਵ ਸੰਧਿਆ ’ਤੇ ਪੰਜਾਬ ’ਚ ਐਲਾਨੀ ਗਈ ਜਨਤਕ ਛੁੱਟੀ ਕਾਰਨ ਲਿਆ ਗਿਆ ਹੈ। ਯੂਨੀਵਰਸਿਟੀ ਪ੍ਰਸ਼ਾਸਨ ਅਨੁਸਾਰ 8 ਅਪ੍ਰੈਲ ਨੂੰ ਹੋਣ ਵਾਲੀਆਂ ਸਾਰੀਆਂ ਪ੍ਰੀਖਿਆਵਾਂ ਹੁਣ 16 ਅਪ੍ਰੈਲ ਨੂੰ ਹੋਣਗੀਆਂ। ਵਿਦਿਆਰਥੀਆਂ ਨੂੰ ਸਲਾਹ ਦਿੱਤੀ ਗਈ ਹੈ ਕਿ ਉਹ ਨਵੀਂ ਤਾਰੀਖ਼ ਅਨੁਸਾਰ ਆਪਣੀਆਂ ਤਿਆਰੀਆਂ ਨੂੰ ਯਕੀਨੀ ਬਣਾਉਣ ਅਤੇ ਕਿਸੇ ਵੀ ਅਪਡੇਟ ਲਈ ਯੂਨੀਵਰਸਿਟੀ ਦੀ ਅਧਿਕਾਰਤ ਵੈੱਬਸਾਈਟ ’ਤੇ ਨਜ਼ਰ ਰੱਖਣ।
ਇਹ ਵੀ ਪੜ੍ਹੋ : ਪੰਜਾਬ ਦੀਆਂ ਤਹਿਸੀਲਾਂ ਨੂੰ ਲੈ ਕੇ 9 ਤੇ 10 ਅਪ੍ਰੈਲ ਲਈ ਵੱਡਾ ਐਲਾਨ, ਪੜ੍ਹੋ ਕੀ ਹੈ ਪੂਰੀ ਖ਼ਬਰ
8 ਤਾਰੀਖ਼ ਨੂੰ ਜਨਤਕ ਛੁੱਟੀ ਦਾ ਐਲਾਨ
ਦਰਅਸਲ 8 ਅਪ੍ਰੈਲ ਨੂੰ ਸ੍ਰੀ ਗੁਰੂ ਨਾਭਾ ਦਾਸ ਜੀ ਦਾ ਜਨਮ ਦਿਵਸ ਮਨਾਇਆ ਜਾ ਰਿਹਾ ਹੈ। ਸੰਗਤ ਦੀਆਂ ਭਾਵਨਾਵਾਂ ਨੂੰ ਧਿਆਨ 'ਚ ਰੱਖਦਿਆਂ ਇਸ ਦਿਨ ਪੰਜਾਬ 'ਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦੌਰਾਨ ਸਾਰੇ ਸਰਕਾਰੀ ਤੇ ਨਿੱਜੀ ਸਕੂਲ-ਕਾਲਜ ਬੰਦ ਰਹਿਣਗੇ।
ਇਹ ਵੀ ਪੜ੍ਹੋ : ਪੰਜਾਬ ਦੇ ਹਜ਼ਾਰਾਂ ਪਰਿਵਾਰਾਂ ਨੂੰ ਪਾਵਰਕਾਮ ਵਲੋਂ ਵੱਡੀ ਰਾਹਤ, ਹੁਣ ਮਿਲਣਗੇ ਸਿੱਧੇ ਬਿਜਲੀ ਕੁਨੈਕਸ਼ਨ
ਇਸ ਦੇ ਨਾਲ ਹੀ ਸਰਕਾਰੀ ਅਦਾਰਿਆਂ 'ਚ ਵੀ ਇਸ ਦਿਨ ਦੀ ਛੁੱਟੀ ਰਹੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
