ਸ਼ੁੱਕਰਵਾਰ ਨੂੰ ਰਹੇਗੀ ਸਰਕਾਰੀ ਛੁੱਟੀ! ਨਵਾਂਸ਼ਹਿਰ ਜ਼ਿਲ੍ਹੇ ''ਚ ਬੰਦ ਰਹਿਣਗੇ ਸਕੂਲ-ਕਾਲਜ ਤੇ ਦਫ਼ਤਰ

Thursday, Sep 10, 2026 - 07:46 PM (IST)

ਸ਼ੁੱਕਰਵਾਰ ਨੂੰ ਰਹੇਗੀ ਸਰਕਾਰੀ ਛੁੱਟੀ! ਨਵਾਂਸ਼ਹਿਰ ਜ਼ਿਲ੍ਹੇ ''ਚ ਬੰਦ ਰਹਿਣਗੇ ਸਕੂਲ-ਕਾਲਜ ਤੇ ਦਫ਼ਤਰ

ਨਵਾਂਸ਼ਹਿਰ (ਤ੍ਰਿਪਾਠੀ, ਰਾਕੇਸ਼)-ਧੰਨ ਧੰਨ ਹਜ਼ੂਰ ਸ਼੍ਰੀ ਨਾਭ ਕੰਵਲ ਰਾਜਾ ਸਾਹਿਬ ਜੀ ਦੀ 86ਵੀਂ ਬਰਸੀ ਦੇ ਪ੍ਰਕਾਸ਼ ਉਤਸਵ ਦੇ ਸਬੰਧ 'ਚ ਜ਼ਿਲ੍ਹਾ ਪ੍ਰਸ਼ਾਸਨ, ਸ਼ਹੀਦ ਭਗਤ ਸਿੰਘ ਨਗਰ ਵੱਲੋਂ 11 ਸਤੰਬਰ ਯਾਨੀ ਕਿ ਸ਼ੁੱਕਰਵਾਰ ਨੂੰ ਜ਼ਿਲ੍ਹੇ ਦੇ ਸਮੂਹ ਸਰਕਾਰੀ, ਅਰਧ-ਸਰਕਾਰੀ ਦਫ਼ਤਰਾਂ ਅਤੇ ਸਮੂਹ ਵਿਦਿਅਕ ਅਦਾਰਿਆਂ (ਸਰਕਾਰੀ ਅਤੇ ਗੈਰ-ਸਰਕਾਰੀ) 'ਚ ਛੁੱਟੀ ਘੋਸ਼ਿਤ ਕੀਤੀ ਗਈ ਹੈ।

ਇਹ ਵੀ ਪੜ੍ਹੋ: ਪੰਜ ਤੱਤਾਂ 'ਚ ਵਿਲੀਨ ਹੋਏ ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ, ਸਰਕਾਰੀ ਸਨਮਾਨਾਂ ਨਾਲ ਹੋਇਆ ਸਸਕਾਰ

​ਇਸ ਸਬੰਧੀ ਜਾਣਕਾਰੀ ਦਿੰਦੇ ਸਹਾਇਕ ਕਮਿਸ਼ਨਰ (ਜ) ਰਮਨਜੀਤ ਦਫ਼ਤਰ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਦੱਸਿਆ ਗਿਆ ਕਿ ਪ੍ਰਬੰਧਕ ਕਮੇਟੀ ਰਸੋਖਾਨਾ ਸ੍ਰੀ ਨਾਭ ਕੰਵਲ ਰਾਜਾ ਸਾਹਿਬ, ਮਜਾਰਾ ਨੌ ਅਬਾਦ ਵੱਲੋਂ ਪ੍ਰਾਪਤ ਬਿਨੈ ਪੱਤਰ ਮੁਤਾਬਕ 9 ਤੋਂ 11 ਸਤੰਬਰ 2026 ਤੱਕ ਸ਼੍ਰੀ ਨਾਭ ਕੰਵਲ ਰਾਜਾ ਸਾਹਿਬ ਜੀ ਦੀ 86ਵੀਂ ਬਰਸੀ ਬਹੁਤ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਈ ਜਾ ਰਹੀ ਹੈ। ਸੰਗਤਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹਾ ਮੈਜਿਸਟ੍ਰੇਟ ਸ਼ਹੀਦ ਭਗਤ ਸਿੰਘ ਨਗਰ ਦੀ ਪ੍ਰਵਾਨਗੀ ਨਾਲ 11 ਸਤੰਬਰ ਨੂੰ ਜ਼ਿਲ੍ਹੇ 'ਚ ਇਹ ਛੁੱਟੀ ਐਲਾਨੀ ਗਈ ਹੈ।

ਇਹ ਵੀ ਪੜ੍ਹੋ: ਸਾਬਕਾ ਮੰਤਰੀ ਭਗਤ ਚੁੰਨੀ ਲਾਲ ਦੇ ਦਿਹਾਂਤ ਤੋਂ ਬਾਅਦ ਜਵਾਈ ਦੀ ਵੀ ਮੌਤ 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News