ਪੰਜਾਬ 'ਚ ਭਲਕੇ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਕੂਲ

Sunday, Jan 26, 2025 - 07:21 PM (IST)

ਪੰਜਾਬ 'ਚ ਭਲਕੇ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਕੂਲ

ਜਲੰਧਰ/ਪਠਾਨਕੋਟ/ਚੰਡੀਗੜ੍ਹ (ਵੈੱਬ ਡੈਸਕ)- ਅੱਜ ਦੇਸ਼ ਭਰ ਵਿਚ ਗਣਤੰਤਰ ਦਿਵਸ ਮਨਾਇਆ ਜਾ ਰਿਹਾ ਹੈ ਅਤੇ ਸਾਰਾ ਦੇਸ਼ ਜਸ਼ਨ ਦੇ ਮਾਹੌਲ ਵਿੱਚ ਡੁੱਬਿਆ ਹੋਇਆ ਹੈ। ਸਕੂਲੀ ਵਿਦਿਆਰਥੀਆਂ ਵੱਲੋਂ ਸਰਕਾਰੀ ਸਮਾਗਮਾਂ ਵਿੱਚ ਹਿੱਸਾ ਲਿਆ ਜਾਂਦਾ ਹੈ। ਤਾਜ਼ਾ ਜਾਣਕਾਰੀ ਮੁਤਾਬਿਕ ਮੋਹਾਲੀ ਜ਼ਿਲ੍ਹੇ ਦੇ ਅੰਦਰ 27 ਜਨਵਰੀ ਨੂੰ ਸਰਕਾਰੀ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਦਿਨ ਸਕੂਲ ਬੰਦ ਰਹਿਣਗੇ।  ਇਸੇ ਤਰ੍ਹਾਂ ਜ਼ਿਲ੍ਹਾ ਜਲੰਧਰ ਵਿਚ ਵੀ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਸਾਰੇ ਸਕੂਲਾਂ ਵਿਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦੇ ਇਲਾਵਾ ਪਠਾਨਕੋਟ ਵਿਚ ਵੀ ਜ਼ਿਲ੍ਹਾ ਪੱਧਰੀ ਪ੍ਰੋਗਰਾਮ ਵਿਚ ਹਿੱਸਾ ਲੈਣ ਵਾਲੇ ਸਕੂਲਾਂ ਵਿਚ ਸਰਕਾਰੀ ਛੁੱਟੀ ਰਹੇਗੀ।

ਇਹ ਵੀ ਪੜ੍ਹੋ : ਇੰਡੋਨੇਸ਼ੀਆ ਦੀ ਜੇਲ੍ਹ ’ਚ 22 ਸਾਲਾਂ ਤੋਂ ਬੰਦ ਹੈ ਨਕੋਦਰ ਦਾ ਗੁਰਦੀਪ, ਵੇਖਣ ਨੂੰ ਤਰਸਿਆ ਪਰਿਵਾਰ

76ਵੇਂ ਗਣਤੰਤਰ ਦਿਵਸ ਦੇ ਮੌਕੇ 'ਤੇ ਜ਼ਿਲ੍ਹਾ ਪਠਾਨਕੋਟ ਦੇ ਮਲਟੀਪਰਪਜ਼ ਸਪੋਰਟਸ ਸਟੇਡੀਅਮ ਵਿਚ ਜ਼ਿਲ੍ਹਾ ਪੱਧਰੀ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਡਿਪਟੀ ਕਮਿਸ਼ਨਰ ਪਠਾਨਕੋਟ ਆਦਿਤਿਆ ਉੱਪਲ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਅਤੇ ਉਨ੍ਹਾਂ ਨੇ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ । ਉਨ੍ਹਾਂ ਆਪਣੇ ਸੰਬੋਧਨ ਦੌਰਾਨ ਪ੍ਰੋਗਰਾਮ ਵਿਚ ਹਿੱਸਾ ਲੈਣ ਵਾਲੇ ਸਕੂਲਾਂ ਵਿਚ 27 ਜਨਵਰੀ ਨੂੰ ਛੁੱਟੀ ਦਾ ਐਲਾਨ ਕੀਤਾ।  ਇਥੇ ਦੱਸ ਦੇਈਏ ਕਿ ਮੁੱਖ ਮੰਤਰੀ ਸਮੇਤ ਕੈਬਨਿਟ ਮੰਤਰੀ ਜਾਂ ਫਿਰ ਡਿਪਟੀ ਕਮਿਸ਼ਨਰ, ਜਿਨ੍ਹਾਂ ਥਾਵਾਂ 'ਤੇ ਗਣਤੰਤਰ ਦਿਵਸ ਦੇ ਸਮਾਗਮਾਂ ਵਿਚ ਹਿੱਸਾ ਲੈਂਦੇ ਹਨ, ਉਥੇ ਛੁੱਟੀ ਦਾ ਐਲਾਨ ਕੀਤਾ ਜਾਂਦਾ ਹੈ। 

ਇਹ ਵੀ ਪੜ੍ਹੋ : ਪੰਜਾਬ 'ਚ ਕਿਸਾਨਾਂ ਨੇ ਕੱਢਿਆ ਟਰੈਕਟਰ ਮਾਰਚ, ਕੇਂਦਰ ਸਰਕਾਰ ਨੂੰ ਦਿੱਤੀ ਚਿਤਾਵਨੀ
ਅੰਮ੍ਰਿਤਸਰ - ਅੰਮ੍ਰਿਤਸਰ ਵਿੱਚ ਕਰਵਾਏ ਗਏ ਗਣਤੰਤਰ ਦਿਵਸ ਦੇ ਸਮਾਗਮ ਵਿੱਚ ਮੁੱਖ ਮਹਿਮਾਨ ਦੇ ਤੌਰ ਦੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਪਹੁੰਚੇ। ਜਿਨ੍ਹਾਂ ਦੇ ਵੱਲੋਂ ਐਲਾਨ ਕੀਤਾ ਗਿਆ ਕਿ ਅੰਮ੍ਰਿਤਸਰ ਵਿੱਚ ਕਰਵਾਏ ਗਏ ਗਣਤੰਤਰ ਦਿਵਸ ਦੇ ਸਮਾਗਮ ਵਿੱਚ ਹਿੱਸਾ ਲੈਣ ਵਾਲੇ ਸਕੂਲਾਂ ਕਾਲਜਾਂ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਕੱਲ੍ਹ 27 ਜਨਵਰੀ ਦੀ ਛੁੱਟੀ ਰਹੇਗੀ।
ਗੁਰਦਾਸਪੁਰ-
 ਗੁਰਦਾਸਪੁਰ ਜ਼ਿਲ੍ਹੇ ਦੇ ਸਰਕਾਰੀ ਅਤੇ ਗੈਰ ਸਰਕਾਰੀ ਵਿਦਿਅਕ ਅਦਾਰੇ 27 ਜਨਵਰੀ ਨੂੰ ਬੰਦ ਰਹਿਣਗੇ। ਇਹ ਐਲਾਨ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਉਣ ਤੋਂ ਬਾਅਦ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕੀਤਾ। ਸਰਦਾਰ ਧਾਲੀਵਾਲ ਨੇ ਵਿਦਿਆਰਥੀਆਂ ਵਲੋਂ ਪੇਸ਼ ਕੀਤੀਆਂ ਸੱਭਿਆਚਾਰਕ ਵੰਨਗੀਆਂ ਅਤੇ ਅਧਿਆਪਕਾਂ ਵਲੋਂ 26 ਜਨਵਰੀ ਮੌਕੇ ਨਿਭਾਏ ਰੋਲ ਦੀ ਸ਼ਲਾਘਾ ਕੀਤੀ। 
ਤਰਨਤਾਰਨ - ਤਰਨਤਾਰਨ ਦੇ ਡਿਪਟੀ ਕਮਿਸ਼ਨਰ ਵੱਲੋਂ ਗਣਤੰਤਰ ਦਿਵਸ ਵਿਚ ਹਿੱਸਾ ਲੈਣ ਵਾਲੇ ਸਕੂਲ, ਕਾਲਜਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
ਨਵਾਂਸ਼ਹਿਰ - ਨਵਾਂਸ਼ਹਿਰ ਦੇ ਗਣਤੰਤਰ ਦਿਵਸ ਵਿਚ ਹਿੱਸਾ ਲੈਣ ਵਾਲੇ ਸਕੂਲਾਂ ਅਤੇ ਕਾਲਜਾਂ ਵਿੱਚ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ।
ਰੂਪਨਗਰ - ਗਣਤੰਤਰ ਦਿਵਸ ਸਮਾਰੋਹ ਲਈ ਰੂਪਨਗਰ ਪਹੁੰਚੇ ਮੁੱਖ ਮਹਿਮਾਨ ਨੇ ਸਾਰੇ ਸਕੂਲਾਂ ਅਤੇ ਕਾਲਜਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ।
ਮੋਹਾਲੀ - ਮੋਹਾਲੀ ਦੇ ਡਿਪਟੀ ਕਮਿਸ਼ਨਰ ਵੱਲੋਂ 27 ਜਨਵਰੀ ਨੂੰ ਸਾਰੇ ਸਕੂਲਾਂ, ਕਾਲਜਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
ਫਾਜ਼ਿਲਕਾ - ਗਣਤੰਤਰ ਦਿਵਸ ਸਮਾਰੋਹ ਲਈ ਫਾਜ਼ਿਲਕਾ ਪਹੁੰਚੇ ਮੁੱਖ ਮਹਿਮਾਨ ਨੇ ਹਿੱਸਾ ਲੈਣ ਵਾਲੇ ਸਕੂਲ, ਕਾਲਜਾਂ ਲਈ ਭਲਕੇ ਛੁੱਟੀ ਦਾ ਐਲਾਨ ਕੀਤਾ ਹੈ। 

ਸੰਗਰੂਰ- ਕੈਬਨਿਟ ਮੰਤਰੀ ਹਰਪਾਲ ਚੀਮਾ ਵੱਲੋਂ ਗਣਤੰਤਰ ਦਿਵਸ ਮੌਕੇ ਸਕੂਲਾਂ ਦੇ ਵਿਦਿਆਰਥੀਆਂ ਦੀ ਪੇਸ਼ਕਾਰੀ ਤੋਂ ਪ੍ਰਭਾਵਿਤ ਹੁੰਦਿਆਂ ਮਿਤੀ 27 ਜਨਵਰੀ ਨੂੰ ਉਨ੍ਹਾਂ ਸਕੂਲਾਂ ਅਤੇ ਕਾਲਜਾਂ ਵਿਚ ਛੁੱਟੀ ਦਾ ਐਲਾਨ ਕੀਤਾ ਜਿਨ੍ਹਾਂ ਵਲੋਂ ਅੱਜ ਦੇ ਸਮਾਗਮ ਵਿਚ ਹਿੱਸਾ ਲਿਆ ਗਿਆ ਸੀ। 
ਇਹ ਵੀ ਪੜ੍ਹੋ : ਰਾਜਿਆਂ ਦਾ ਸ਼ਾਹੀ ਨੁਸਖਾ, ਤੁਸੀਂ ਵੀ ਕਰ ਲਓ ਨੋਟ, ਦੇਸ਼ਾਂ-ਵਿਦੇਸ਼ਾਂ ਦੇ ਹਜ਼ਾਰਾਂ ਲੋਕ ਚੁੱਕ ਰਹੇ ਹਨ ਲਾਭ
ਫਿਰੋਜ਼ਪੁਰ-ਗਣਤੰਤਰ ਦਿਵਸ ਮੌਕੇ ਫਿਰੋਜ਼ਪੁਰ ਵਿਚ ਕੈਬਨਿਟ ਮੰਤਰੀ ਹਰਭਜਨ ਸਿੰਘ ਵਲੋਂ ਰਾਸ਼ਟਰੀ ਝੰਡਾ ਫਹਿਰਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਵਲੋਂ ਪੇਸ਼ ਕੀਤੀਆਂ ਗਈਆਂ ਸੱਭਿਆਚਾਰਕ ਪੇਸ਼ਕਾਰੀਆਂ ਦੇ ਮੱਦੇਨਜ਼ਰ ਅਧਿਆਪਕਾਂ ਤੇ ਵਿਦਿਆਰਥੀਆਂ ਵਲੋਂ ਨਿਭਾਏ ਰੋਲ ਦੀ ਸ਼ਲਾਘਾ ਕਰਦਿਆਂ ਕੈਬਨਿਟ ਮੰਤਰੀ ਦੇ ਆਦੇਸ਼ ਅਨੁਸਾਰ ਸਟੇਜ ਤੋਂ 27 ਜਨਵਰੀ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। 
ਅਬੋਹਰ- ਅਬੋਹਰ ਵਿੱਚ ਐੱਸ. ਡੀ. ਐੱਮ. ਵੱਲੋਂ 26 ਜਨਵਰੀ ਦੇ ਸਮਾਗਮ ਵਿਚ ਹਿੱਸਾ ਲੈਣ ਵਾਲੇ ਸਕੂਲਾਂ ਵਿਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। 
ਮੋਗਾ- ਮੋਗਾ ਵਿੱਚ 27 ਜਨਵਰੀ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
ਬਰਨਾਲਾ - ਡਿਪਟੀ ਕਮਿਸ਼ਨਰ ਵੱਲੋਂ ਵੀ ਸਕੂਲਾਂ ਅਤੇ ਕਾਲਜਾਂ ਵਿੱਚ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ।
ਮਾਨਸਾ - ਡਿਪਟੀ ਕਮਿਸ਼ਨਰ ਮਾਨਸਾ ਵੱਲੋਂ ਵੀ 26 ਜਨਵਰੀ ਦੇ ਸਮਾਗਮ ਵਿਚ ਹਿੱਸਾ ਲੈਣ ਵਾਲੇ ਸਕੂਲਾਂ ਅਤੇ ਕਾਲਜਾਂ ਵਿਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। 

ਇਹ ਵੀ ਪੜ੍ਹੋ : ਪੰਜਾਬ 'ਚ ਤੜਕਸਾਰ ਵੱਡਾ ਹਾਦਸਾ, ਪਾਰਟੀ ਤੋਂ ਪਰਤ ਰਹੇ ਦੋ ਦੋਸਤਾਂ ਦੀ ਦਰਦਨਾਕ ਮੌਤ, ਕਾਰ ਦੇ ਉੱਡੇ ਪਰਖੱਚੇ
 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
 


author

shivani attri

Content Editor

Related News