ਫਗਵਾੜਾ ''ਚ ਭਲਕੇ ਛੁੱਟੀ ਦਾ ਐਲਾਨ! ਬੰਦ ਰਹਿਣਗੇ ਸਕੂਲ ਤੇ ਕਾਲਜ
Friday, Jan 30, 2026 - 06:57 PM (IST)
ਫਗਵਾੜਾ (ਵੈੱਬ ਡੈਸਕ)- ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ ਪ੍ਰਕਾਸ਼ ਉਤਸਵ ਬੜੀ ਹੀ ਸ਼ਰਧਾ ਨਾਲ ਦੇਸ਼ ਭਰ ਵਿਚ 1 ਫਰਵਰੀ ਨੂੰ ਮਨਾਇਆ ਜਾ ਰਿਹਾ ਹੈ। ਇਸੇ ਸਬੰਧ ਵਿਚ ਭਲਕੇ ਸ਼ਨੀਵਾਰ ਯਾਨੀ 31 ਜਨਵਰੀ ਫਗਵਾੜਾ ਵਿਖੇ ਸ਼ੋਭਾ ਯਾਤਰਾ ਕੱਢੀ ਜਾ ਰਹੀ ਹੈ। ਸ਼ੋਭਾ ਯਾਤਰਾ ਨੂੰ ਧਿਆਨ 'ਚ ਰੱਖਦੇ ਹੋਏ ਫਗਵਾੜਾ ਵਿਚ ਪ੍ਰਸ਼ਾਸਨ ਵੱਲੋਂ ਪੂਰੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
ਇਹ ਵੀ ਪੜ੍ਹੋ: ਕਹਿਰ ਓ ਰੱਬਾ! ਕੈਨੇਡਾ 'ਚ ਮੋਗਾ ਦੇ ਨੌਜਵਾਨ ਦੀ ਮੌਤ, 5 ਫਰਵਰੀ ਨੂੰ ਆਉਣਾ ਸੀ ਪੰਜਾਬ

ਪ੍ਰਸ਼ਾਸਨ ਨੇ ਹੁਕਮ ਜਾਰੀ ਕਰਦੇ ਹੋਏ ਕਿਹਾ ਕਿ ਸ਼੍ਰੀ ਗੁਰੂ ਰਵਿਦਾਸ ਮਰਾਹਾਜ ਜੀ ਦੇ ਪ੍ਰਕਾਸ਼ ਉਤਸਵ ਦੇ ਸਬੰਧ ਵਿੱਚ ਮਿਤੀ 31 ਤਾਰੀਖ਼ ਨੂੰ ਸਬ ਡਿਵੀਜ਼ਨ ਫਗਵਾੜਾ ਵਿੱਚ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਜਾ ਰਹੀ ਹੈ। ਇਸ ਸ਼ੋਭਾ ਯਾਤਰਾ ਕਰਕੇ ਸ਼ਹਿਰ ਦੇ ਟਰੈਫਿਕ ਦੇ ਕਈ ਰੂਟ ਡਾਇਵਰਟ ਕੀਤੇ ਗਏ ਹਨ। ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਅਤੇ ਸਕੂਲਾਂ/ਕਾਲਜਾਂ ਦੇ ਵਿਦਿਆਰਥੀਆਂ ਦੀ ਸਹੂਲਤ ਅਤੇ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਫਗਵਾੜਾ ਸਬ ਡਵੀਜਨ ਵਿੱਚ ਆਉਂਦੇ ਸਾਰੇ ਸਰਕਾਰੀ ਅਤੇ ਗੈਰ ਸਰਕਾਰੀ ਸਕੂਲਾਂ ਅਤੇ ਕਾਲਜਾਂ ਵਿੱਚ ਮਿਤੀ 31 ਤਾਰੀਖ਼ ਨੂੰ ਛੁੱਟੀ ਘੋਸ਼ਿਤ ਕੀਤੀ ਜਾਂਦੀ ਹੈ। ਇਥੇ ਇਹ ਸਪੱਸ਼ਟ ਕੀਤਾ ਜਾਂਦਾ ਹੈ ਕਿ ਜਿੰਨਾਂ ਸਕੂਲਾਂ/ਕਾਲਜਾਂ ਵਿੱਚ ਬੋਰਡ/ਯੂਨੀਵਰਸਿਟੀ ਦੀਆਂ ਪ੍ਰੀਖਿਆਵਾਂ ਉਕਤ ਮਿਤੀ 'ਤੇ ਨਿਰਧਾਰਤ ਹਨ, ਉਨ੍ਹਾਂ ਸਕੂਲਾਂ/ਕਾਲਜਾਂ ਵਿਚ ਇਹ ਛੁੱਟੀ ਦੇ ਹੁਕਮ ਲਾਗੂ ਨਹੀ ਹੋਣਗੇ।
ਇਹ ਵੀ ਪੜ੍ਹੋ: ਪੰਜਾਬ ਦੇ 14 ਜ਼ਿਲ੍ਹੇ ਰਹਿਣ ਸਾਵਧਾਨ! 2 ਦਿਨਾਂ ਲਈ Alert, ਮੌਸਮ ਦੀ 3 ਫਰਵਰੀ ਤੱਕ ਦੀ ਪੜ੍ਹੋ ਤਾਜ਼ਾ ਅਪਡੇਟ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
