ਪੰਜਾਬ ਦੇ ਇਸ ਜ਼ਿਲ੍ਹੇ ''ਚ ਸੋਮਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਕੂਲ

Sunday, Sep 28, 2025 - 02:05 PM (IST)

ਪੰਜਾਬ ਦੇ ਇਸ ਜ਼ਿਲ੍ਹੇ ''ਚ ਸੋਮਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਕੂਲ

ਬਠਿੰਡਾ (ਵਰਮਾ)- ਬਠਿੰਡਾ ਜ਼ਿਲ੍ਹੇ ਦੇ ਪਿੰਡ ਮਾਈਸਰਖਾਨਾ ਵਿਖੇ ਮੇਲਾ ਮਨਾਇਆ ਜਾ ਰਿਹਾ ਹੈ। ਮੇਲੇ ਦੇ ਮੱਦੇਨਜ਼ਰ ਹੀ ਡਿਪਟੀ ਕਮਿਸ਼ਨਰ ਵੱਲੋਂ ਭਲਕੇ ਯਾਨੀ ਕਿ ਸੋਮਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈ। ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਦੱਸਿਆ ਕਿ 28 ਸਤੰਬਰ ਤੋਂ ਜ਼ਿਲ੍ਹੇ ਦੇ ਪਿੰਡ ਮਾਈਸਰਖਾਨਾ ਵਿਖੇ ਲੱਗਣ ਵਾਲੇ ਮੇਲੇ ਦੇ ਮੱਦੇਨਜ਼ਰ 29 ਸਤੰਬਰ ਤੱਕ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। 

ਇਹ ਵੀ ਪੜ੍ਹੋ: ਜਲੰਧਰ 'ਚ ਭਾਜਪਾ ਆਗੂ ਮਨੋਰੰਜਨ ਕਾਲੀਆ ਦੇ ਘਰ ਬਾਹਰ ਵਾਪਰਿਆ ਹਾਦਸਾ, ਪਿਆ ਚੀਕ-ਚਿਹਾੜਾ

ਡੀ. ਸੀ. ਰਾਜੇਸ਼ ਧੀਮਾਨ ਨੇ ਅੱਗੇ ਦੱਸਿਆ ਕਿ ਇਹ ਛੁੱਟੀ ਉੱਪ ਮੰਡਲ ਮੈਜਿਸਟ੍ਰੇਟ, ਮੌੜ ਦੀ ਮੰਗ ਅਨੁਸਾਰ ਪਿੰਡ ਮਾਈਸਰਖਾਨਾ ਦੇ ਸਰਕਾਰੀ ਐਲੀਮੈਂਟਰੀ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਮਾਈਸਰਖਾਨਾ ਅਤੇ ਮਾਤਾ ਮਾਈਸਰਖਾਨਾ ਕਾਲਜ ਆਫ਼ ਐਜੂਕੇਸ਼ਨ (ਫਾਰ ਗਰਲਜ਼) ਵਿੱਚ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਮੇਲੇ ਵਿੱਚ ਲੱਖਾਂ ਦੀ ਗਿਣਤੀ 'ਚ ਸ਼ਰਧਾਲੂ ਉੱਥੇ ਪਹੁੰਚਦੇ ਹਨ, ਜਿਸ ਕਰਕੇ ਕਸਬੇ 'ਚ ਬਹੁਤ ਭੀੜ ਹੋ ਜਾਂਦੀ ਹੈ। ਮੇਲੇ ਦੌਰਾਨ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ, ਇਸ ਲਈ ਇਥੇ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। 

ਇਹ ਵੀ ਪੜ੍ਹੋ: ਹੋ ਜਾਓ ਸਾਵਧਾਨ! ਪੰਜਾਬ 'ਚ ਇਨ੍ਹਾਂ ਬਿਜਲੀ ਖ਼ਪਤਕਾਰਾਂ 'ਤੇ ਪਾਵਰਕਾਮ ਕਰ ਰਿਹੈ ਵੱਡੀ ਕਾਰਵਾਈ

ਸ਼ਰਾਬ ਦੇ ਠੇਕ ਬੰਦ ਰੱਖਣ ਦੇ ਸਖ਼ਤ ਹੁਕਮ
ਜ਼ਿਲ੍ਹਾ ਮੈਜਿਸਟ੍ਰੇਟ ਰਾਜੇਸ਼ ਧੀਮਾਨ ਨੇ ਪੰਜਾਬ ਆਬਕਾਰੀ ਐਕਟ 1914 ਦੀ ਧਾਰਾ 54 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਪਿੰਡ ਮਾਈਸਰਖਾਨਾ ਦੀ ਹਦੂਦ ਅੰਦਰ 27 ਤਾਰੀਖ਼ ਤੋਂ 29 ਸਤੰਬਰ ਤੱਕ ਦੇਸੀ ਅਤੇ ਅੰਗਰੇਜ਼ੀ ਸ਼ਰਾਬ ਦੇ ਠੇਕੇ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਗਏ ਹਨ। ਜਾਰੀ ਹੁਕਮ ਅਨੁਸਾਰ ਕਿਸੇ ਵੀ ਵਿਅਕਤੀ ਨੂੰ ਸ਼ਰਾਬ ਦੇ ਭੰਡਾਰ ਰੱਖਣ ਅਤੇ ਵੇਚਣ ਦੀ ਮਨਜ਼ੂਰੀ ਨਹੀਂ ਹੋਵੇਗੀ। ਜਾਰੀ ਹੁਕਮ ਅਨੁਸਾਰ ਪਿੰਡ ਮਾਈਸਰਖਾਨਾ, ਤਹਿਸੀਲ ਮੌੜ ਵਿਖੇ 29 ਸਤੰਬਰ ਨੂੰ ਧਾਰਮਿਕ ਮੇਲਾ ਲੱਗ ਰਿਹਾ ਹੈ। ਮੇਲੇ ਦੌਰਾਨ ਲੋਕ ਸ਼ਰਾਬ ਅਤੇ ਨਸ਼ਿਆਂ ਦੀ ਵਰਤੋਂ ਕਰ ਸਕਦੇ ਹਨ, ਜਿਸ ਨਾਲ ਮੇਲੇ ਦੇ ਮਾਹੌਲ ਵਿੱਚ ਵਿਘਨ ਪੈ ਸਕਦਾ ਹੈ। ਸ਼ਰਧਾਲੂਆਂ ਅਤੇ ਆਮ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਵੀ ਠੇਸ ਪਹੁੰਚ ਸਕਦੀ ਹੈ, ਜਿਸ ਕਰਕੇ ਅਮਨ ਅਤੇ ਸ਼ਾਂਤੀ ਭੰਗ ਹੋ ਸਕਦੀ ਹੈ। ਇਸ ਲਈ ਸ਼ਰਾਬ ਦੀ ਵਿਕਰੀ ‘ਤੇ ਰੋਕ ਲਗਾਈ ਗਈ ਹੈ।

ਇਹ ਵੀ ਪੜ੍ਹੋ: Punjab: ਹੈਂ! ਪੋਤਾ ਹੋਣ 'ਤੇ ਨੱਚਦੀ ਦਾਦੀ ਵੀ ਬਣ ਗਈ ਮਾਂ, ਹੱਕਾ-ਬੱਕਾ ਰਹਿ ਗਿਆ ਪੂਰਾ ਪਰਿਵਾਰ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

shivani attri

Content Editor

Related News