25 ਨਵੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਚੰਡੀਗੜ੍ਹ ''ਚ ਬੰਦ ਰਹਿਣਗੇ ਸਕੂਲ-ਕਾਲਜ ਤੇ ਦਫ਼ਤਰ
Saturday, Nov 22, 2025 - 11:02 AM (IST)
ਚੰਡੀਗੜ੍ਹ : ਚੰਡੀਗੜ੍ਹ 'ਚ 25 ਨਵੰਬਰ ਦਿਨ ਮੰਗਲਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਚੰਡੀਗੜ੍ਹ ਪ੍ਰਸ਼ਾਸਨ ਵਲੋਂ 25 ਨਵੰਬਰ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਦੇ ਮੱਦੇਨਜ਼ਰ ਚੰਡੀਗੜ੍ਹ 'ਚ ਜਨਤਕ ਛੁੱਟੀ ਦਾ ਐਲਾਨ ਕੀਤਾ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਵੱਡੇ ਅਧਿਕਾਰੀ ਦੀ ਸਰਕਾਰੀ ਰਿਹਾਇਸ 'ਤੇ Raid, ਵਿਜੀਲੈਂਸ ਦੀ ਵੱਡੀ ਕਾਰਵਾਈ (ਵੀਡੀਓ)
ਇਸ ਸਬੰਧੀ ਜਾਰੀ ਨੋਟੀਫਿਕੇਸ਼ਨ 'ਚ ਕਿਹਾ ਗਿਆ ਹੈ ਕਿ ਸ੍ਰੀ ਗੁਰੂ ਤੇਗ ਬਾਹਦਰ ਜੀ ਦੇ ਸ਼ਹੀਦੀ ਦਿਹਾੜੇ ਦੇ ਮੱਦੇਨਜ਼ਰ ਚੰਡੀਗੜ੍ਹ ਪ੍ਰਸ਼ਾਸਨ ਦੇ ਸਾਰੇ ਸਰਕਾਰੀ ਦਫ਼ਤਰ, ਬੋਰਡ, ਕਾਰਪੋਰੇਸ਼ਨ, ਸੰਸਥਾਵਾਂ ਅਤੇ ਉਦਯੋਗਿਕ ਅਦਾਰੇ ਬੰਦ ਰਹਿਣਗੇ।
ਇਹ ਵੀ ਪੜ੍ਹੋ : ਚੰਡੀਗੜ੍ਹ ਤੋਂ ਸ਼ੁਰੂ ਹੋਣਗੀਆਂ ਚਾਰ ਨਵੀਆਂ ਇੰਟਰਨੈਸ਼ਨਲ ਉਡਾਣਾਂ! ਹਵਾਈ ਸਫ਼ਰ ਕਰਨ ਵਾਲੇ ਦੇਣ ਧਿਆਨ
ਇਹ ਹੁਕਮ ਚੰਡੀਗੜ੍ਹ ਪ੍ਰਸ਼ਾਸਨ ਦੇ ਗ੍ਰਹਿ ਸਕੱਤਰ ਮਨਦੀਪ ਸਿੰਘ ਬਰਾੜ ਵਲੋਂ ਜਾਰੀ ਕੀਤੇ ਗਏ ਹਨ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
