12 ਸਤੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਅੰਮ੍ਰਿਤਸਰ ''ਚ ਸਕੂਲ, ਕਾਲਜ ਤੇ ਦਫਤਰ ਰਹਿਣਗੇ ਬੰਦ
Wednesday, Sep 09, 2026 - 04:02 PM (IST)
ਅੰਮ੍ਰਿਤਸਰ : ਪੰਜਾਬ ਸਰਕਾਰ ਵੱਲੋਂ ਸ਼ਨੀਵਾਰ 12 ਸਤੰਬਰ ਨੂੰ ਅੰਮ੍ਰਿਤਸਰ ਜ਼ਿਲ੍ਹੇ 'ਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਹ ਫ਼ੈਸਲਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਧਿਆਨ 'ਚ ਰੱਖਦਿਆਂ ਲਿਆ ਗਿਆ ਹੈ। ਇਸ ਸੰਬੰਧੀ ਮੁੱਖ ਸਕੱਤਰ ਕੇਏਪੀ ਸਿਨਹਾ ਵੱਲੋਂ ਜਾਰੀ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਇਸ ਦਿਨ ਜ਼ਿਲ੍ਹਾ ਸ੍ਰੀ ਅੰਮ੍ਰਿਤਸਰ ਸਾਹਿਬ 'ਚ ਸਥਿਤ ਸਰਕਾਰੀ ਦਫ਼ਤਰ, ਬੋਰਡਾਂ/ਕਾਰਪੋਰੇਸ਼ਨਾਂ ਤੇ ਸਰਕਾਰੀ ਵਿੱਦਿਅਕ ਅਦਾਰੇ ਬੰਦ ਰਹਿਣਗੇ।
ਇਹ ਵੀ ਪੜ੍ਹੋ : ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੇ ਖ਼ਤਮ ਕੀਤੀ ਹੜਤਾਲ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
