ਪੰਜਾਬ 'ਚ ਲੋਹੜੀ ਤੋਂ ਅਗਲੇ ਦਿਨ ਸਰਕਾਰੀ ਛੁੱਟੀ, ਬੰਦ ਰਹਿਣਗੇ ਸਕੂਲ, ਕਾਲਜ ਤੇ ਹੋਰ ਅਦਾਰੇ
Tuesday, Jan 07, 2025 - 10:17 AM (IST)
ਸ੍ਰੀ ਮੁਕਤਸਰ ਸਾਹਿਬ : ਪੰਜਾਬ ਸਰਕਾਰ ਦੇ ਪਰਸੋਨਲ ਵਿਭਾਗ ਵਲੋਂ ਜਾਰੀ ਇਕ ਅਧਿਸੂਚਨਾ ਅਨੁਸਾਰ ਮਾਘੀ ਦੇ ਮੇਲੇ ਦੇ ਮੱਦੇਨਜ਼ਰ 14 ਜਨਵਰੀ 2025 (ਮੰਗਲਵਾਰ) ਨੂੰ ਪੰਜਾਬ ਦੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਸਾਰੇ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਵਿੱਦਿਅਕ ਅਦਾਰਿਆਂ 'ਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਹ ਛੁੱਟੀ ਸਿਰਫ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਹੀ ਲਾਗੂ ਹੋਵੇਗੀ।
ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ 'ਚ ਵੱਧਣਗੀਆਂ ਛੁੱਟੀਆਂ! ਪੜ੍ਹੋ ਕੀ ਹੈ ਨਵੀਂ Update
ਇਸ ਸਬੰਧੀ ਜਾਣਕਾਰੀ ਪੰਜਾਬ ਸਰਕਾਰ ਦੇ ਮੁੱਖ ਸਕੱਤਰ ਕੇ. ਏ. ਪੀ. ਸਿਨਹਾ ਵਲੋਂ ਜਾਰੀ ਕੀਤੀ ਗਈ ਹੈ। ਇਸ ਅਧਿਸੂਚਨਾ ਦੀਆਂ ਕਾਪੀਆਂ ਪੰਜਾਬ ਰਾਜ ਦੇ ਸਮੂਹ ਵਿਸ਼ੇਸ਼ ਮੁੱਖ ਸਕੱਤਰਾਂ, ਵਧੀਕ ਮੁੱਖ ਸਕੱਤਰਾਂ, ਵਿੱਤੀ ਕਮਿਸ਼ਨਰਜ਼, ਪ੍ਰਮੁੱਖ ਸਕੱਤਰਾਂ ਅਤੇ ਪ੍ਰਬੰਧਕੀ ਸਕੱਤਰਾਂ ਨੂੰ ਸੂਚਨਾ ਅਤੇ ਕਾਰਵਾਈ ਲਈ ਭੇਜੀਆਂ ਗਈਆਂ ਹਨ।
ਇਹ ਵੀ ਪੜ੍ਹੋ : ਸ਼ਾਮ 6 ਤੋਂ ਸਵੇਰੇ 8 ਵਜੇ ਤੱਕ ਇੱਧਰ ਆਉਣ 'ਤੇ ਪਾਬੰਦੀ, ਜਾਰੀ ਹੋਏ ਹੋਰ ਵੀ ਹੁਕਮ
ਇਸ ਤੋਂ ਇਲਾਵਾ ਇਹ ਸੂਚਨਾ ਸਮੂਹ ਵਿਭਾਗਾਂ ਦੇ ਮੁਖੀਆਂ, ਡਵੀਜ਼ਨਾਂ ਦੇ ਕਮਿਸ਼ਨਰਜ਼, ਰਜਿਸਟਰਾਰ ਪੰਜਾਬ ਅਤੇ ਹਰਿਆਣਾ ਹਾਈਕੋਰਟ, ਡਿਪਟੀ ਕਮਿਸ਼ਨਰਜ਼ ਅਤੇ ਸਬ ਡਵੀਜ਼ਨਲ ਮੈਜਿਸਟ੍ਰੇਟ ਨੂੰ ਵੀ ਭੇਜੀ ਗਈ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8