ਪੰਜਾਬ 'ਚ 11 ਤੇ 12 ਫਰਵਰੀ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਕੂਲ-ਕਾਲਜ ਰਹਿਣਗੇ ਬੰਦ

Sunday, Feb 09, 2025 - 10:16 AM (IST)

ਪੰਜਾਬ 'ਚ 11 ਤੇ 12 ਫਰਵਰੀ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਕੂਲ-ਕਾਲਜ ਰਹਿਣਗੇ ਬੰਦ

ਜਲੰਧਰ : ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਜਿੱਥੇ ਜਲੰਧਰ 'ਚ 11 ਫਰਵਰੀ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ, ਉੱਥੇ ਹੀ ਪ੍ਰਕਾਸ਼ ਪੁਰਬ ਦੇ ਦਿਹਾੜੇ 12 ਫਰਵਰੀ ਨੂੰ ਪੂਰੇ ਪੰਜਾਬ 'ਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਦੱਸ ਦੇਈਏ ਕਿ 12 ਫਰਵਰੀ ਨੂੰ ਸਾਰੇ ਸਰਕਾਰੀ ਅਤੇ ਗੈਰ-ਸਰਕਾਰੀ, ਵਿੱਦਿਅਕ ਅਦਾਰਿਆਂ 'ਚ ਪੂਰੇ ਦਿਨ ਦੀ ਛੁੱਟੀ ਐਲਾਨੀ ਗਈ ਹੈ। ਇਸ ਤਹਿਤ ਜਲੰਧਰ 'ਚ 11 ਤਾਰੀਖ਼ ਨੂੰ ਸ਼ੋਭਾ ਯਾਤਰਾ ਕੱਢੀ ਜਾਵੇਗੀ।

ਇਹ ਵੀ ਪੜ੍ਹੋ : ਪੰਜਾਬ 'ਚ ਕਿਸਾਨਾਂ ਦੀਆਂ ਜ਼ਮੀਨਾਂ ਐਕਵਾਇਰ ਹੋਣ ਨੂੰ ਲੈ ਕੇ ਵੱਡੀ ਖ਼ਬਰ, ਤੁਸੀਂ ਵੀ ਪੜ੍ਹੋ

ਇਸ ਖ਼ਾਸ ਮੌਕੇ 11 ਅਤੇ 12 ਫਰਵਰੀ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 11 ਅਤੇ 12 ਫਰਵਰੀ ਨੂੰ ਮੀਟ ਅਤੇ ਸ਼ਰਾਬ ਦੀਆਂ ਦੁਕਾਨਾਂ ਬੰਦ ਰੱਖਣ ਦੇ ਹੁਕਮ ਦਿੱਤੇ ਗਏ ਹਨ। ਜ਼ਿਲ੍ਹਾ ਮੈਜਿਸਟ੍ਰੇਟ ਜਲੰਧਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ 12 ਫਰਵਰੀ ਨੂੰ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਉਤਸਵ ਅਤੇ ਇਸ ਸਬੰਧੀ 11 ਫਰਵਰੀ ਨੂੰ ਵੱਖ-ਵੱਖ ਧਾਰਮਿਕ ਜਥੇਬੰਦੀਆਂ ਵੱਲੋਂ ਕੱਢੀ ਜਾ ਰਹੀ ਸ਼ੋਭਾ ਯਾਤਰਾ ਦੇ ਮੱਦੇਨਜ਼ਰ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਧਿਆਨ ’ਚ ਰੱਖਿਆ ਗਿਆ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਬੱਸਾਂ ਦਾ ਸਫ਼ਰ ਕਰਨ ਵਾਲਿਆਂ ਲਈ ਖ਼ੁਸ਼ਖ਼ਬਰੀ, ਸਰਕਾਰ ਨੇ ਲਿਆ ਵੱਡਾ ਫ਼ੈਸਲਾ

ਉਨ੍ਹਾਂ ਨੇ ਅਤੇ ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਜਲੰਧਰ ਵਿਖੇ ਉਕਤ ਸਮਾਗਮ ਦੌਰਾਨ ਸ਼ੋਭਾ ਯਾਤਰਾ ਦੇ ਰਸਤੇ ਅਤੇ ਧਾਰਮਿਕ ਸਮਾਗਮ ਵਾਲੀ ਜਗ੍ਹਾ ਦੇ ਨੇੜੇ 11 ਅਤੇ 12 ਫਰਵਰੀ 2025 ਨੂੰ ਮੀਟ ਅਤੇ ਸ਼ਰਾਬ ਦੀ ਵਿਕਰੀ ’ਤੇ ਪਾਬੰਦੀ ਲਾਈ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8
 


author

Babita

Content Editor

Related News