ਪੰਜਾਬ 'ਚ ਮੁਲਾਜ਼ਮਾਂ ਦੀਆਂ ਸਰਕਾਰੀ ਛੁੱਟੀਆਂ ਰੱਦ! ਰੱਖੜੀ ਤੋਂ ਪਹਿਲਾਂ ਡਾਕ ਵਿਭਾਗ ਦਾ ਵੱਡਾ ਫ਼ੈਸਲਾ

Monday, Jul 06, 2026 - 03:43 PM (IST)

ਪੰਜਾਬ 'ਚ ਮੁਲਾਜ਼ਮਾਂ ਦੀਆਂ ਸਰਕਾਰੀ ਛੁੱਟੀਆਂ ਰੱਦ! ਰੱਖੜੀ ਤੋਂ ਪਹਿਲਾਂ ਡਾਕ ਵਿਭਾਗ ਦਾ ਵੱਡਾ ਫ਼ੈਸਲਾ

ਚੰਡੀਗੜ੍ਹ (ਵੈੱਬ ਡੈਸਕ, ਸ਼ੀਨਾ) : ਰੱਖੜੀ ਦੇ ਤਿਉਹਾਰ ਨੂੰ ਧਿਆਨ 'ਚ ਰੱਖਦਿਆਂ ਪੰਜਾਬ ਡਾਕ ਵਿਭਾਗ ਨੇ ਲੋਕਾਂ ਦੀ ਸਹੂਲਤ ਲਈ ਵਿਸ਼ੇਸ਼ ਪ੍ਰਬੰਧ ਕੀਤੇ ਹਨ। ਵਿਭਾਗ ਨੇ ਰੱਖੜੀ ਤੱਕ ਐਤਵਾਰ ਅਤੇ ਹੋਰ ਸਰਕਾਰੀ ਛੁੱਟੀਆਂ ਦੌਰਾਨ ਵੀ ਚੁਣੇ ਹੋਏ ਡਾਕਘਰ ਖੁੱਲ੍ਹੇ ਰੱਖਣ ਅਤੇ ਲੋੜ ਅਨੁਸਾਰ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ ਕਰਨ ਦੇ ਹੁਕਮ ਜਾਰੀ ਕੀਤੇ ਹਨ। ਇਸ ਫ਼ੈਸਲੇ ਦਾ ਮਕਸਦ ਇਹ ਯਕੀਨੀ ਬਣਾਉਣਾ ਹੈ ਕਿ ਦੇਸ਼ ਅਤੇ ਵਿਦੇਸ਼ ਭੇਜੀਆਂ ਜਾਣ ਵਾਲੀਆਂ ਰੱਖੜੀਆਂ, ਸਪੀਡ ਪੋਸਟ ਅਤੇ ਪਾਰਸਲ ਸਮੇਂ ਸਿਰ ਆਪਣੀ ਮੰਜ਼ਿਲ ਤੱਕ ਪਹੁੰਚ ਸਕਣ। 

ਇਹ ਵੀ ਪੜ੍ਹੋ : PSEB ਦੇ 8ਵੀਂ-10ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਵੱਡੀ ਰਾਹਤ, ਬਰਥ ਸਰਟੀਫਿਕੇਟ ਨੂੰ ਲੈ ਕੇ ਨਵੀਆਂ ਹਦਾਇਤਾਂ ਜਾਰੀ
ਡਾਕ ਵਿਭਾਗ ਅਨੁਸਾਰ ਰੱਖੜੀ ਤੋਂ ਪਹਿਲਾਂ ਡਾਕ ਦਾ ਕੰਮ ਆਮ ਦਿਨਾਂ ਨਾਲੋਂ ਕਈ ਗੁਣਾ ਵੱਧ ਜਾਂਦਾ ਹੈ। ਇਸ ਕਾਰਨ ਸਪੀਡ ਪੋਸਟ, ਰਜਿਸਟਰੀ, ਪਾਰਸਲ ਅਤੇ ਹੋਰ ਜ਼ਰੂਰੀ ਡਾਕ ਸੇਵਾਵਾਂ ਨਿਰਵਿਘਨ ਜਾਰੀ ਰੱਖਣ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ।

ਇਹ ਵੀ ਪੜ੍ਹੋ : ਪੰਜਾਬ 'ਚ 4 ਦਿਨ ਪਵੇਗਾ ਭਾਰੀ ਮੀਂਹ, 15 ਜ਼ਿਲ੍ਹਿਆਂ ਲਈ ਚਿਤਾਵਨੀ ਜਾਰੀ, ਸਾਵਧਾਨ ਰਹਿਣ ਲੋਕ

ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਰੱਖੜੀਆਂ ਅਤੇ ਤੋਹਫ਼ੇ ਸਮੇਂ ਸਿਰ ਭੇਜਣ ਲਈ ਡਾਕਘਰਾਂ ਦੀਆਂ ਸੇਵਾਵਾਂ ਦਾ ਲਾਭ ਲੈਣ ਤਾਂ ਜੋ ਤਿਉਹਾਰ ਤੋਂ ਪਹਿਲਾਂ ਸਾਰੀਆਂ ਡਿਲੀਵਰੀਆਂ ਪੂਰੀਆਂ ਕੀਤੀਆਂ ਜਾ ਸਕਣ।

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e

 


author

Babita

Content Editor

Related News