ਮਾਛੀਵਾੜਾ ''ਚ ਵੱਡੀ ਘਟਨਾ, ਸਰਕਾਰੀ ਹਸਪਤਾਲ ਦੀ ਡਾਕਟਰ ਨੇ ਕੀਤੀ ਖ਼ੁਦਕੁਸ਼ੀ

Tuesday, Aug 04, 2020 - 06:31 PM (IST)

ਮਾਛੀਵਾੜਾ ''ਚ ਵੱਡੀ ਘਟਨਾ, ਸਰਕਾਰੀ ਹਸਪਤਾਲ ਦੀ ਡਾਕਟਰ ਨੇ ਕੀਤੀ ਖ਼ੁਦਕੁਸ਼ੀ

ਮਾਛੀਵਾੜਾ ਸਾਹਿਬ (ਟੱਕਰ) : ਮਾਛੀਵਾੜਾ ਸਰਕਾਰੀ ਹਸਪਤਾਲ 'ਚ ਤਾਇਨਾਤ ਗਾਇਨੀ ਸਪੈਸ਼ਲਿਸਟ ਸਰਜਨ ਡਾ. ਏਕਤਾ ਵਲੋਂ ਮੋਰਿੰਡਾ ਵਿਖੇ ਆਪਣੇ ਘਰ 'ਚ ਖ਼ੁਦਕੁਸ਼ੀ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਡਾ. ਏਕਤਾ ਜੋ ਕਿ ਆਪਣੇ ਪਤੀ ਤੋਂ ਵੱਖ  ਬੱਚਿਆਂ ਸਮੇਤ ਮੋਰਿੰਡਾ ਵਿਖੇ ਰਹਿੰਦੀ ਸੀ ਅਤੇ ਕੱਲ੍ਹ ਸ਼ਾਮ ਉਸਨੇ ਆਪਣੇ ਬੱਚਿਆਂ ਨੂੰ ਪਤੀ ਕੋਲ ਛੱਡ ਦਿੱਤਾ। ਬੀਤੀ ਰਾਤ 10 ਵਜੇ ਮੋਰਿੰਡਾ ਵਿਖੇ ਉਨ੍ਹਾਂ ਨੇ ਆਪਣੇ ਘਰ 'ਚ ਪੱਖੇ ਨਾਲ ਫ਼ਾਹਾ ਲੈ ਕੇ ਆਤਮ-ਹੱਤਿਆ ਕਰ ਲਈ। 

ਇਹ ਵੀ ਪੜ੍ਹੋ : ਜ਼ਹਿਰੀਲੀ ਸ਼ਰਾਬ ਤਰਾਸਦੀ 'ਤੇ ਰਣਜੀਤ ਸਿੰਘ ਬ੍ਰਹਮਪੁਰਾ ਦੀ ਸਰਕਾਰ ਨੂੰ ਚਿਤਾਵਨੀ

ਉਨ੍ਹਾਂ ਦੀ ਲਾਸ਼ ਨੂੰ ਗੁਆਂਢੀਆਂ ਨੇ ਦੇਖਿਆ ਜਿਨ੍ਹਾਂ ਪੁਲਸ ਨੂੰ ਸੂਚਿਤ ਕੀਤਾ। ਸੂਚਨਾ ਮਿਲਣ ਤੋਂ ਬਾਅਦ ਮੌਕੇ 'ਤੇ ਸਥਾਨਕ ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਅਤੇ ਮ੍ਰਿਤਕ ਡਾਕਟਰ ਦੀ ਲਾਸ਼ ਨੂੰ ਪੋਸਟ ਮਾਰਟਮ ਲਈ ਰੋਪੜ ਭੇਜ ਦਿੱਤਾ। ਅਜੇ ਤੱਕ ਡਾਕਟਰ ਵਲੋਂ ਲਿਖਿਆ ਕੋਈ ਖ਼ੁਦਕੁਸ਼ੀ ਨੋਟ ਬਰਾਮਦ ਨਹੀਂ ਹੋਇਆ ਹੈ ਅਤੇ ਪੁਲਸ ਵੱਖ-ਵੱਖ ਪਹਿਲੂਆਂ ਤੋਂ ਮਾਮਲੇ ਦੀ ਜਾਂਚ ਕਰ ਰਹੀ ਹੈ।

ਇਹ ਵੀ ਪੜ੍ਹੋ : ਨਹਿਰ 'ਚ ਪਤੀ-ਪਤਨੀ ਦੀਆਂ ਲਾਸ਼ਾਂ ਦੇਖ ਕੇ ਕੰਬੇ ਲੋਕ, ਇੰਝ ਆਈ ਮੌਤ ਕਿ ਸੋਚਿਆ ਨਾ ਸੀ


author

Gurminder Singh

Content Editor

Related News