ਸਰਕਾਰੀ ਹਸਪਤਾਲ ਦੇ NRHM ਕਰਮਚਾਰੀਆਂ ਨੇ ਰੈਗੂਲਰ ਕਰਨ ਦੀ ਮੰਗ ਨੂੰ ਲੈ ਕੇ ਸ਼ੁਰੂ ਕੀਤੀ ਹੜਤਾਲ

11/16/2021 1:28:31 PM

ਟਾਂਡਾ ਉੜਮੁੜ (ਵਰਿੰਦਰ ਪੰਡਿਤ) : ਸਰਕਾਰੀ ਹਸਪਤਾਲ ਟਾਂਡਾ ਦੇ ਐੱਨ.ਆਰ.ਐੱਚ.ਐੱਮ. ਕਰਮਚਾਰੀਆਂ ਨੇ ਰੈਗੂਲਰ ਕਰਨ ਦੀ ਮੰਗ ਨੂੰ ਲੈ ਕੇ ਹੜਤਾਲ ਕੀਤੀ ਅਤੇ ਉਨ੍ਹਾਂ ਨਾਲ ਹੋ ਰਹੀ ਬੇਇਨਸਾਫ਼ੀ ਵਿਰੁੱਧ ਆਵਾਜ਼ ਉਠਾਈ। ਐੱਨ.ਆਰ.ਐੱਚ.ਐੱਮ ਇੰਪਲਾਈਜ਼ ਐਸੋਸੀਏਸ਼ਨ ਪੰਜਾਬ ਦੀ ਟਾਂਡਾ ਟੀਮ ਵੱਲੋਂ ਹੜਤਾਲ ਸ਼ੁਰੂ ਕਰਦੇ ਹੋਏ ਐੱਸ.ਐੱਮ.ਓ. ਪ੍ਰੀਤ ਮਹਿੰਦਰ ਸਿੰਘ ਨੂੰ ਮੰਗ ਪੱਤਰ ਵੀ ਦਿੱਤਾ ਗਿਆ। ਇਸ ਦੌਰਾਨ ਸਰਕਾਰ ਪ੍ਰਤੀ ਗੁੱਸਾ ਜ਼ਾਹਰ ਕਰਦਿਆਂ ਤਲਵਿੰਦਰ ਕੌਰ, ਅਨੀਤਾ, ਸਪਨਾ, ਮਨਜੀਤ ਕੌਰ, ਅਮਨਪ੍ਰੀਤ ਕੌਰ, ਹਰਕਿਰਨ, ਰਵਿੰਦਰ, ਕੁਲਵਿੰਦਰ ਅਤੇ ਆਸ਼ਾ ਆਨੰਦ ਨੇ ਕਿਹਾ ਕਿ ਸੂਬੇ ਵਿੱਚ ਨੈਸ਼ਨਲ ਹੈਲਥ ਮਿਸ਼ਨ ਤਹਿਤ 12 ਹਜ਼ਾਰ ਦੇ ਕਰੀਬ ਮੁਲਾਜ਼ਮਾਂ ਨੇ 15 ਸਾਲਾਂ ਤੋਂ ਇਮਾਨਦਾਰੀ ਨਾਲ ਸੇਵਾ ਕੀਤੀ। 

ਪੜ੍ਹੋ ਇਹ ਵੀ ਖ਼ਬਰ ਪੰਜਾਬ ਦੇ ਇਸ ਜ਼ਿਲ੍ਹੇ ’ਚ ਕੋਰੋਨਾ ਵੈਕਸੀਨ ਨਾ ਲਗਵਾਉਣ ਵਾਲੇ ਕਰਮਚਾਰੀਆਂ ਨੂੰ ਨਹੀਂ ਮਿਲੇਗੀ ਤਨਖ਼ਾਹ

ਉਨ੍ਹਾਂ ਨੇ ਕਿਹਾ ਕਿ ਇਮਾਨਦਾਰੀ ਨਾਲ ਸੇਵਾ ਕਰਨ ਦੇ ਬਾਵਜੂਦ ਉਨ੍ਹਾਂ ਦੀ ਤਨਖ਼ਾਹ ਬੇਹੱਦ ਘੱਟ ਹੈ, ਜਿਸ ਕਾਰਨ ਉਹ ਆਰਥਿਕ ਮੰਦੀ ਦਾ ਸ਼ਿਕਾਰ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਦੇਸ਼ ਦੇ ਕਈ ਹੋਰ ਰਾਜਾਂ ਵਿੱਚ ਵੀ ਐੱਨ.ਆਰ.ਐੱਚ.ਐੱਮ. ਦੇ ਮੁਲਾਜ਼ਮਾਂ ਨੂੰ ਰੈਗੂਲਰ ਕੀਤਾ ਗਿਆ ਹੈ ਅਤੇ ਉਪ-ਨਿਯਮ ਬਣਾ ਕੇ ਰੈਗੂਲਰ ਮੁਲਾਜ਼ਮਾਂ ਵਾਂਗ ਪੂਰੀਆਂ ਤਨਖ਼ਾਹਾਂ ਦਿੱਤੀਆਂ ਗਈਆਂ ਹਨ। ਉਨ੍ਹਾਂ ਮੰਗ ਕੀਤੀ ਕਿ ਸੂਬਾ ਸਰਕਾਰ ਹਾਲ ਹੀ ਵਿੱਚ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਲਈ ਲਿਆਂਦੇ ਬਿੱਲ ਵਿੱਚ ਸ਼ਾਮਲ ਕਰਕੇ ਉਨ੍ਹਾਂ ਨੂੰ ਰੈਗੂਲਰ ਕਰੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦੀ ਸੁਣਵਾਈ ਨਾ ਹੋਈ ਤਾਂ ਉਹ ਲਗਾਤਾਰ ਸੰਘਰਸ਼ ਕਰਨਗੇ।

ਪੜ੍ਹੋ ਇਹ ਵੀ ਖ਼ਬਰ ਤਰਨਤਾਰਨ ’ਚ ਮੁੜ ਦਾਗ਼ਦਾਰ ਹੋਈ ਖਾਕੀ : ASI ਨੇ 6.68 ਲੱਖ ਰੁਪਏ ਦੀ ਰਿਸ਼ਵਤ ਲੈ ਕੇ ਛੱਡੇ ਅਫੀਮ ਸਮੱਗਲਰ


rajwinder kaur

Content Editor

Related News