‘ਸਰਕਾਰੀ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਵਿਖੇ ਲੱਗੇਗਾ ਆਕਸੀਜਨ ਪਲਾਟ’
Sunday, May 23, 2021 - 05:29 PM (IST)
ਸ੍ਰੀ ਮੁਕਤਸਰ ਸਾਹਿਬ (ਕੁਲਦੀਪ ਰਿਣੀ, ਪਵਨ ਤਨੇਜਾ) - ਸ੍ਰੀ ਮੁਕਤਸਰ ਸਾਹਿਬ ਦੇ ਸਰਕਾਰੀ ਹਸਪਤਾਲ ’ਚ ਲਗਣ ਵਾਲੇ ਆਕਸੀਜਨ ਪਲਾਟ ਦਾ ਨੀਂਹ ਪੱਥਰ ਅੱਜ ਗਿੱਦੜਬਾਹਾ ਤੋਂ ਕਾਂਗਰਸੀ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਰੱਖਿਆ। ਇਸ ਮੌਕੇ ਉਨ੍ਹਾਂ ਪੰਜਾਬ ਸਰਕਾਰ ਅਤੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਦਾ ਧੰਨਵਾਦ ਕੀਤਾ। ਰਾਜਾ ਵੜਿੰਗ ਨੇ ਕਿਹਾ ਕਿ ਇਹ ਆਕਸੀਜਨ ਪਲਾਂਟ ਪ੍ਰਤੀ ਮਿੰਟ 500 ਲੀਟਰ ਆਕਸੀਜਨ ਤਿਆਰ ਕਰੇਗਾ।
ਪੜ੍ਹੋ ਇਹ ਵੀ ਖ਼ਬਰ - ਅਰਬ ਦੇਸ਼ਾਂ ’ਚ ਮਰੇ 233 ਬਦਕਿਸਮਤ ਲੋਕਾਂ ਦੀਆਂ ਲਾਸ਼ਾਂ ਵਤਨ ਪਹੁੰਚਾ ਚੁੱਕੇ ਨੇ ‘ਡਾ.ਓਬਰਾਏ’, ਕੀਤੀ ਇਹ ‘ਅਪੀਲ’
ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਦੱਸਿਆ ਕਿ ਇਸ ਨਾਲ 100 ਬੈਡ ਦੇ ਸਰਕਾਰੀ ਹਸਪਤਾਲ ਵਿੱਚ ਲੋੜੀਦੀ ਆਕਸੀਜਨ ਪੂਰੀ ਮਾਤਰਾ ’ਚ ਮਿਲੇਗੀ। ਕੋਰੋਨਾ ਨਾਲ ਲੜਣ ਲਈ ਸਰਕਾਰ ਵੱਲੋ ਹਰ ਤਰਾਂ ਦੇ ਪ੍ਰਬੰਧ ਕੀਤੇ ਗਏ ਹਨ। ਰਾਜਾ ਵੜਿੰਗ ਨੇ ਕਿਹਾ ਕਿ 15 ਦਿਨ ’ਚ ਇਸ ਪਲਾਂਟ ਦਾ ਕੰਮ ਪੂਰਾ ਹੋ ਜਾਵੇਗਾ। ਇਸ ਮੌਕੇ ਸਿਵਲ ਸਰਜਨ ਡਾ ਰੰਜੂ ਸਿੰਗਲਾ, ਐੱਸ.ਐੱਮ.ਓ ਸਤੀਸ਼ ਗੋਇਲ, ਨਗਰ ਕੌਂਸਲ ਦੇ ਪ੍ਰਧਾਨ ਕ੍ਰਿਸ਼ਨ ਕੁਮਾਰ ਸ਼ੰਮੀ ਤੇਰ੍ਹੀਆ, ਜ਼ਿਲ੍ਹਾ ਪ੍ਰਧਾਨ ਹਰਚਰਨ ਸਿੰਘ ਸੋਥਾ, ਸੀਨੀਅਰ ਮੀਤ ਪ੍ਰਧਾਨ ਜਸਵਿੰਦਰ ਸਿੰਘ ਮਿੰਟੂ ਕੰਗ, ਕੌਂਸਲਰ ਗੁਰਪ੍ਰੀਤ ਸਿੰਘ, ਮਨੀਸ਼ ਕੁਮਾਰ, ਗੁਰਚਰਨ ਸਿੰਘ ਆਦਿ ਹਾਜ਼ਰ ਸਨ।
ਪੜ੍ਹੋ ਇਹ ਵੀ ਖ਼ਬਰ - ਗ੍ਰੰਥੀ ਦੀ ਘਿਨੌਣੀ ਕਰਤੂਤ, ਬੱਚੀ ਨਾਲ ਕਰ ਰਿਹਾ ਸੀ ਅਸ਼ਲੀਲ ਹਰਕਤਾਂ, ਖੰਭੇ ਨਾਲ ਬੰਨ ਚਾੜ੍ਹਿਆ ਕੁਟਾਪਾ (ਵੀਡੀਓ)