ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ VC ਨੇ ਸਮਰਾਲਾ ਹਸਪਤਾਲ ਦਾ ਕੀਤਾ ਅਚਨਚੇਤ ਦੌਰਾ
Wednesday, Jul 30, 2025 - 03:16 PM (IST)

ਸਮਰਾਲਾ (ਵਿਪਨ): ਅੱਜ ਲੁਧਿਆਣਾ ਦੇ ਸਬ-ਡਵੀਜ਼ਨ ਸਮਰਾਲਾ ਹਸਪਤਾਲ ਵਿਚ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਵਾਈਸ ਚੇਅਰਮੈਨ ਮਨਿੰਦਰਜੀਤ ਸਿੰਘ ਵਿੱਕੀ ਘਨੌਰ ਦੇ ਵੱਲੋਂ ਅਚਨਚੇਤ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਹਸਪਤਾਲ ਦੇ ਵਿਚ ਮਰੀਜ਼ਾਂ ਦੇ ਨਾਲ ਗੱਲਬਾਤ ਕੀਤੀ ਅਤੇ ਵੱਖ-ਵੱਖ ਵਾਰਡਾਂ ਦੇ ਵਿਚ ਜਾ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ। ਇਸ ਦੌਰਾਨ ਉਹ ਐਕਸ਼ਨ ਮੋਡ ਦੇ ਵਿਚ ਨਜ਼ਰ ਆਏ, ਜਿੱਥੇ ਉਨ੍ਹਾਂ ਹਸਪਤਾਲ ਦੇ ਵਿਚ ਡਾਕਟਰਾਂ ਦੇ ਨਾਲ ਗੱਲਬਾਤ ਕਰ ਮਰੀਜ਼ਾਂ ਨੂੰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਜਾਂ ਫਿਰ ਪਰੇਸ਼ਾਨੀ ਨਾ ਆਉਣ ਸਬੰਧੀ ਹਦਾਇਤ ਕੀਤੀ ਅਤੇ ਕਿਹਾ ਕਿ ਹਸਪਤਾਲ ਦੇ ਵਿਚ ਆਏ ਹੋਏ ਮਰੀਜ਼ਾਂ ਨੂੰ ਪਹਿਲ ਦੇ ਅਧਾਰ 'ਤੇ ਇਲਾਜ ਮੁਹੱਈਆ ਕਰਵਾਇਆ ਜਾਵੇ।
ਇਹ ਖ਼ਬਰ ਵੀ ਪੜ੍ਹੋ - ਪੰਜਾਬ: ਦੁਕਾਨਾਂ ਤੇ ਪਲਾਟਾਂ ਬਾਰੇ ਮਾਨ ਸਰਕਾਰ ਦਾ ਵੱਡਾ ਐਲਾਨ
ਉਨ੍ਹਾਂ ਪੱਤਰਕਾਰਾਂ ਦੇ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪੂਰੇ ਪੰਜਾਬ ਭਰ ਦੇ ਵਿਚ ਵੱਖ-ਵੱਖ ਹਸਪਤਾਲਾਂ ਦਾ ਦੌਰਾ ਕੀਤਾ ਜਾ ਰਿਹਾ ਹੈ ਅਤੇ ਅੱਜ ਇਸ ਦੌਰੇ ਦੌਰਾਨ ਅਚਨਚੇਤ ਸਮਰਾਲਾ ਸਬ ਡਿਵੀਜ਼ਨ ਹਸਪਤਾਲ ਦਾ ਦੌਰਾ ਕੀਤਾ ਗਿਆ ਹੈ। ਇੱਥੇ ਮਰੀਜ਼ਾਂ ਦੇ ਨਾਲ ਗੱਲਬਾਤ ਕੀਤੀ ਗਈ ਅਤੇ ਮਰੀਜ਼ਾਂ ਦੇ ਵੱਲੋਂ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਤੇ ਸਹਿਮਤੀ ਪ੍ਰਗਟਾਈ ਅਤੇ ਖੁਸ਼ੀ ਜਾਹਿਰ ਕੀਤੀ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਜੋ ਕਦਮ ਸਿਹਤ ਸਹੂਲਤਾਂ ਲਈ ਚੱਕੇ ਜਾ ਰਹੇ ਹਨ, ਉਨ੍ਹਾਂ ਦੇ ਨਾਲ ਜਨਤਾ ਨੂੰ ਬਹੁਤ ਫਾਇਦਾ ਮਿਲ ਰਿਹਾ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਲੱਗ ਗਈ ਨਵੀਂ ਪਾਬੰਦੀ! ਸਵੇਰੇ 7 ਵਜੇ ਤੋਂ ਬਾਅਦ...
ਉਨ੍ਹਾਂ ਕਿਹਾ ਕਿ ਪੰਜਾਬ ਦੇ ਵਿਚ ਪਹਿਲੀ ਅਜਿਹੀ ਸਰਕਾਰ ਹੈ ਜੋ ਆਮ ਲੋਕਾਂ ਦੀ ਸਰਕਾਰ ਹੈ ਅਤੇ ਆਮ ਜਨਤਾ ਦੇ ਸਹੂਲਤ ਦੇ ਲਈ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਿਹਤ ਬੀਮਾ ਦੇ ਨਾਲ 10 ਲੱਖ ਰੁਪਏ ਤੱਕ ਦਾ ਇਲਾਜ ਅਤੇ ਹੁਣ ਸਰਕਾਰੀ ਹਸਪਤਾਲਾਂ ਦੇ ਵਿਚ ਡੋਗ ਬਾਈਟ ਅਤੇ ਹੋਰ ਕਿਸੇ ਜਾਨਵਰ ਵੱਲੋਂ ਕੱਟੇ ਜਾਣ ਤੇ ਮੁਫਤ ਟੀਕੇ ਲਗਾਏ ਜਾਣਗੇ ਅਤੇ ਦਿਲ ਦੇ ਮਰੀਜ਼ਾਂ ਦੇ ਲਈ ਹੁਣ 50 ਹਜ਼ਾਰ ਰੁਪਏ ਤੱਕ ਦੇ ਟੀਕੇ ਵੀ ਮੁਫਤ ਸਰਕਾਰੀ ਹਸਪਤਾਲਾਂ ਦੇ ਵਿਚ ਲਗਾਏ ਜਾਣਗੇ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8