ਸਰਕਾਰੀ ਹਸਪਤਾਲ ਗੜ੍ਹਸ਼ੰਕਰ 'ਚ ਓ. ਪੀ. ਡੀ, ਐਮਰਜੈਂਸੀ ਸੇਵਾਵਾਂ ਬੰਦ

08/27/2020 3:08:44 PM

ਗੜ੍ਹਸ਼ੰਕਰ (ਸ਼ੋਰੀ)— ਸਰਕਾਰੀ ਹਸਪਤਾਲ ਗੜ੍ਹਸ਼ੰਕਰ ਦੇ ਸਮੂਹ ਸਟਾਫ਼ ਨੇ ਪੰਜ ਦਿਨ ਲਈ ਆਪਣੀਆਂ ਸੇਵਾਵਾਂ ਬੰਦ ਕਰਨ ਦਾ ਫ਼ੈਸਲਾ ਕਰ ਲਿਆ ਹੈ। ਇਹ ਫ਼ੈਸਲਾ ਸਰਕਾਰੀ ਹਸਪਤਾਲ ਦੇ 10 ਮੁਲਾਜ਼ਮਾਂ ਦੇ ਕੋਰੋਨਾ ਪਾਜ਼ੇਟਿਵ ਆਉਣ ਨੂੰ ਮੁੱਖ ਰੱਖਦੇ ਕੀਤਾ ਗਿਆ ਹੈ।

ਇਹ ਵੀ ਪੜ੍ਹੋ: ਬਜ਼ੁਰਗ ਮਾਂ ਨੂੰ ਹਾਈਵੇਅ 'ਤੇ ਸੁੱਟਣ ਵਾਲੇ ਪੁੱਤ-ਨੂੰਹ ਆਏ ਕੈਮਰੇ ਸਾਹਮਣੇ, ਰੱਖਿਆ ਆਪਣਾ ਪੱਖ

ਇਸ ਸਬੰਧੀ ਸਿਵਲ ਸਰਜਨ ਹੁਸ਼ਿਆਰਪੁਰ ਨੂੰ ਇਕ ਪੱਤਰ ਭੇਜ ਕੇ ਸੂਚਿਤ ਵੀ ਕਰ ਦਿੱਤਾ ਗਿਆ ਹੈ। ਸਟਾਫ ਨੇ ਸਮੂਹਿਕ ਤੌਰ 'ਤੇ ਲਿਖੇ ਪੱਤਰ ਵਿੱਚ ਦੱਸਿਆ ਕਿ ਸਰਕਾਰੀ ਹਸਪਤਾਲ 'ਚ ਓ. ਪੀ. ਡੀ, ਐਮਰਜੈਂਸੀ ਸੇਵਾਵਾਂ ਅਤੇ ਇੰਡੌਰ ਸੇਵਾਵਾਂ ਨੂੰ ਬੰਦ ਕੀਤਾ ਜਾ ਰਿਹਾ ਹੈ ।

ਇਹ ਵੀ ਪੜ੍ਹੋ: ਜਲੰਧਰ ਜ਼ਿਲ੍ਹੇ 'ਚ ਪੁਲਸ ਕਾਮੇ ਤੇ SBI ਦੇ ਸਟਾਫ਼ ਸਣੇ ਵੱਡੀ ਗਿਣਤੀ 'ਚ ਮਿਲੇ ਕੋਰੋਨਾ ਦੇ ਨਵੇਂ ਮਾਮਲੇ

ਹਸਪਤਾਲ ਨੂੰ ਬੰਦ ਕਰਨ ਦਾ ਫ਼ੈਸਲਾ ਕੋਰੋਨਾ ਦੇ ਲਗਾਤਾਰ ਹਸਪਤਾਲ ਦੇ ਮੁਲਾਜ਼ਮਾਂ ਦੇ ਗ੍ਰਸਤ ਹੋਣ ਦਾ ਹਵਾਲਾ ਦਿੰਦੇ ਕਿਹਾ ਕਿ ਹੁਣ ਡਿਊਟੀ ਕਰਨ ਲਈ ਲੋੜੀਂਦਾ ਸਟਾਫ਼ ਨਹੀਂ ਹੈ ਅਤੇ ਨਾਲ ਹੀ ਬਾਕੀ ਬਚੇ ਸਟਾਫ਼ ਦੇ ਮੈਂਬਰ ਅਤੇ ਆਉਣ ਵਾਲੇ ਮਰੀਜ਼ਾਂ ਦੇ ਕੋਰੋਨਾ ਗ੍ਰਸਤ ਹੋਣ ਦੇ ਖਤਰੇ ਨੂੰ ਮੁੱਖ ਰੱਖਦੇ ਫ਼ੈਸਲਾ ਲਿਆ ਗਿਆ ਹੈ।

ਇਹ ਵੀ ਪੜ੍ਹੋ​​​​​​​: ​​​​​​​ਅੰਮ੍ਰਿਤਧਾਰੀ ਮਾਂ-ਪੁੱਤ ਨੂੰ ਰਸਤੇ 'ਚ ਘੇਰ ਬੇਰਹਿਮੀ ਨਾਲ ਕੀਤੀ ਕੁੱਟਮਾਰ, ਪਾੜੇ ਕੱਪੜੇ

ਜ਼ਿਕਰਯੋਗ ਹੈ ਕਿ ਪੂਰੀ ਦੁਨੀਆ 'ਚ ਤਬਾਹੀ ਮਚਾਉਣ ਵਾਲੇ ਕੋਰੋਨਾ ਵਾਇਰਸ ਨੇ ਪੰਜਾਬ 'ਚ ਵੀ ਭਿਆਨਕ ਰੂਪ ਧਾਰ ਲੈ ਲਿਆ ਹੈ। ਇਕ ਪਾਸੇ ਜਿੱਥੇ ਕੋਰੋਨਾ ਪੀੜਤਾਂ ਦੀ ਗਿਣਤੀ 'ਚ ਵਾਧਾ ਹੋ ਰਿਹਾ ਹੈ, ਉਥੇ ਹੀ ਕੋਰੋਨਾ ਕਾਰਨ ਜਾਨ ਗੁਆਉਣ ਵਾਲਿਆਂ ਦੀ ਗਿਣਤੀ ਵੀ ਲਗਾਤਾਰ ਵੱਧਦੀ ਜਾ ਰਹੀ ਹੈ। ਪੰਜਾਬ ਦੇ ਲੁਧਿਆਣਾ, ਅੰਮ੍ਰਿਤਸਰ, ਜਲੰਧਰ, ਪਟਿਆਲਾ ਅਤੇ ਮੋਹਾਲੀ 'ਚ ਕੋਰੋਨਾ ਦੀ ਸਥਿਤੀ ਬੇਹੱਦ ਹੀ ਭਿਆਨਕ ਬਣੀ ਹੋਈ ਹੈ।

shivani attri

This news is Content Editor shivani attri