ਸਰਕਾਰੀ ਹਸਪਤਾਲ ਦੇ ਡਾਕਟਰ ''ਤੇ ਨਰਸਾਂ ਨਾਲ ਛੇੜਛਾੜ ਕਰਨ ਦੇ ਦੋਸ਼
Wednesday, Aug 01, 2018 - 05:37 PM (IST)
ਸੰਗਰੂਰ (ਰਾਜੇਸ਼)— ਸੰਗਰੂਰ ਦੇ ਸਰਕਾਰੀ ਹਸਪਤਾਲ 'ਚ ਨਰਸਾਂ ਵੱਲੋਂ ਹਸਪਤਾਲ 'ਚ ਤਾਇਨਾਤ ਡਾਕਟਰ ਦੇ ਖਿਲਾਫ ਧਰਨਾ ਪ੍ਰਦਰਸ਼ਨ ਕੀਤਾ ਗਿਆ। ਨਰਸਾਂ ਨੇ ਉਕਤ ਡਾਕਟਰ 'ਤੇ ਬਦਤਮੀਜ਼ੀ ਨਾਲ ਗੱਲ ਕਰਨ ਅਤੇ ਉਨ੍ਹਾਂ ਨਾਲ ਛੇੜਛਾੜ ਕਰਨ ਦੇ ਦੋਸ਼ ਲਗਾਏ।
ਜ਼ਿਲਾ ਸਿਵਲ ਸਰਜਨ ਮਨਜੀਤ ਸਿੰਘ ਨੇ ਸਪੱਸ਼ਟ ਸ਼ਬਦਾਂ 'ਚ ਕਿਹਾ ਕਿ ਕੋਈ ਵੀ ਡਾਕਟਰ ਜਾਂ ਮੁਲਾਜ਼ਮ ਕਿਸੇ ਨਾਲ ਵੀ ਗਲਤ ਵਿਵਹਾਰ ਕਰਦਾ ਹੈ ਤਾਂ ਉਸ ਦੇ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ।
ਫਿਲਹਾਲ ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਨਰਸਾਂ ਦੀ ਗੱਲ ਸੁਣਨ ਤੋਂ ਬਾਅਦ ਡਾਕਟਰ ਦੇ ਖਿਲਾਫ ਦੋ ਦਿਨ 'ਚ ਕਾਰਵਾਈ ਕਰਨ ਦਾ ਭਰੋਸੇ ਦਿੱਤਾ, ਜਿਸ ਤੋਂ ਬਾਅਦ ਨਰਸਾਂ ਵੱਲੋਂ ਦਿੱਤਾ ਜਾ ਰਿਹਾ ਧਰਨਾ ਖਤਮ ਕਰਵਾਇਆ ਗਿਆ ਹੈ।
