ਸਰਕਾਰੀ ਹਸਪਤਾਲਾਂ ’ਚ ਤਾਇਨਾਤ ਡਾਕਟਰਾਂ ਅਤੇ ਮੁਲਾਜ਼ਮਾਂ ਨੂੰ ਮਾਸਕ ਲਾਉਣਾ ਹੋਇਆ ਲਾਜ਼ਮੀ

Saturday, Apr 23, 2022 - 09:46 AM (IST)

ਸਰਕਾਰੀ ਹਸਪਤਾਲਾਂ ’ਚ ਤਾਇਨਾਤ ਡਾਕਟਰਾਂ ਅਤੇ ਮੁਲਾਜ਼ਮਾਂ ਨੂੰ ਮਾਸਕ ਲਾਉਣਾ ਹੋਇਆ ਲਾਜ਼ਮੀ

ਅੰਮ੍ਰਿਤਸਰ (ਦਲਜੀਤ) - ਸਿਵਲ ਸਰਜਨ ਡਾਕਟਰ ਚਰਨਜੀਤ ਸਿੰਘ ਨੇ ਜ਼ਿਲ੍ਹੇ ਦੇ ਸਮੂਹ ਸਰਕਾਰੀ ਹਸਪਤਾਲਾਂ ਵਿਚ ਤਾਇਨਾਤ ਡਾਕਟਰਾਂ ਅਤੇ ਮੁਲਾਜ਼ਮਾਂ ਲਈ ਮਾਸਕ ਲਾਉਣਾ ਲਾਜ਼ਮੀ ਕਰ ਦਿੱਤਾ ਹੈ। ਇਸ ਤੋਂ ਇਲਾਵਾ ਹਸਪਤਾਲ ਦੀ ਓ. ਪੀ. ਡੀ. ਵਿਚ ਆਉਣ ਵਾਲੇ ਖੰਘ, ਜ਼ੁਕਾਮ ਅਤੇ ਬੁਖ਼ਾਰ ਨਾਲ ਪੀੜਤ ਮਰੀਜ਼ਾਂ ਦੇ ਜਿੱਥੇ ਕੋਰੋਨਾ ਟੈਸਟ ਕਰਵਾਉਣ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ, ਉਥੇ  ਹਸਪਤਾਲਾਂ ਵਿਚ ਹੋਣ ਵਾਲੇ ਆਪ੍ਰੇਸ਼ਨ ਤੋਂ ਪਹਿਲਾਂ ਮਰੀਜ਼ ਦਾ ਕੋਰੋਨਾ ਟੈਸਟ ਕਰਵਾਉਣਾ ਜ਼ਰੂਰੀ ਕਰ ਦਿੱਤਾ ਹੈ। ਫਿਲਹਾਲ ਜ਼ਿਲ੍ਹੇ ਵਿਚ ਕੋਰੋਨਾ ਦੀ ਰਫ਼ਤਾਰ ਅਜੇ ਹੌਲੀ ਹੈ ਪਰ ਲੋਕਾਂ ਨੂੰ ਸੁਚੇਤ ਰਹਿਣ ਦੀ ਜ਼ਰੂਰਤ ਹੈ।

ਪੜ੍ਹੋ ਇਹ ਵੀ ਖ਼ਬਰ: ਦੁਬਈ ਤੋਂ ਪੰਜਾਬ ਪੁੱਜਾ 22 ਸਾਲਾ ਗੁਰਪ੍ਰੀਤ ਦਾ ਮ੍ਰਿਤਕ ਸਰੀਰ, 14ਵੀਂ ਮੰਜ਼ਿਲ ਤੋਂ ਡਿੱਗਣ ਕਾਰਨ ਹੋਈ ਸੀ ਮੌਤ

ਸਿਵਲ ਸਰਜਨ ਡਾ. ਚਰਨਜੀਤ ਸਿੰਘ ਨੇ ਜਗ ਬਾਣੀ ਨੂੰ ਦੱਸਿਆ ਕਿ ਪੰਜਾਬ ਵਿਚ ਕੋਰੋਨਾ ਦੇ ਮਾਮਲੇ ਫਿਰ ਤੋਂ ਵੱਧ ਰਹੇ ਹਨ ਪਰ ਅੰਮ੍ਰਿਤਸਰ ਵਿਚ ਅਜੇ ਮਾਮਲਿਆਂ ਵਿਚ ਕੋਈ ਵਾਧਾ ਨਹੀਂ ਹੋਇਆ ਹੈ। ਇਸ ਦੇ ਬਾਵਜੂਦ ਜ਼ਿਲ੍ਹੇ ਵਿਚ ਸਾਵਧਾਨੀਆਂ ਵਰਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਹਸਪਤਾਲਾਂ ਵਿਚ ਡਾਕਟਰਾਂ ਅਤੇ ਮੁਲਾਜ਼ਮਾਂ ਲਈ ਮਾਸਕ ਲਾਉਣਾ ਲਾਜ਼ਮੀ ਕਰ ਦਿੱਤਾ ਹੈ। ਇਸ ਤੋਂ ਇਲਾਵਾ ਓ. ਪੀ. ਡੀ. ਅਤੇ ਹਸਪਤਾਲ ਵਿਚ ਦਾਖਲ ਹੋਣ ਵਾਲੇ ਸਾਰੇ ਮਰੀਜ਼ਾਂ ਦੇ ਕੋਰੋਨਾ ਟੈਸਟ ਕਰਵਾਉਣ ਲਈ ਕਿਹਾ ਗਿਆ ਹੈ। ਇਸ ਦੇ ਨਾਲ ਹੀ ਆਪ੍ਰੇਸ਼ਨ ਤੋਂ ਪਹਿਲਾਂ ਮਰੀਜ਼ਾਂ ਦਾ ਟੈਸਟ ਹੋਵੇਗਾ। ਸਾਰਿਆਂ ਦੇ ਸਹਿਯੋਗ ਨਾਲ ਕੋਰੋਨਾ ਮਹਾਮਾਰੀ ਨੂੰ ਨੱਥ ਪਾਈ ਜਾਵੇਗੀ।

ਪੜ੍ਹੋ ਇਹ ਵੀ ਖ਼ਬਰ: ਸਰਹੱਦ ਪਾਰ: ਪਾਕਿਸਤਾਨ ਦੇ ਪਿੰਡ ਮਿੱਠੀ ’ਚ ਹਿੰਦੂ ਦੁਕਾਨਦਾਰ ਦਾ ਤੇਜ਼ਧਾਰ ਹਥਿਆਰ ਨਾਲ ਕਤਲ

ਸ਼ੁੱਕਰਵਾਰ ਨੂੰ 2 ਲੋਕ ਪਾਜ਼ੇਟਿਵ, ਐਕਟਿਵ ਕੇਸਾਂ ਦੀ ਗਿਣਤੀ 8
ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਅਜੇ ਸਥਿਤੀ ਇੱਕੋ ਜਿਹੀ ਹੈ, ਐਕਟਿਵ ਕੇਸਾਂ ਦੀ ਗਿਣਤੀ 8 ਹੈ। ਸ਼ੁੱਕਰਵਾਰ ਨੂੰ 2 ਪਾਜ਼ੇਟਿਵ ਮਾਮਲੇ ਸਾਹਮਣੇ ਆਏ ਹਨ। ਸਿਹਤ ਵਿਭਾਗ ਵਲੋਂ ਲਗਾਤਾਰ ਲੋਕਾਂ ਨੂੰ ਜਾਗਰੂਕ ਕਰਕੇ ਟੈਸਟਿੰਗ ਪ੍ਰਕਿਰਿਆ ਵਧਾਈ ਜਾ ਰਹੀ ਹੈ। ਫਿਲਹਾਲ ਬੀਤੇ ਦਿਨ 1600 ਦੇ ਕਰੀਬ ਟੈਸਟ ਹੋਏ ਹਨ। ਸਿਵਲ ਸਰਜਨ ਨੇ ਕਿਹਾ ਕਿ ਪ੍ਰਾਈਵੇਟ ਡਾਕਟਰਾਂ ਨੂੰ ਵੀ ਨਿਰਦੇਸ਼ ਦਿੱਤੇ ਗਏ ਹਨ ਕਿ ਜੇਕਰ ਉਨ੍ਹਾਂ ਕੋਲ ਖੰਘ, ਜ਼ੁਕਾਮ ਅਤੇ ਬੁਖ਼ਾਰ ਤੋਂ ਪੀੜਤ ਕੋਈ ਮਰੀਜ਼ ਆਉਂਦਾ ਹੈ, ਉਸ ਦਾ ਕੋਰੋਨਾ ਟੈਸਟ ਜ਼ਰੂਰ ਕਰਵਾਇਆ ਜਾਵੇ। ਸਰਕਾਰੀ ਹਸਪਤਾਲਾਂ ਵਿਚ ਇਹ ਟੈਸਟ ਕੀਤਾ ਜਾਂਦਾ ਹੈ। ਕੋਰੋਨਾ ਦੇ ਮੱਦੇਨਜ਼ਰ ਜ਼ਿਲ੍ਹੇ ਵਿਚ ਮਰੀਜ਼ਾਂ ਨੂੰ ਦਾਖਲ ਕਰਨ ਲਈ ਸਮਰੱਥ ਪ੍ਰਬੰਧ ਕੀਤੇ ਗਏ ਹਨ। ਗੁਰੂ ਨਾਨਕ ਦੇਵ ਹਸਪਤਾਲ ਵਿਚ ਮਰੀਜ਼ਾਂ ਨੂੰ ਦਾਖਲ ਕਰਨ ਦਾ ਪ੍ਰਬੰਧ ਕੀਤਾ ਗਿਆ ਹੈ, ਇਸ ਦੇ ਨਾਲ ਹੀ ਬਲਾਕ ਪੱਧਰ ਦੇ ਹਸਪਤਾਲਾਂ ਵਿਚ ਵੀ ਉਚ ਪ੍ਰਬੰਧ ਹਨ।

ਪੜ੍ਹੋ ਇਹ ਵੀ ਖ਼ਬਰ - ਵਿਸਾਖੀ ’ਤੇ ਪਾਕਿ ਗਏ ਸ਼ਰਧਾਲੂ ਦੀ ਦਿਲ ਦਾ ਦੌਰਾ ਪੈਣ ਕਾਰਣ ਮੌਤ, ਗੁਰਦੁਆਰਾ ਪੰਜਾ ਸਾਹਿਬ ਹੋਣਾ ਸੀ ਨਤਮਸਤਕ

ਹੁਣ ਲੋਕ ਕੋਰੋਨਾ ਤੋਂ ਬਚਾਅ ਦੀਆਂ ਸਾਵਧਾਨੀਆਂ ਵਰਤਣ : ਸਿਵਲ ਸਰਜਨ
ਸਿਵਲ ਸਰਜਨ ਡਾ. ਚਰਨਜੀਤ ਸਿੰਘ ਨੇ ਕਿਹਾ ਕਿ ਜ਼ਿਲ੍ਹੇ ਵਿਚ ਲੋਕਾਂ ਨੂੰ ਲਗਾਤਾਰ ਵੈਕਸੀਨ ਲਾਈ ਜਾ ਰਹੀ ਹੈ, ਇੱਥੋਂ ਤੱਕ ਕਿ ਜ਼ਿਆਦਾਤਰ ਲੋਕਾਂ ਨੂੰ ਬੂਸ਼ਟਰ ਡੋਜ਼ ਵੀ ਲੱਗ ਚੁੱਕੀ ਹੈ। ਕੋਰੋਨਾ ਦੇ ਪਾਜ਼ੇਟਿਵ ਦਰ ਜ਼ਿਲ੍ਹੇ ਵਿਚ ਬੇਹੱਦ ਘੱਟ ਹੈ ਪਰ ਫਿਰ ਵੀ ਸਾਰਿਆਂ ਦੇ ਸਹਿਯੋਗ ਨਾਲ ਇਸ ਮਹਾਂਮਾਰੀ ਨੂੰ ਖ਼ਤਮ ਕਰ ਦਿੱਤਾ ਜਾਵੇਗਾ। ਪਿਛਲੇ ਸਾਲ ਕੋਰੋਨਾ ਦੀ ਪਾਜ਼ੇਟਿਵ ਦਰ ਕਾਫ਼ੀ ਵੱਧ ਸੀ ਅਤੇ ਲੋਕਾਂ ਦੀ ਮੌਤ ਕਾਫ਼ੀ ਜ਼ਿਆਦਾ ਹੋ ਰਹੀ ਸੀ ਪਰ ਹੁਣ ਲੋਕਾਂ ਵਲੋਂ ਸਾਵਧਾਨੀਆਂ ਵਰਤਣ ਨਾਲ ਅਤੇ ਵੈਕਸੀਨ ਲੱਗਣ ਤੋਂ ਬਾਅਦ ਜਿੱਥੇ ਮੌਤ ਦਰ ’ਤੇ ਪਾਬੰਦੀ ਲੱਗ ਗਈ ਹੈ, ਉਥੇ ਹੀ ਹੁਣ ਪਾਜ਼ੇਟਿਵ ਮਾਮਲੇ ਵੀ ਘੱਟ ਰਹੇ ਹਨ। ਲੋਕਾਂ ਅੰਦਰ ਐਂਟੀਬਾਡੀਜ਼ ਬਣ ਗਈ ਹੈ ਅਤੇ ਲੋਕ ਖੁਦ ਆਪਣੀ ਸਿਹਤ ਨੂੰ ਲੈ ਕੇ ਸੁਚੇਤ ਹਨ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਿਹਤ ਵਿਭਾਗ ਵਲੋਂ ਬਣਾਏ ਨਿਯਮਾਂ ਦੀ ਪਾਲਣਾ ਕਰਨ, ਘਰੋਂ ਬਾਹਰ ਨਿਕਲਦੇ ਸਮੇਂ ਮਾਸਕ ਜ਼ਰੂਰ ਪਹਿਨਣ। ਭੀੜਭਾੜ ਵਾਲੇ ਜਗ੍ਹਾ ’ਤੇ ਜਾਣ ਤੋਂ ਗੁਰੇਜ ਕਰੋ, ਹੱਥਾਂ ਨੂੰ ਵਾਰ-ਵਾਰ ਸੈਨੀਟਾਈਜ਼ ਕਰੋ।

ਪੜ੍ਹੋ ਇਹ ਵੀ ਖ਼ਬਰ - ਮੁੰਡਾ ਹੋਣ ਦੀ ਖਵਾਈ ਸੀ ਦਵਾਈ ਪਰ ਹੋਈ ਕੁੜੀ, ਹੁਣ ਸਹੁਰਿਆਂ ਨੇ ਘਰੋਂ ਕੱਢੀ ਗਰਭਵਤੀ ਜਨਾਨੀ


author

rajwinder kaur

Content Editor

Related News