ਸਰਕਾਰੀ ਹਸਪਤਾਲਾਂ ਦੇ ਖੁੱਲ੍ਹਣ ਦਾ ਸਮਾਂ ਬਦਲਿਆ, ਨਵੇਂ ਹੁਕਮ ਜਾਰੀ

Wednesday, Apr 15, 2026 - 05:45 PM (IST)

ਸਰਕਾਰੀ ਹਸਪਤਾਲਾਂ ਦੇ ਖੁੱਲ੍ਹਣ ਦਾ ਸਮਾਂ ਬਦਲਿਆ, ਨਵੇਂ ਹੁਕਮ ਜਾਰੀ

ਮੋਹਾਲੀ : ਸਿਵਲ ਸਰਜਨ ਡਾ. ਸੰਗੀਤਾ ਜੈਨ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਹੁਣ ਸਵੇਰੇ 8 ਵਜੇ ਖੁੱਲ੍ਹਣਗੀਆਂ ਅਤੇ ਦੁਪਹਿਰ 2 ਵਜੇ ਬੰਦ ਹੋਣਗੀਆਂ। ਇਨ੍ਹਾਂ ਸੰਸਥਾਵਾਂ ਵਿਚ ਜ਼ਿਲ੍ਹਾ ਹਸਪਤਾਲ ਮੋਹਾਲੀ, ਸਬ-ਡਵੀਜ਼ਨਲ ਹਸਪਤਾਲ ਖਰੜ ਤੇ ਡੇਰਾਬੱਸੀ, ਜ਼ਿਲ੍ਹੇ ਦੇ ਸਾਰੇ ਪ੍ਰਾਇਮਰੀ ਹੈਲਥ ਸੈਂਟਰ, ਕਮਿਊਨਿਟੀ ਹੈਲਥ ਸੈਂਟਰ, ਆਯੁਸ਼ਮਾਨ ਹੈਲਥ ਐਂਡ ਵੈੱਲਨੈਸ ਸੈਂਟਰ-ਸਬ-ਸੈਂਟਰ, ਆਮ ਆਦਮੀ ਕਲੀਨਿਕ, ਈ.ਐੱਸ.ਆਈ.ਹਸਪਤਾਲ ਆਦਿ ਸ਼ਾਮਲ ਹਨ। ਜ਼ਿਕਰਯੋਗ ਹੈ ਕਿ ਜ਼ਿਲ੍ਹਾ ਹਸਪਤਾਲ ਫ਼ੇਜ਼-6 ਮੋਹਾਲੀ ਦਾ ਕੰਮਕਾਜੀ ਸਮਾਂ ਪਹਿਲਾਂ ਹੀ ਬਦਲ ਕੇ ਸਵੇਰੇ 8 ਵਜੇ ਤੋਂ ਦੁਪਹਿਰ 2.30 ਵਜੇ ਕਰ ਦਿੱਤਾ ਗਿਆ ਸੀ, ਜਿਹੜਾ 1 ਅਪ੍ਰੈਲ ਤੋਂ ਲਾਗੂ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਦੀਆਂ ਹਦਾਇਤਾਂ ’ਤੇ ਹਸਪਤਾਲਾਂ ਵਿਚਲੇ ਰਜਿਸਟਰੇਸ਼ਨ ਕਾਊਂਟਰ ਹਸਪਤਾਲ ਖੁੱਲ੍ਹਣ ਦੇ ਨਿਯਤ ਸਮੇਂ ਤੋਂ ਅੱਧਾ ਘੰਟਾ ਪਹਿਲਾਂ ਖੁੱਲ੍ਹਣਗੇ ਤਾਂ ਜੋ ਪਰਚੀ ਬਣਾਉਣ ਸਮੇਂ ਮਰੀਜ਼ਾਂ ਦੀਆਂ ਕਤਾਰਾਂ ਨਾ ਲੱਗ ਸਕਣ ਅਤੇ ਮਰੀਜ਼ ਆਪਣੀ ਜਾਂਚ ਅਤੇ ਇਲਾਜ ਦਾ ਕੰਮ ਆਰਾਮ ਨਾਲ ਸਮੇਂ ਸਿਰ ਕਰਵਾ ਸਕਣ।

ਇਹ ਵੀ ਪੜ੍ਹੋ : ਗੈਰੀ ਕਲੈਕਸ਼ਨ ਦੇ ਮਾਲਕ ਨੂੰ ਕਿਸ ਨੇ ਮਾਰੀਆਂ ਗੋਲੀਆਂ ! ਪੁਲਸ ਦਾ ਵੱਡਾ ਖ਼ੁਲਾਸਾ

ਡਾ. ਜੈਨ ਨੇ ਦੱਸਿਆ ਕਿ ਸਰਕਾਰੀ ਹਸਪਤਾਲਾਂ ਵਿਚ ਐਮਰਜੈਂਸੀ ਸੇਵਾਵਾਂ ਪਹਿਲਾਂ ਵਾਂਗ ਹੀ 24 ਘੰਟੇ ਜਾਰੀ ਰਹਿਣਗੀਆਂ। ਉਨ੍ਹਾਂ ਸਪੱਸ਼ਟ ਕੀਤਾ ਕਿ ਸਿਵਲ ਸਰਜਨ ਦਫ਼ਤਰ ਮੋਹਾਲੀ ਅਤੇ ਹਸਪਤਾਲਾਂ ਅੰਦਰਲੇ ਦਫ਼ਤਰਾਂ ਦੇ ਕੰਮ ਦਾ ਸਮਾਂ ਪਹਿਲਾਂ ਵਾਂਗ ਹੀ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤਕ ਰਹੇਗਾ ਜਿਸ ਵਿਚ ਕੋਈ ਵੀ ਤਬਦੀਲੀ ਨਹੀਂ ਕੀਤੀ ਗਈ ਹੈ।

ਇਹ ਵੀ ਪੜ੍ਹੋ : ਮਿਡਲ ਸਕੂਲਾਂ ਦੇ ਅਧਿਆਪਕਾਂ ਨੂੰ ਲੈ ਕੇ ਅਨੋਖਾ ਫ਼ਰਮਾਨ, ਨਵੀਂ ਨੀਤੀ ਨੇ ਵਧਾਈ ਚਿੰਤਾ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

Gurminder Singh

Content Editor

Related News