ਮੋਹਾਲੀ ਜ਼ਿਲ੍ਹੇ ਦੇ ਸਰਕਾਰੀ ਹਸਪਤਾਲਾਂ ਦਾ ਸਮਾਂ ਬਦਲਿਆ, ਜਾਣੋ ਨਵਾਂ ਸਮਾਂ

10/16/2023 4:49:00 PM

ਮੋਹਾਲੀ (ਸੰਦੀਪ) : ਮੋਹਾਲੀ ਜ਼ਿਲ੍ਹੇ ਦੇ ਸਮੂਹ ਸਰਕਾਰੀ ਸਿਹਤ ਸੰਸਥਾਵਾਂ ਦੇ ਖੁੱਲ੍ਹਣ ਅਤੇ ਬੰਦ ਹੋਣ ਦਾ ਸਮਾਂ 16 ਅਕਤੂਬਰ ਤੋਂ ਬਦਲ ਗਿਆ ਹੈ। ਸਿਵਲ ਸਰਜਨ ਡਾ. ਮਹੇਸ਼ ਕੁਮਾਰ ਆਹੂਜਾ ਨੇ ਦੱਸਿਆ ਕਿ ਸਿਹਤ ਸੰਸਥਾਵਾਂ ਸੋਮਵਾਰ ਤੋਂ ਸਵੇਰੇ 9 ਵਜੇ ਖੁੱਲ੍ਹਣਗੀਆਂ ਅਤੇ ਦੁਪਹਿਰ 3 ਵਜੇ ਬੰਦ ਹੋ ਜਾਣਗੀਆਂ। ਇਨ੍ਹਾਂ ਸੰਸਥਾਵਾਂ ਵਿਚ ਜ਼ਿਲ੍ਹਾ ਹਸਪਤਾਲ ਮੋਹਾਲੀ, ਸਬ-ਡਵੀਜ਼ਨਲ ਹਸਪਤਾਲ ਖਰੜ ਅਤੇ ਡੇਰਾਬੱਸੀ ਅਤੇ ਸਾਰੇ ਪ੍ਰਾਇਮਰੀ ਹੈਲਥ ਸੈਂਟਰ, ਕਮਿਊਨਿਟੀ ਹੈਲਥ ਸੈਂਟਰ, ਸਬ-ਸੈਂਟਰ, ਜਨਰਲ ਹਸਪਤਾਲ, ਜ਼ਿਲ੍ਹੇ ਦੇ ਆਦਮੀ ਕਲੀਨਿਕ, ਈ. ਐੱਸ. ਆਈ. ਹਸਪਤਾਲ ਆਦਿ ਸ਼ਾਮਲ ਹਨ।

ਡਾ. ਮਹੇਸ਼ ਕੁਮਾਰ ਨੇ ਸਪੱਸ਼ਟ ਕੀਤਾ ਕਿ ਸਿਵਲ ਸਰਜਨ ਦਫ਼ਤਰ ਮੋਹਾਲੀ ਅਤੇ ਹਸਪਤਾਲਾਂ ਦੇ ਅੰਦਰ ਦਫ਼ਤਰਾਂ ਦਾ ਸਮਾਂ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਪਹਿਲਾਂ ਵਾਂਗ ਹੀ ਰਹੇਗਾ, ਇਸ ਵਿਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ।
 


Babita

Content Editor

Related News