ਸਰਕਾਰ ਦੀਆਂ ਬੀਮਾ ਸਕੀਮਾਂ ਬਾਰੇ ਪਿੰਡਾਂ ''ਚ ਲੱਗਣਗੇ ਵਿਸ਼ੇਸ਼ ਕੈਂਪ
Saturday, Jul 12, 2025 - 03:20 PM (IST)

ਬਰਨਾਲਾ (ਵਿਵੇਕ ਸਿੰਧਵਾਨੀ, ਰਵੀ)– ਸਰਕਾਰ ਦੇ ਵਿੱਤ ਮੰਤਰਾਲੇ ਦੇ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਬਰਨਾਲਾ ’ਚ ਜੁਲਾਈ ਤੋਂ ਸਤੰਬਰ ਤੱਕ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਅਧੀਨ ਸਾਰੇ ਪਿੰਡਾਂ ’ਚ ਕੈਂਪ ਲਗਾ ਕੇ ਪਿੰਡਾਂ ਦੇ ਵਾਸੀਆਂ ਨੂੰ ਸਰਕਾਰ ਦੀਆਂ ਬੈਂਕਾਂ ਨਾਲ ਸਬੰਧਤ ਬੀਮਾ ਸਕੀਮਾਂ, ਸਾਈਬਰ ਕ੍ਰਾਈਮ ਆਦਿ ਬਾਰੇ ਜਾਗਰੂਕ ਜਾਵੇਗਾ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਪਿੰਡ 'ਚੋਂ ਬਾਹਰ ਕੱਢੇ ਜਾਣਗੇ ਪ੍ਰਵਾਸੀ! ਇਕ ਹਫ਼ਤੇ ਦੀ ਮਿਲੀ ਡੈੱਡਲਾਈਨ
ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਬਰਨਾਲਾ ਟੀ ਬੈਨਿਥ ਨੇ ਇੱਥੇ ਜ਼ਿਲਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ’ਚ ਸਾਰੇ ਵਿਭਾਗਾਂ ਦੀ ਮੀਟਿੰਗ ਦੌਰਾਨ ਕੀਤਾ। ਉਨ੍ਹਾਂ ਦੱਸਿਆ ਕਿ ਇਹ ਮੁਹਿੰਮ ਪਹਿਲੀ ਜੁਲਾਈ ਤੋਂ ਸ਼ੁਰੂ ਕੀਤੀ ਗਈ ਹੈ ਅਤੇ ਸਤੰਬਰ ਅੰਤ ਤੱਕ ਚੱਲੇਗੀ ਜਿਸ ਜ਼ਿਲ੍ਹੇ ਦੇ ਸਾਰੇ ਪਿੰਡਾਂ ’ਚ ਕੈਂਪ ਲਗਾ ਕੇ ਲੋਕਾਂ ਨੂੰ ਵੱਖ-ਵੱਖ ਸਕੀਮਾਂ ਜਿਵੇਂ ਪ੍ਰਧਾਨ ਮੰਤਰੀ ਸੁਰੱਕਸ਼ਾ ਬੀਮਾ ਯੋਜਨਾ, ਪ੍ਰਧਾਨ ਮੰਤਰੀ ਜੀਵਨ ਜਯੋਤੀ ਬੀਮਾ ਯੋਜਨਾ, ਅਟਲ ਪੈਨਸ਼ਨ ਯੋਜਨਾ ਬਾਰੇ ਜਾਗਰੂਕ ਕੀਤਾ ਜਾਵੇਗਾ।
ਇਹ ਖ਼ਬਰ ਵੀ ਪੜ੍ਹੋ - ਮਾਨ ਸਰਕਾਰ ਦਾ ਐਕਸ਼ਨ! ਪੰਜਾਬ ਪੁਲਸ ਦੀ Lady ਇੰਸਪੈਕਟਰ ਗ੍ਰਿਫ਼ਤਾਰ
ਇਸ ਮੌਕੇ ਲੀਡ ਬੈਂਕ ਮੈਨੇਜਰ ਬਰਨਾਲਾ ਗੁਰਪਰਮਿੰਦਰ ਸਿੰਘ ਨੇ ਦੱਸਿਆ ਕਿ ਪਿੰਡਾਂ ’ਚ ਇਹ ਕੈਂਪ ਲਾਉਣੇ ਸ਼ੁਰੂ ਕਰ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਸਕੀਮਾਂ ਤੋਂ ਇਲਾਵਾ ਲੋਕਾਂ ਨੂੰ ਸਾਈਬਰ ਕ੍ਰਾਈਮ ਬਾਰੇ ਜਿੱਥੇ ਜਾਗਰੂਕ ਕੀਤਾ ਜਾ ਰਿਹਾ ਹੈ, ਉਥੇ ਪ੍ਰਧਾਨ ਮੰਤਰੀ ਜਨ ਧਨ ਖਾਤਿਆਂ ਦੀ ਕੇ.ਵਾਈ. ਸੀ. ਬਾਰੇ ਦੱਸਿਆ ਜਾ ਰਿਹਾ ਹੈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਅਨੁਪ੍ਰਿਤਾ ਜੌਹਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸਤਵੰਤ ਸਿੰਘ, ਐੱਸ. ਡੀ. ਐੱਮ. ਸਿਮਰਪ੍ਰੀਤ ਕੌਰ, ਸਹਾਇਕ ਕਮਿਸ਼ਨਰ (ਯੂ. ਟੀ.) ਸਿਵਾਂਸ਼ ਰਾਠੀ ਤੇ ਬੈਂਕਿੰਗ ਅਧਿਕਾਰੀ ਮੌਜੂਦ ਸਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8