ਮਾਨ ਸਰਕਾਰ ਸੂਬਾ ਵਾਸੀਆਂ ਨੂੰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ : ਡਾ. ਨਿੱਜਰ

Thursday, Feb 09, 2023 - 02:01 PM (IST)

ਮਾਨ ਸਰਕਾਰ ਸੂਬਾ ਵਾਸੀਆਂ ਨੂੰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ : ਡਾ. ਨਿੱਜਰ

ਚੰਡੀਗੜ੍ਹ (ਰਮਨਜੀਤ ਸਿੰਘ) : ਪੰਜਾਬ ਸਰਕਾਰ ਸੂਬੇ ਦੇ ਵਸਨੀਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਮੁਕਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਹਰ ਸੰਭਵ ਯਤਨ ਕਰ ਰਹੀ ਹੈ। ਇਸੇ ਲੜੀ ਅਧੀਨ ਪੰਜਾਬ ਸਰਕਾਰ ਵਲੋਂ ਸੂਬੇ ਭਰ ’ਚ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਅੰਮ੍ਰਿਤਸਰ ਸ਼ਹਿਰ ਦੇ ਸੁੰਦਰੀਕਰਨ ਲਈ ਵਿਕਾਸ ਕਾਰਜਾਂ ’ਤੇ ਕਰੀਬ 16 ਕਰੋੜ ਰੁਪਏ ਖਰਚਣ ਦਾ ਫੈਸਲਾ ਕੀਤਾ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਇੰਡੀਆ ਗੇਟ ਤੋਂ ਰੇਲਵੇ ਸਟੇਸ਼ਨ ਤੱਕ ਜੀ.ਟੀ. ਰੋਡ ਦੀ ਰੀ-ਕੰਡੀਸ਼ਨਿੰਗ ਅਤੇ ਡਿਵੈਲਪਮੈਂਟ ਲਈ ਤਕਰੀਬਨ 15 ਕਰੋੜ ਰੁਪਏ ਖਰਚ ਕੀਤੇ ਜਾਣਗੇ। ਇਸ ਤੋਂ ਇਲਾਵਾ ਸੁੰਦਰੀਕਰਨ ਲਈ ਸੀਮੈਂਟ ਆਧਾਰਤ ਪੇਂਟ ਨਾਲ ਪੁਲਾਂ ਦੀ ਪੇਂਟਿੰਗ ’ਤੇ ਲਗਭਗ 48 ਲੱਖ ਰੁਪਏ ਖਰਚ ਕੀਤੇ ਜਾਣਗੇ।

ਇਹ ਵੀ ਪੜ੍ਹੋ : ਵੱਡਾ ਸਵਾਲ : ਕੌਂਸਲਰ ਹੁਣ ਹੈ ਨਹੀਂ, ਅਫਸਰ ਸੁਣਦੇ ਨਹੀਂ ਅਤੇ ਨਿਗਮ ਕਰਮਚਾਰੀ ਕੁਝ ਕਰਦੇ ਨਹੀਂ

ਉਨ੍ਹਾਂ ਅੱਗੇ ਦੱਸਿਆ ਕਿ ਕਬੀਰ ਪਾਰਕ ਐਕਸਟੈਂਸ਼ਨ ਸਕੀਮ ’ਚ ਫੁੱਟਪਾਥ ਦੀ ਮੁਰੰਮਤ ਅਤੇ ਸੜਕ ਸੁਰੱਖਿਆ ਚਿੰਨ੍ਹ ਅਤੇ ਵਿਸ਼ੇਸ਼ਤਾਵਾਂ ਦੀ ਸਪਲਾਈ/ਨਿਰਮਾਣ ਲਈ ਕ੍ਰਮਵਾਰ 25 ਲੱਖ ਰੁਪਏ ਅਤੇ 49 ਲੱਖ ਰੁਪਏ ਖਰਚ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਕੇਂਦਰ ਦੇ ਕਿਨਾਰਿਆਂ, ਕਰਵ ਸਟੋਨ, ਸਟਰੀਟ ਲਾਈਟ ਦੇ ਖੰਭਿਆਂ ਆਦਿ ਦੀ ਮੁਰੰਮਤ ਅਤੇ ਪੇਂਟਿੰਗ ਲਈ ਲਗਭਗ 49 ਲੱਖ ਰੁਪਏ ਖਰਚ ਕੀਤੇ ਜਾਣਗੇ। ਸਥਾਨਕ ਸਰਕਾਰਾਂ ਵਿਭਾਗ ਵਲੋਂ ਇਨ੍ਹਾਂ ਕੰਮਾਂ ਲਈ ਦਫ਼ਤਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ : ਚੰਡੀਗੜ੍ਹ-ਬਠਿੰਡਾ ਨੈਸ਼ਨਲ ਹਾਈਵੇ 'ਤੇ ਐਬੂਲੈਂਸ ਨਾਲ ਵਾਪਰਿਆ ਭਿਆਨਕ ਹਾਦਸਾ, ਇਕ ਵਿਅਕਤੀ ਦੀ ਮੌਤ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ


author

Anuradha

Content Editor

Related News