ਕੋਰੋਨਾ ਦੀ ਤੀਜ਼ੀ ਲਹਿਰ ਨਾਲ ਨਿਪਟਣ ਲਈ ਸਰਕਾਰ ਪੂਰੀ ਤਰ੍ਹਾਂ ਤਿਆਰ : ਸੋਨੀ

Saturday, Jun 05, 2021 - 03:01 PM (IST)

ਕੋਰੋਨਾ ਦੀ ਤੀਜ਼ੀ ਲਹਿਰ ਨਾਲ ਨਿਪਟਣ ਲਈ ਸਰਕਾਰ ਪੂਰੀ ਤਰ੍ਹਾਂ ਤਿਆਰ : ਸੋਨੀ

ਅੰਮ੍ਰਿਤਸਰ (ਦਲਜੀਤ) : ਕੋਰੋਨਾ ਦੀ ਤੀਜੀ ਲਹਿਰ ਦੇ ਖਦਸ਼ੇ ਨੂੰ ਧਿਆਨ ’ਚ ਰੱਖਦੇ ਹੋਏ ਸਰਕਾਰ ਵੱਲੋਂ ਪਹਿਲਾਂ ਹੀ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ ਅੰਮ੍ਰਿਤਸਰ ਮੈਡੀਕਲ ਕਾਲਜ ਵਿਖੇ ਛੋਟੇ ਬੱਚਿਆਂ ਲਈ ਵਿਸ਼ੇਸ਼ ਵਾਰਡਾਂ ਵੀ ਬਣਾ ਦਿੱਤੀਆਂ ਗਈਆਂ ਹਨ, ਜਿਥੇ ਇਨ੍ਹਾਂ ਬੱਚਿਆਂ ਦੇ ਨਾਲ ਉਨ੍ਹਾਂ ਦੇ ਮਾਤਾ-ਪਿਤਾ ਵੀ ਨਾਲ ਰਹਿ ਸਕਣਗੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਓਮ ਪ੍ਰਕਾਸ਼ ਸੋਨੀ ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਪੰਜਾਬ ਨੇ ਸਰਕਾਰੀ ਮੈਡੀਕਲ ਕਾਲਜ ਅੰਮ੍ਰਿਤਸਰ ਅਧੀਨ ਗੁਰੂ ਨਾਨਕ ਦੇਵ ਹਸਪਤਾਲ ਵਿਖੇ ਆਕਸੀਜਨ ਬਣਾਉਣ ਵਾਲੇ ਪਲਾਂਟ ਦਾ ਉਦਘਾਟਨ ਕਰਨ ਸਮੇਂ ਕੀਤਾ। ਸੋਨੀ ਨੇ ਦੱਸਿਆ ਕਿ ਇਸ ਅਕਾਸੀਜਨ ਪਲਾਂਟ ਦੀ ਕੈਪਸਿਟੀ 1000 ਲਿਟਰ ਪ੍ਰਤੀ ਮਿੰਟ ਅਕਾਸੀਜਨ ਦਾ ਉਤਪਾਦਨ ਕਰਨ ਦੀ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਪੈਦਾ ਹੋਣ ਵਾਲੀ ਆਕਸੀਜਨ ਹਸਪਤਾਲ ਦੀਆਂ ਕੋਵਿਡ ਅਤੇ ਨਾਨ ਕੋਵਿਡ ਵਾਰਡਾਂ ’ਚ ਲਗਾਈਆਂ ਗਈਆਂ ਗੈਸ ਪਾਈਪਾਂ ਰਾਹੀਂ ਹਸਪਤਾਲ ਤੱਕ ਪਹੁੰਚੇਗੀ, ਜਿਸ ਨਾਲ ਆਕਸੀਜਨ ਦੀ ਕਮੀ ਤੋਂ ਛੁਟਕਾਰਾ ਮਿਲੇਗਾ। ਉਨ੍ਹਾਂ ਦੱਸਿਆ ਕਿ ਇਸ ਪਲਾਂਟ ਦੇ ਲੱਗਣ ਨਾਲ ਆਕਸੀਜਨ ਦੀ ਕਮੀ ਪੂਰੀ ਤਰ੍ਹਾਂ ਦੂਰ ਹੋ ਜਾਵੇਗੀ। ਉਨ੍ਹਾਂ ਦੱਸਿਆ ਕਿ ਇਹ ਅਕਾਸੀਜਨ ਪਲਾਂਟ ਡੀ. ਆਰ. ਡੀ. ਓ. ਵੱਲੋਂ ਲਗਾਇਆ ਗਿਆ ਹੈ ਅਤੇ ਇਸ ਨੂੰ ਲਗਾਉਣ ਲਈ ਪੰਜਾਬ ਸਰਕਾਰ ਵੱਲੋਂ ਪੂਰੇ ਢੁੱਕਵੇਂ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਤਰ੍ਹਾਂ ਦੇ ਮੈਡੀਕਲ ਕਾਲਜ ’ਚ 2 ਹੋਰ ਪਲਾਂਟ ਵੀ ਲਗਾਏ ਜਾਣਗੇ।

ਇਹ ਵੀ ਪੜ੍ਹੋ : ਸੁਖਪਾਲ ਖਹਿਰਾ ਅਤੇ ਵਿਧਾਇਕਾਂ ਦੀ ਕਾਂਗਰਸ ’ਚ ਐਂਟਰੀ ’ਤੇ ਬੋਲੇ ਸੁਖਬੀਰ

ਉਨ੍ਹਾਂ ਦੱਸਿਆ ਕਿ ਮੈਡੀਕਲ ਕਾਲਜ ਪਟਿਆਲਾ ਵਿਖੇ ਵੀ ਆਕਸੀਜਨ ਪਲਾਂਟ ਦਾ ਉਦਘਾਟਨ ਕੀਤਾ ਗਿਆ ਹੈ। ਇਸ ਉਪਰੰਤ ਸੋਨੀ ਵੱਲੋਂ ਮੈਡੀਕਲ ਕਾਲਜ ਵਿਖੇ 414.47 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਗਈ ਸਟੂਡੈਂਟਸ ਸੈਂਟਰ ਦੀ ਇਮਾਰਤ ਦਾ ਉਦਘਾਟਨ ਵੀ ਕੀਤਾ। ਉਨ੍ਹਾਂ ਦੱਸਿਆ ਕਿ ਇਹ ਇਮਾਰਤ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਵਿਭਾਗ ਵੱਲੋਂ ਤਿਆਰ ਕੀਤੀ ਗਈ ਹੈ। ਪ੍ਰੈੱਸ ਪੱਤਰਕਾਰਾਂ ਦੇ ਸਵਾਲ ਦੇ ਜਵਾਬ ’ਚ ਸੋਨੀ ਨੇ ਦੱਸਿਆ ਕਿ ਕੋਰੋਨਾ ਦੇ ਕੇਸਾਂ ’ਚ ਕਾਫੀ ਕਮੀ ਦਰਜ ਕੀਤੀ ਗਈ ਹੈ ਅਤੇ ਇਸ ਸਬੰਧੀ ਦੁਕਾਨਾਂ ਖੁੱਲ੍ਹਣ ਦੇ ਸਮੇਂ ਨੂੰ ਵਧਾਉਣ ਲਈ ਮੁੱਖ ਮੰਤਰੀ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਇਕ ਹੋਰ ਸਵਾਲ ਦੇ ਜਵਾਬ ’ਚ ਸੋਨੀ ਨੇ ਕਿਹਾ ਕਿ ਤੀਜੀ ਲਹਿਰ ਨਾਲ ਨਿਪਟਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬੱਚਿਆਂ ਲਈ ਕੋਵਿਡ ਵਾਰਡਾਂ ਤਿਆਰ ਕਰ ਲਈਆਂ ਗਈਆਂ ਹਨ ਅਤੇ ਇਨ੍ਹਾਂ ਵਾਰਡਾਂ ’ਚ ਬੱਚਿਆਂ ਦੇ ਮਾਤਾ ਪਿਤਾ ਦੇ ਰਹਿਣ ਦੇ ਇੰਤਜ਼ਾਮ ਵੀ ਕੀਤੇ ਗਏ ਹਨ। ਇਸ ਮੌਕੇ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ, ਪੁਲਸ ਕਮਿਸ਼ਨਰ ਡਾ. ਸੁਖਚੈਨ ਸਿੰਘ ਗਿੱਲ, ਵਧੀਕ ਡਿਪਟੀ ਕਮਿਸ਼ਨਰ ਹਿਮਾਂਸੂ ਅਗਰਵਾਲ, ਡਾ. ਹਰਨੂਰ ਕੌਰ, ਡਾਇਰੈਕਟਰ ਮੈਡੀਕਲ ਸਿੱਖਿਆ ਤੇ ਖੋਜ ਮੈਡਮ ਸੁਜਾਤਾ ਸ਼ਰਮਾ, ਪ੍ਰਿੰਸੀਪਲ ਮੈਡੀਕਲ ਕਾਲਜ ਰਾਜੀਵ ਦੇਵਗਨ, ਅਸ਼ਵਨੀ ਪੱਪੂ, ਅਰੁਣ ਨਈਅਰ ਜੇ. ਈ. ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।

ਇਹ ਵੀ ਪੜ੍ਹੋ : ਬਲੈਕ ਫੰਗਸ ਬਾਰੇ ਅਫਵਾਹਾਂ ਫੈਲਾਉਣ ਜਾਂ ਅਧੂਰੀ ਜਾਣਕਾਰੀ ਦੇਣ ’ਤੇ ਹੋਵੇਗੀ ਸਖ਼ਤ ਕਾਰਵਾਈ

ਨੋਟ — ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ

 


author

Anuradha

Content Editor

Related News