PM ਮੋਦੀ ਦੀ ਸੁਰੱਖਿਆ ''ਚ ਕੁਤਾਹੀ, ਵੱਡੇ ਅਤੇ ਸਖ਼ਤ ਫ਼ੈਸਲੇ ਲੈਣ ਦੇ ਰੌਂਅ ''ਚ ਕੇਂਦਰ ਸਰਕਾਰ
Friday, Jan 07, 2022 - 10:18 PM (IST)
ਨਵੀਂ ਦਿੱਲੀ (ਭਾਸ਼ਾ): ਸੂਚਨਾ ਅਤੇ ਪ੍ਰਸਾਰਣ ਮੰਤਰੀ ਅਨੁਰਾਗ ਠਾਕੁਰ ਨੇ ਵੀਰਵਾਰ ਨੂੰ ਕਿਹਾ ਕਿ ਪੰਜਾਬ ’ਚ ਬੁੱਧਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ’ਚ ਖੁੰਝ ਨਹੀਂ, ਭਾਰੀ ਖੁੰਝ ਹੋਈ ਹੈ ਅਤੇ ਇਸ ਦਿਸ਼ਾ ’ਚ ਜੋ ਵੀ ਜ਼ਰੂਰੀ ਕਦਮ ਚੁੱਕੇ ਜਾਣੇ ਚਾਹੀਦੇ ਹਨ, ਉਹ ਸਭ ਚੁੱਕੇ ਜਾਣਗੇ।ਵੀਰਵਾਰ ਨੂੰ ਕੇਂਦਰੀ ਮੰਤਰੀ ਮੰਡਲ ਦੀ ਬੈਠਕ ਦੇ ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਰਥਿਕ ਮਾਮਲਿਆਂ ਦੀ ਸੁਰੱਖਿਆ ਕਮੇਟੀ ਅਤੇ ਸੁਰੱਖਿਆ ਮਾਮਲਿਆਂ ਦੀ ਮੰਤਰੀ ਮੰਡਲ ਕਮੇਟੀ ਦੀ ਬੈਠਕ ਦੀ ਪ੍ਰਧਾਨਗੀ ਕੀਤੀ।
ਇਹ ਵੀ ਪੜ੍ਹੋ : ਬਲਬੀਰ ਰਾਜੇਵਾਲ ਦੇ ਬਿਆਨ ਨਾਲ 'ਆਪ' 'ਚ ਮਚੀ ਹਲਚਲ
ਇਸ ਮੌਕੇ ਅਨੁਰਾਗ ਠਾਕੁਰ ਨੇ ਕਿਹਾ ਕਿ ਮੇਰਾ ਮੰਨਣਾ ਹੈ ਕਿ ਦੇਸ਼ ਦੀ ਕਾਨੂੰਨ ਵਿਵਸਥਾ ਨੇ ਸਾਰਿਆਂ ਨੂੰ ਨਿਆਂ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੌਰੇ ਦੌਰਾਨ ਸੁਰੱਖਿਆ ਖੁੰਝ ਦੇ ਬਾਰੇ ਗ੍ਰਹਿ ਮੰਤਰਾਲਾ ਸੂਚਨਾਵਾਂ ਇਕੱਠੀਆਂ ਕਰ ਰਿਹਾ ਹੈ ਅਤੇ ‘ਵੱਡੇ ਅਤੇ ਸਖ਼ਤ ਫ਼ੈਸਲੇ’ ਕੀਤੇ ਜਾਣਗੇ। ਇਸ ਬਾਰੇ ਕੁਝ ਲੋਕ ਸੁਪਰੀਮ ਕੋਰਟ ਵੀ ਗਏ ਹਨ।
ਇਹ ਵੀ ਪੜ੍ਹੋ : ਇਸ ਯੂਨੀਅਨ ਨੇ ਲਈ PM ਮੋਦੀ ਦਾ ਰਸਤਾ ਰੋਕਣ ਦੀ ਜ਼ਿੰਮੇਵਾਰੀ, ਕਿਸਾਨਾਂ ਨੂੰ ਦਿੱਤੀ ਵਧਾਈ
ਜ਼ਿਕਰਯੋਗ ਹੈ ਕਿ ਇਸ ਮਾਮਲੇ ਵਿੱਚ ਕੇਂਦਰ ਵੱਲੋਂ ਬਣਾਈ ਗਈ ਤਿੰਨ ਮੈਂਬਰੀ ਟੀਮ ਫਿਰੋਜ਼ਪੁਰ ਵਿਖੇ ਘਟਨਾ ਵਾਲੇ ਸਥਾਨ ਦਾ ਜਾਇਜ਼ਾ ਲੈਣ ਵੀ ਪਹੁੰਚੀ ਹੈ।ਕੇਂਦਰ ਸਰਕਾਰ ਵੱਲੋਂ ਗਠਿਤ ਕੀਤੀ ਗਈ ਤਿੰਨ ਮੈਂਬਰੀ ਕਮੇਟੀ ਅੱਜ ਸੁਧੀਰ ਕੁਮਾਰ ਸਕਸੈਨਾ ਸੈਕਰੇਟਰੀ, ਕੈਬਨਿਟ ਮੰਤਰੀ ਦੀ ਅਗਵਾਈ ’ਚ ਫਿਰੋਜ਼ਪੁਰ ਜਾਂਚ ਲਈ ਪਹੁੰਚੀ ਹੈ। ਇਹ ਕਮੇਟੀ ਪ੍ਰਧਾਨ ਮੰਤਰੀ ਦੀ ਸੁਰੱਖਿਆ ਲਈ ਕੀਤੇ ਗਏ ਪ੍ਰਬੰਧਾਂ ਅਤੇ ਪ੍ਰਬੰਧਾਂ ’ਚ ਹੋਈ ਲਾਪਰਵਾਹੀ ਦੇ ਲੱਗ ਰਹੇ ਦੋਸ਼ਾਂ ਸਬੰਧੀ ਡੂੰਘਾਈ ਨਾਲ ਜਾਂਚ ਕਰੇਗੀ ਅਤੇ ਪਤਾ ਲਗਾਏਗੀ ਕਿ ਪ੍ਰਧਾਨ ਮੰਤਰੀ ਦੀ ਸੁਰੱਖਿਆ ਲਈ ਕੀਤੇ ਗਏ ਪ੍ਰਬੰਧਾਂ ਦੇ ਚੱਲਦੇ ਹੋਏ ਫਿਰੋਜ਼ਪੁਰ ਦੇ ਪਿੰਡ ਪਿਆਰੇਆਣਾ ਦੇ ਪੁਲ਼ ’ਤੇ ਕਿਵੇਂ ਅਤੇ ਕਿਹੜੇ ਲੋਕਾਂ ਨੇ ਪ੍ਰਧਾਨ ਮੰਤਰੀ ਮੋਦੀ ਦੀਆਂ ਗੱਡੀਆਂ ਦੇ ਕਾਫ਼ਿਲੇ ਨੂੰ ਰੋਕੀ ਰੱਖਿਆ ਅਤੇ ਆਮਦ ਨੂੰ ਲੈ ਕੇ ਬਠਿੰਡਾ-ਫਿਰੋਜ਼ਪੁਰ ਰੋਡ ’ਤੇ ਕੀਤੇ ਗਏ ਸੁਰੱਖਿਆ ਪ੍ਰਬੰਧ ਕਿਸ ਹੱਦ ਤੱਕ ਸਹੀ ਸਨ।
ਨੋਟ : ਤੁਹਾਡੇ ਮੁਤਾਬਕ ਪ੍ਰਧਾਨ ਮੰਤਰੀ ਦੀ ਸੁਰੱਖਿਆ 'ਚ ਅਣਗਹਿਲੀ ਲਈ ਕੌਣ ਹੈ ਜ਼ਿੰਮੇਵਾਰ?