ਪੰਜਾਬ ਸਰਕਾਰ ਵੱਲੋਂ ਜ਼ਮੀਨਾਂ ਦੇ ਨਾਲ ਪੰਚਾਇਤੀ ਜਗ੍ਹਾ ’ਤੇ ਬਣੇ ਘਰਾਂ ਅਤੇ ਉਸਾਰੀਆਂ ਨੂੰ ਵੀ ਤੋੜਨ ਦੇ ਹੁਕਮ ਜਾਰੀ

05/18/2022 12:24:04 PM

ਮਾਛੀਵਾੜਾ(ਗੁਰਦੀਪ): ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪੰਚਾਇਤੀ ਜ਼ਮੀਨਾਂ ਨੂੰ ਨਾਜਾਇਜ਼ ਕਾਬਜ਼ਕਾਰਾਂ ਤੋਂ ਮੁਕਤ ਕਰਵਾਉਣ ਦੀ ਮੁਹਿੰਮ ਦੇ ਨਾਲ-ਨਾਲ ਹੁਣ ਪੰਚਾਇਤੀ ਜ਼ਮੀਨਾਂ ’ਤੇ ਬਣੇ ਘਰਾਂ 'ਤੇ ਉਸਾਰੀਆਂ ਨੂੰ ਵੀ ਤੋੜ ਕੇ ਆਪਣੇ ਕਬਜ਼ੇ ’ਚ ਲੈਣ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ । ਜਿਸ ਤਹਿਤ ਮਾਛੀਵਾੜਾ ਬਲਾਕ ਦੇ ਪਿੰਡ ਮਾਣੇਵਾਲ ਦੇ ਲੋਕਾਂ ਨੂੰ ਨੋਟਿਸ ਜਾਰੀ ਹੋਣ ਤੋਂ ਬਾਅਦ ਪਿੰਡ ਵਾਸੀਆਂ 'ਚ ਸਰਕਾਰ ਖ਼ਿਲਾਫ਼ ਭਾਰੀ ਰੋਸ ਦੇਖਣ ਨੂੰ ਮਿਲ ਰਿਹਾ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪਿੰਡ ਮਾਣੇਵਾਲ ਵਿਖੇ ਇਕੱਤਰ ਹੋਏ ਵਾਸੀ ਰਾਮ ਸਿੰਘ, ਬਲਵਿੰਦਰ ਸਿੰਘ, ਦਰਸ਼ਨ ਸਿੰਘ, ਮਹਿੰਦਰ ਕੌਰ, ਬੁੱਧ ਕੌਰ ਨੇ ਦੱਸਿਆ ਕਿ ਉਹ ਗਰੀਬ ਪਰਿਵਾਰ ਨਾਲ ਸਬੰਧ ਰੱਖਦੇ ਹਨ। ਦੇਸ਼ ਦੀ ਵੰਡ ਤੋਂ ਬਾਅਦ ਪਾਕਿਤਸਾਨ ਤੋਂ ਆ ਕੇ ਕੁਝ ਲੋਕਾਂ ਨੇ ਇਸ ਪਿੰਡ ਵਿਚ ਪੰਚਾਇਤੀ ਜ਼ਮੀਨਾਂ ’ਤੇ ਆਪਣੇ ਘਰ ਬਣਾ ਲਏ ਸਨ। ਉਨ੍ਹਾਂ ਅੱਗੇ ਕਿਹਾ ਕਿ ਅਸੀਂ ਸਾਰੇ ਪਰਿਵਾਰ ਮਿਹਨਤ ਮਜ਼ਦੂਰੀ ਕਰਨ ਵਾਲੇ ਛੋਟੇ ਕਿਸਾਨ ਹਾਂ ਜਿਨ੍ਹਾਂ ਨੇ ਪੰਜਾਬ ਨੂੰ ਵਿਕਾਸ ਦੇ ਰਾਹ ’ਤੇ ਲਿਜਾਣ ਅਤੇ ਭ੍ਰਿਸ਼ਟਾਚਾਰ ਮੁਕਤ ਬਣਾਉਣ ਲਈ ਬਦਲਾਅ ਦੀ ਆਸ ਰੱਖਦਿਆਂ ਸੂਬੇ ’ਚ ‘ਆਪ’ ਦੀ ਸਰਕਾਰ ਬਣਾਈ ਹੈ ਪਰ ਉਨ੍ਹਾਂ ਨੂੰ ਇਹ ਨਹੀਂ ਪਤਾ ਸੀ ਕਿ ਸੂਬੇ ਦਾ ਮੁੱਖ ਮੰਤਰੀ ਦਾ ‘ਝਾੜੂ’ ਜਿੱਤ ਕੇ ਗਰੀਬਾਂ ’ਤੇ ਹੀ ਫਿਰਨ ਲੱਗ ਜਾਵੇਗਾ। ਸਾਡੇ ਗਰੀਬਾਂ ਦੇ ਘਰ ਢਾਹੁਣ ਦੇ ਹੁਕਮ ਜਾਰੀ ਕਰ ਦੇਵੇਗਾ। 

ਇਹ ਵੀ ਪੜ੍ਹੋ-  ਬਠਿੰਡਾ 'ਚ ਕਲਯੁੱਗੀ ਪਿਓ ਦਾ ਕਾਰਾ, 4 ਸਾਲਾ ਧੀ ਦੇ ਸਿਰ 'ਚ ਲੋਹੇ ਦੀ ਰਾਡ ਮਾਰ ਕੀਤਾ ਕਤਲ

ਪਿੰਡ ਵਾਸੀਆਂ ਨੇ ਕਿਹਾ ਕਿ ਪਹਿਲਾਂ ਕਾਂਗਰਸ ਤੇ ਅਕਾਲੀ ਦਲ ਦੀਆਂ ਸਰਕਾਰਾਂ ਵੀ ਆਈਆਂ ਪਰ ਕਦੇ ਵੀ ਉਨ੍ਹਾਂ ਨੇ ਗਰੀਬਾਂ ਦੇ ਘਰ ਢਾਹੁਣ ਦੇ ਨਿਰਦੇਸ਼ ਜਾਰੀ ਨਹੀਂ ਕੀਤੇ ਜਦਕਿ ‘ਆਪ’ ਦੀ ਸਰਕਾਰ ਨੇ ਸੂਬੇ ਦੀ ਸੱਤਾ ਸੰਭਾਲਦੇ ਹੀ ਲੋਕਾਂ ਨਾਲ ਕੀਤੇ ਵਾਅਦੇ, ਉਨ੍ਹਾਂ ਦੇ ਪੁੱਤਾਂ ਨੂੰ ਰੋਜ਼ਗਾਰ, ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਤਾਂ ਕੀ ਦੇਣੇ ਸਨ ਸਗੋਂ ਸਿਰ ’ਤੇ ਬਣੀ ਛੱਤ ਵੀ ਖੋਹ ਲੈਣ ਦੀ ਤਿਆਰੀ ਕਰ ਲਈ। ਕੁਝ ਪਿੰਡ ਵਾਸੀਆਂ ਨੇ ਇਹ ਵੀ ਕਿਹਾ ਕਿ ਬੇਸ਼ੱਕ ਜਿਨ੍ਹਾਂ ਲੋਕਾਂ ਨੇ ਪੰਚਾਇਤੀ ਜ਼ਮੀਨਾਂ ’ਤੇ ਨਾਜਾਇਜ਼ ਕਬਜ਼ੇ ਕੀਤੇ ਹਨ ਉਨ੍ਹਾਂ ਨੂੰ ਮੁਕਤ ਕਰਵਾ ਲਿਆ ਜਾਵੇ ਪਰ ਗਰੀਬਾਂ ਦੇ ਘਰ ਢਾਹੁਣ ਦੀ ਬਜਾਏ ਜੋ ਵਾਜ਼ਿਬ ਮੁੱਲ ਹੈ ਉਹ ਵਸੂਲ ਕੇ ਮਾਲਕੀ ਹੱਕ ਦਿੱਤੇ ਜਾਣ।  

ਇਹ ਵੀ ਪੜ੍ਵੋ- ਬਠਿੰਡਾ ਵਿਖੇ ਹਨੂਮਾਨ ਚਾਲੀਸਾ ਦੀ ਬੇਅਦਬੀ, ਪਾਠ ਅਗਨ ਭੇਟ ਕਰ ਕਿਲੇ ਦੇ ਕੋਲ ਸੁੱਟੇ ਪੰਨੇ

ਨੋੋਟ- ਇਸ ਖ਼ਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਦਿਓ ਜਵਾਬ।      


Anuradha

Content Editor

Related News