ਸਰਕਾਰੀ ਨੌਕਰੀ ਦੇ ਕਾਗਜ਼ ਭਰ ਕੇ ਪਰਤ ਰਹੇ 24 ਸਾਲਾ ਨੌਜਵਾਨ ਦੀ ਮੌਤ, ਪਰਿਵਾਰ ਦਾ ਰੋ-ਰੋ ਬੁਰਾ ਹਾਲ

Wednesday, Apr 05, 2023 - 06:29 PM (IST)

ਸਰਕਾਰੀ ਨੌਕਰੀ ਦੇ ਕਾਗਜ਼ ਭਰ ਕੇ ਪਰਤ ਰਹੇ 24 ਸਾਲਾ ਨੌਜਵਾਨ ਦੀ ਮੌਤ, ਪਰਿਵਾਰ ਦਾ ਰੋ-ਰੋ ਬੁਰਾ ਹਾਲ

ਨਾਭਾ (ਖੁਰਾਣਾ) : ਪੰਜਾਬ ਵਿਚ ਦਿਨੋਂ-ਦਿਨ ਵੱਧ ਰਹੇ ਸੜਕੀ ਹਾਦਸਿਆਂ ਕਾਰਨ ਅਨੇਕਾਂ ਕੀਮਤੀ ਜਾਨਾਂ ਮੌਤ ਦੇ ਮੂੰਹ ਵਿਚ ਜਾ ਰਹੀਆਂ ਹਨ। ਇਸ ਤਰ੍ਹਾਂ ਦਾ ਹੀ ਸੜਕੀ ਹਾਦਸਾ ਵਾਪਰਿਆ ਨਾਭਾ ਬਲਾਕ ਦੇ ਪਿੰਡ ਅਗੇਤਾ ਵਿਖੇ ਜਿੱਥੇ ਪਿੰਡ ਨਰਮਾਣਾ ਦੇ ਰਹਿਣ ਵਾਲੇ 24 ਸਾਲ ਦੇ ਨੌਜਵਾਨ ਹਰਦੀਪ ਸਿੰਘ ਪੁੱਤਰ ਹਾਕਮ ਸਿੰਘ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ। ਮ੍ਰਿਤਕਾ ਹਰਦੀਪ ਸਿੰਘ ਗਰੀਬ ਪਰਿਵਾਰ ਨਾਲ ਸੰਬੰਧ ਰੱਖਦਾ ਹੈ ਜੋ ਕਿ ਸਰਕਾਰੀ ਆਸਾਮੀ ਭਰਕੇ ਘਰ ਪਰਤ ਰਿਹਾ ਸੀ ਤਾਂ ਅਚਾਨਕ ਰਾਤ ਨੂੰ ਵਾਪਸੀ ਸਮੇਂ ਪਿੰਡ ਅਗੇਤਾ ਨੇੜੇ ਟਰੈਕਟਰ ਟਰਾਲੀ ਨਾਲ ਹਾਦਸਾ ਹੋ ਗਿਆ, ਜਿਸ ਦੀ ਮੌਕੇ ’ਤੇ ਮੌਤ ਹੋ ਗਈ। ਇਸ ਘਟਨਾ ਤੋਂ ਬਾਅਦ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਪੁਲਸ ਵਲੋਂ ਟਰੈਕਟਰ ਟਰਾਲੀ ਚਾਲਕ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਇਸ ਮੌਕੇ ਮ੍ਰਿਤਕਾ ਦੀ ਮਾਤਾ ਅਤੇ ਭਰਾ ਨੇ ਕਿਹਾ ਕਿ ਸਾਡਾ ਲੜਕਾ ਨੌਕਰੀ ਦੇ ਕਾਗਜ਼ ਭਰਨ ਲਈ ਨਾਭਾ ਗਿਆ ਸੀ ਅਤੇ ਟਰੈਕਟਰ ਟਰਾਲੀ ਨਾਲ ਹਾਦਸਾ ਹੋ ਗਿਆ ਅਤੇ ਉਸ ਦੀ ਮੌਕੇ ’ਤੇ ਮੌਤ ਹੋ ਗਈ। ਹਾਦਸੇ ਤੋਂ ਬਾਅਦ ਟਰਾਲੀ ਚਾਲਕ ਮੌਕੇ ਤੋਂ ਫਰਾਰ ਹੋ ਗਿਆ। 

ਇਹ ਵੀ ਪੜ੍ਹੋ : ਥਾਣਾ ਡੇਹਲੋਂ ’ਚ ਤਾਇਨਾਤ ਏ. ਐੱਸ. ਆਈ. ਤੇ ਹੌਲਦਾਰ ਗ੍ਰਿਫ਼ਤਾਰ, ਹੈਰਾਨ ਕਰਨ ਵਾਲਾ ਹੈ ਮਾਮਲਾ

ਇਸ ਮੌਕੇ ਨਾਭਾ ਸਦਰ ਥਾਣਾ ਪੁਲਸ ਦੇ ਜਾਂਚ ਅਧਿਕਾਰੀ ਰਜਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਸਿਵਲ ਹਸਪਤਾਲ ਨਾਭਾ ਤੋਂ ਸੂਚਨਾ ਮਿਲੀ ਸੀ ਕਿ ਹਰਦੀਪ ਸਿੰਘ ਨਾਮ ਦੇ ਨੌਜਵਾਨ ਦਾ ਸੜਕੀ ਹਾਦਸੇ ਵਿਚ ਮੌਤ ਹੋ ਗਈ। ਇਸ ਮਾਮਲੇ ਦੀ ਤਫਤੀਸ਼ ਕੀਤੀ ਜਾ ਰਹੀ ਹੈ ਅਤੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ’ਤੇ ਬਣਦੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਪਤਨੀ ਤੇ ਪੁੱਤ ਨੂੰ ਕਤਲ ਕਰਨ ਤੋਂ ਬਾਅਦ ਏ. ਐੱਸ. ਆਈ. ਨੇ ਕੈਨੇਡਾ ’ਚ ਪੁੱਤ ਨੂੰ ਕੀਤਾ ਫੋਨ, ‘ਮੈਂ ਸਭ ਨੂੰ ਮਾਰ ’ਤਾ’

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


author

Gurminder Singh

Content Editor

Related News