ਸਰਕਾਰੀ ਨੌਕਰੀਆਂ ਦੀ ਤਿਆਰੀ ਲਈ ਮੁਫ਼ਤ ਮਿਲੇਗੀ ਕੋਚਿੰਗ, 7 ਜੂਨ ਤਕ ਕਰੋ ਅਪਲਾਈ
Friday, Jun 06, 2025 - 03:43 PM (IST)

ਬਰਨਾਲਾ: ਜ਼ਿਲ੍ਹਾ ਰੋਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਬਰਨਾਲਾ ਵੱਲੋਂ ਪੀ ਸੀ ਐੱਸ ਅਤੇ ਹੋਰ ਸਰਕਾਰੀ ਨੌਕਰੀਆਂ ਦੀ ਤਿਆਰੀ ਲਈ ਮੁਫਤ ਕੋਚਿੰਗ ਕਲਾਸਾਂ ਸ਼ੁਰੂ ਕੀਤੀਆਂ ਜਾ ਰਹੀਆਂ ਹਨ। ਜ਼ਿਲ੍ਹਾ ਰੋਜ਼ਗਾਰ ਅਫ਼ਸਰ ਨਵਜੋਤ ਕੌਰ ਨੇ ਦੱਸਿਆ ਕਿ ਕੋਈ ਵੀ ਬਰਨਾਲੇ ਜ਼ਿਲ੍ਹੇ ਨਾਲ ਸਬੰਧਤ ਪ੍ਰਾਰਥੀ ਜਿਸ ਨੇ ਗ੍ਰੈਜੂਏਸ਼ਨ ਕੀਤੀ ਹੋਵੇ ਜਾਂ ਗ੍ਰੈਜੂਏਸ਼ਨ ਦੇ ਅੰਤਿਮ ਸਾਲ ਵਿੱਚ ਹੋਵੇ, ਉਹ ਇਹ ਕੋਚਿੰਗ ਕਲਾਸ ਲਈ ਅਪਲਾਈ ਕਰ ਸਕਦਾ ਹੈ। ਚਾਹਵਾਨ ਪ੍ਰਾਰਥੀ 7 ਜੂਨ ਸ਼ਾਮ 5 ਵਜੇ ਤੱਕ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ! ਪੂਰੇ ਹਫ਼ਤੇ ਲਈ ਹੋ ਗਈ ਭਵਿੱਖਬਾਣੀ
ਕੋਚਿੰਗ ਲਈ ਪ੍ਰਾਰਥੀਆਂ ਦੀ ਚੋਣ ਕਰਨ ਦੇ ਮੰਤਵ ਵਜੋਂ ਇਕ ਪ੍ਰੀ ਟੈਸਟ 10 ਜੂਨ 2025 ਨੂੰ ਸਵੇਰੇ 11 ਵਜੇ ਜ਼ਿਲ੍ਹਾ ਰੋਜ਼ਗਾਰ ਉਤਪਤੀ ਹੁਨਰ ਵਿਕਾਸ ਤੇ ਸਿਖਲਾਈ ਦਫ਼ਤਰ ਬਰਨਾਲਾ ਵਿਖੇ ਲਿਆ ਜਾਵੇਗਾ ਜਿਸ ਵਿਚ ਮੈਰਿਟ ਦੇ ਆਧਾਰ 'ਤੇ ਪਹਿਲੇ 30 ਪ੍ਰਾਰਥੀਆਂ ਦੀ ਕੋਚਿੰਗ ਲਈ ਚੋਣ ਕੀਤੀ ਜਾਵੇਗੀ। ਟੈਸਟ ਲਈ ਰਿਪੋਰਟਿੰਗ ਸਮਾਂ ਸਵੇਰੇ 10:30 ਹੈ। ਰਿਪੋਰਟਿੰਗ ਸਮੇਂ ਤੋਂ ਲੇਟ ਪਹੁੰਚਣ ਵਾਲਾ ਪ੍ਰਾਰਥੀ ਟੈਸਟ ਲਈ ਵਿਚਾਰਨਯੋਗ ਨਹੀ ਹੋਵੇਗਾ। ਵਧੇਰੇ ਜਾਣਕਾਰੀ ਲਈ ਦਫਤਰ ਦੇ ਮੋਬਾਇਲ ਨੰਬਰ 94170-39072 ਉਪਰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਦਰਮਿਆਨ ਸੰਪਰਕ ਕਰ ਸਕਦੇ ਹੋ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8