ਅਗਲੀ ਕੈਬਨਿਟ ਮੀਟਿੰਗ ’ਚ 50,000 ਸਰਕਾਰੀ ਨੌਕਰੀਆਂ ਭਰਨ ਨੂੰ ਦਿੱਤੀ ਜਾਵੇਗੀ ਪ੍ਰਵਾਨਗੀ : ਕੈਪਟਨ

Wednesday, Dec 23, 2020 - 09:25 PM (IST)

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਦੁਨੀਆਂ ਦੇ ਕੁਝ ਹਿੱਸਿਆਂ ਵਿੱਚ ਕੋਰੋਨਾ ਵਾਇਰਸ ਦੇ ਨਵੇਂ ਰੂਪ ’ਚ ਫੈਲਣ ਦੀਆਂ ਰਿਪੋਰਟਾਂ ਦਰਮਿਆਨ ਲੋਕਾਂ ਨੂੰ ਵਧੇਰੇ ਸਾਵਧਾਨੀ ਵਰਤਣ ਅਤੇ ਕੋਵਿਡ ਦੇ ਸੁਰੱਖਿਆ ਨੇਮਾਂ ਦੀ ਸਖ਼ਤੀ ਨਾਲ ਪਾਲਣ ਕਰਨ ਦੀ ਅਪੀਲ ਕੀਤੀ। ਕੋਵਿਡ ਤੋਂ ਠੀਕ ਹੋਣ ਵਾਲੇ ਲੋਕਾਂ ਵਿੱਚ ਕਮਜ਼ੋਰੀ ਸਮੇਤ ਲੰਮੇ ਸਮੇਂ ਦੇ ਪ੍ਰਭਾਵ ਰਹਿਣ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਹਾਲਾਂਕਿ, ਹੁਣ ਸੂਬੇ ’ਚ ਮਹਾਂਮਾਰੀ ਦਾ ਫੈਲਾਅ ਹੋਲੀ ਹੋਇਆ ਹੈ ਪਰ ਸੰਕਟ ਹਾਲੇ ਖ਼ਤਮ ਨਹੀਂ  ਹੋਇਆ। ਉਨ੍ਹਾਂ ਕਿਹਾ ਕਿ ਮੰਗਲਵਾਰ ਨੂੰ ਇੰਗਲੈਂਡ ਤੋਂ ਅੰਮਿ੍ਰਤਸਰ ਪੁੱਜੀ ਆਖ਼ਰੀ ਉਡਾਣ ਵਿੱਚ 8 ਪਾਜ਼ੇਟਿਵ ਕੇਸ ਸਾਹਮਣੇ ਆਏ ਹਨ। ਉਨ੍ਹਾਂ ਉਮੀਦ ਜਤਾਈ ਕਿ ਵਾਇਰਸ ਦਾ ਨਵਾਂ ਰੂਪ ਪੰਜਾਬ ਵਿਚ ਦਾਖ਼ਲ ਨਹੀਂ  ਹੋਇਆ।

ਇਹ ਵੀ ਪੜ੍ਹੋ : ਨਵਜੋਤ ਸਿੱਧੂ ਦਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ ਤੰਜ, ਆਖ ਦਿੱਤੀ ਡੂੰਘੀ ਗੱਲ
ਫ਼ੇਸਬੁੱਕ ਲਾਈਵ ਪ੍ਰੋਗਰਾਮ ‘ਕੈਪਟਨ ਨੂੰ ਸਵਾਲ’ ਦੌਰਾਨ ਮੁੱਖ ਮੰਤਰੀ ਨੇ ਉਮੀਦ ਜ਼ਾਹਰ ਕੀਤੀ ਕਿ ਸੂਬੇ ਵਿੱਚ ਕੇਸਾਂ ਦਾ ਮੁੜ ਉਭਾਰ ਨਹੀਂ  ਹੋਵੇਗਾ ਅਤੇ ਨਾ ਹੀ ਨਵਾਂ ਰੂਪ ਫੈਲੇਗਾ। ਮੰਗਲਵਾਰ ਨੂੰ 200 ਤੋਂ ਵੱਧ ਕੋਵਿਡ ਮਾਮਲੇ ਪਾਏ ਗਏ ਅਤੇ 18 ਮੌਤਾਂ ਹੋਈਆਂ। ਲੋਕਾਂ ਨਾਲ ਜ਼ਿਆਦਾ ਸੰਪਰਕ ਹੋਣ ਕਾਰਨ ਆਪਣੇ ਕਈ ਸਾਥੀਆਂ ਅਤੇ ਅਧਿਕਾਰੀਆਂ ਦੇ ਪਾਜ਼ੇਟਿਵ ਆਉਣ ਦੀ ਗੱਲ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਸਭਨਾਂ ਨੂੰ ਅਪੀਲ ਕੀਤੀ ਕਿ ਉਹ ਖ਼ੁਦ, ਆਪਣੇ ਪਰਿਵਾਰਾਂ ਅਤੇ ਪੰਜਾਬ ਨੂੰ ਸੁਰੱਖਿਅਤ ਰੱਖਣ ਲਈ ਮਾਸਕ ਪਾਉਣ ਅਤੇ ਆਪਸੀ ਦੂਰੀ ਬਣਾਈ ਰੱਖਣ ਦੇ ਨੇਮਾਂ ਦਾ ਸਖ਼ਤੀ ਨਾਲ ਪਾਲਣ ਯਕੀਨੀ ਬਣਾਉਣ। ਮੁੱਖ ਮੰਤਰੀ ਨੇ ਦੱਸਿਆ ਕਿ ਸੂਬੇ ਵਿੱਚ ਮੌਜੂਦਾ ਸਮੇਂ ਹਰ ਰੋਜ਼ 30,000 ਤੋਂ ਵੱਧ ਟੈਸਟ ਕੀਤੇ ਜਾ ਰਹੇ 
ਹਨ।

ਇਹ ਵੀ ਪੜ੍ਹੋ : ਕੇਂਦਰ ਦੇ ਕਾਨੂੰਨਾਂ ਖ਼ਿਲਾਫ਼ ਇਕੱਲਿਆ ਡਟਿਆ ‘ਜਥੇਦਾਰ’
50,000 ਸਰਕਾਰੀ ਨੌਕਰੀਆਂ ਭਰਨ ਨੂੰ ਦਿੱਤੀ ਜਾਵੇਗੀ ਪ੍ਰਵਾਨਗੀ
ਬਟਾਲਾ ਦੇ ਵਸਨੀਕ ਵੱਲੋਂ 42,000 ਖ਼ਾਲੀ ਆਸਾਮੀਆਂ ਪੂਰੀਆਂ ਕਰਨ ਦੇ ਕੀਤੇ ਸਵਾਲ ਦੇ ਜਵਾਬ ਵਿਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਸ ਵਿੱਚ ਵੀ ਮਹਾਂਮਾਰੀ ਕਾਰਨ ਦੇਰ ਹੋਈ ਹੈ। ਉਨਾਂ ਕਿਹਾ ਕਿ ਕੈਬਨਿਟ ਦੀ ਅਗਲੀ ਮੀਟਿੰਗ ਵਿੱਚ 50,000 ਆਸਾਮੀਆਂ ’ਤੇ ਭਰਤੀ ਨੂੰ ਮਨਜ਼ੂਰੀ ਦੇ ਦਿੱਤੀ ਜਾਵੇਗੀ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕੋਵਿਡ ਸੰਕਟ ਕਾਰਨ ਸਰਕਾਰੀ ਬੱਸਾਂ ਵਿੱਚ ਔਰਤਾਂ ਲਈ ਕਿਰਾਏ ਵਿੱਚ 50 ਫ਼ੀਸਦੀ ਸਬਸਿਡੀ ਨੂੰ ਅਮਲ ਵਿੱਚ ਲਿਆਉਣ ’ਚ ਦੇਰੀ ਹੋਈ ਹੈ ਪਰ ਛੇਤੀ ਹੀ ਇਸ ਸਕੀਮ ਨੂੰ ਲਾਗੂ ਕਰ ਦਿੱਤਾ ਜਾਵੇਗਾ। ਉਨਾਂ ਨੇ ਬਠਿੰਡਾ ਦੇ ਇੱਕ ਵਸਨੀਕ ਵੱਲੋਂ ਪੁੱਛੇ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਇਸ ਸਕੀਮ ਦੇ ਵੇਰਵੇ ਅਤੇ ਦਸਤਾਵੇਜ਼ ਮੁਕੰਮਲ ਕੀਤੇ ਜਾ ਚੁੱਕੇ ਹਨ ਅਤੇ ਛੇਤੀ ਹੀ ਇਸ ਸਕੀਮ ਨੂੰ ਅਮਲ ਵਿੱਚ ਲਿਆਂਦਾ ਜਾਵੇਗਾ। ਫ਼ਿਰੋਜ਼ਪੁਰ ਦੇ ਨਿਵਾਸੀ ਦੀ ਸ਼ਿਕਾਇਤ ਕਿ ਉਸ ਦੇ ਖੇਤਰ ਦੇ ਸਰਕਾਰੀ ਹਸਪਤਾਲਾਂ ਵਿੱਚ ਓ.ਪੀ.ਡੀ. ਹਾਲੇ ਵੀ ਸ਼ੁਰੂ ਨਹÄ ਹੋਈ, ਬਾਰੇ ਮੁੱਖ ਮੰਤਰੀ ਨੇ ਕਿਹਾ ਕਿ ਸਾਰੀਆਂ ਓ.ਪੀ.ਡੀਜ਼. ਨੂੰ ਖੋਲਣ ਸਬੰਧੀ ਪਹਿਲਾਂ ਹੀ ਨਿਰਦੇਸ਼ ਦਿੱਤੇ ਜਾ ਚੁੱਕੇ ਹਨ। ਉਨਾਂ ਭਰੋਸਾ ਦਿਵਾਇਆ ਕਿ ਉਹ ਇਸ ਮਾਮਲੇ ਦੀ ਪੜਤਾਲ ਕਰਾਉਣਗੇ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਓ.ਪੀ.ਡੀਜ਼. ਦਾ ਕੰਮਕਾਜ ਆਮ ਵਾਂਗ ਦੁਬਾਰਾ ਸ਼ੁਰੂ ਕਰਵਾਇਆ ਜਾ ਸਕੇ।


Deepak Kumar

Content Editor

Related News