ਪੰਜਾਬ ਦੇ ਨੌਜਵਾਨਾਂ ਲਈ ਵੱਡੀ ਖ਼ੁਸ਼ਖ਼ਬਰੀ, ਸਰਕਾਰ ਨੇ ਖੋਲ੍ਹਿਆ ਸਰਕਾਰੀ ਨੌਕਰੀਆਂ ਦਾ ਪਿਟਾਰਾ

Friday, Apr 02, 2021 - 09:00 AM (IST)

ਅੰਮ੍ਰਿਤਸਰ (ਦਲਜੀਤ) : ਪੰਜਾਬ ਸਰਕਾਰ ਨੇ ਨੌਜਵਾਨਾਂ ਲਈ ਸਰਕਾਰੀ ਨੌਕਰੀਆਂ ਦਾ ਪਿਟਾਰਾ ਖੋਲ੍ਹ ਦਿੱਤਾ ਹੈ। ਸਰਕਾਰ ਵੱਲੋਂ ਅਕਤੂਬਰ, 2021 ਤੱਕ 2 ਲੱਖ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਦਾ ਟੀਚਾ ਰੱਖਿਆ ਗਿਆ ਹੈ। ਇਸ ਦੇ ਇਲਾਵਾ ਹਰ ਮਹੀਨੇ 20,000 ਤੋਂ ਜ਼ਿਆਦਾ ਨੌਜਵਾਨਾਂ ਨੂੰ ਯੋਗਤਾ ਦੇ ਆਧਾਰ ’ਤੇ ਨਿੱਜੀ ਕੰਪਨੀਆਂ ’ਚ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ। ਇਹ ਜਾਣਕਾਰੀ ਪੰਜਾਬ ਯੂਥ ਡਿਵੈਲਪਮੈਂਟ ਬੋਰਡ ਦੇ ਸੀਨੀਅਰ ਵਾਇਸ ਚੇਅਰਮੈਨ ਪ੍ਰਿੰਸ ਖੁੱਲਰ ਨੇ ਵਿਸ਼ੇਸ਼ ਗੱਲਬਾਤ ਕਰਦਿਆਂ ਦਿੱਤੀ।

ਇਹ ਵੀ ਪੜ੍ਹੋ : ਸਰਕਾਰੀ ਬੱਸਾਂ 'ਚ ਮੁਫ਼ਤ ਸਫਰ ਮਗਰੋਂ ਕੈਪਟਨ ਦਾ 'ਬੀਬੀਆਂ' ਲਈ ਇਕ ਹੋਰ ਵੱਡਾ ਐਲਾਨ

ਪ੍ਰਿੰਸ ਖੁੱਲਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ 22 ਜ਼ਿਲ੍ਹਿਆਂ ’ਚ ਰੋਜ਼ਗਾਰ ਬਿਊਰੋ ਕੇਂਦਰ ਖੋਲ੍ਹੇ ਗਏ ਹਨ, ਜਿੱਥੇ ਹਰ ਜ਼ਿਲ੍ਹੇ 'ਚ ਵਧੀਕ ਡਿਪਟੀ ਕਮਿਸ਼ਨਰ ਨੂੰ ਇੰਚਾਰਜ ਲਾਇਆ ਗਿਆ ਹੈ। ਬਿਊਰੋ ਕੇਂਦਰ ’ਚ ਨੌਜਵਾਨ ਆਪਣਾ ਨਾਂ ਰਜਿਸਟਰ ਕਰਵਾ ਕੇ ਸਰਕਾਰੀ ਅਤੇ ਗੈਰ ਸਰਕਾਰੀ ਅਦਾਰਿਆਂ ’ਚ ਨੌਕਰੀ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ 2 ਲੱਖ ਸਰਕਾਰੀ ਨੌਕਰੀਆਂ ਲਈ ਨੌਜਵਾਨਾਂ ਨੂੰ ਸਰਕਾਰੀ ਵੈੱਬਸਾਈਟ ’ਤੇ ਜਾ ਕੇ ਆਪਣੀ ਯੋਗਤਾ ਅਨੁਸਾਰ ਸਬੰਧਿਤ ਅਹੁਦਿਆਂ ਦੀ ਚੋਣ ਕਰਨੀ ਚਾਹੀਦੀ ਹੈ।

ਇਹ ਵੀ ਪੜ੍ਹੋ : ਸਮਰਾਲਾ 'ਚ ਵਾਪਰੀ ਲੂੰ-ਕੰਡੇ ਖੜ੍ਹੇ ਕਰਨ ਵਾਲੀ ਘਟਨਾ, ਚੱਲਦੀ ਟਰੇਨ 'ਚੋਂ ਬਾਹਰ ਡਿਗੀ ਮਾਸੂਮ ਬੱਚੀ (ਤਸਵੀਰਾਂ)

ਪ੍ਰਿੰਸ ਖੁੱਲਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਘਰ-ਘਰ ਰੁਜ਼ਗਾਰ ਦੇਣ ਦੀ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਅਨੁਸਾਰ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰ ਨੂੰ ਨੌਜਵਾਨਾਂ ਨੂੰ ਜ਼ਿਆਦਾ ਤੋਂ ਜ਼ਿਆਦਾ ਰੁਜ਼ਗਾਰ ਦੇਣ ਲਈ ਕਿਹਾ ਗਿਆ ਹੈ। ਬਿਊਰੋ ਕੇਂਦਰ ’ਚ ਰਜਿਸਟਰਡ ਨੌਜਵਾਨਾਂ ਨੂੰ ਤਕਰੀਬਨ ਹਰ ਮਹੀਨੇ 20000 ਦਿੱਤੇ ਜਾ ਰਹੇ ਹਨ, ਇਸ ਦੇ ਇਲਾਵਾ ਬੀਤੇ ਦਿਨੀਂ ਮਹਾਤਮਾ ਗਾਂਧੀ ਰੁਜ਼ਗਾਰ ਗਾਰੰਟੀ ਯੋਜਨਾ ਮਨਰੇਗਾ ਦੇ ਤਹਿਤ ਵੀ ਅੰਮ੍ਰਿਤਸਰ ਸਮੇਤ ਹੋਰ ਜ਼ਿਲ੍ਹਿਆਂ ’ਚ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕੀਤੇ ਗਏ ਹਨ।

ਇਹ ਵੀ ਪੜ੍ਹੋ : ਸਮਰਾਲਾ ਤੋਂ ਵੱਡੀ ਖ਼ਬਰ : ਨਾਬਾਲਗ ਕੁੜੀ ਨਾਲ ਜਬਰ-ਜ਼ਿਨਾਹ ਦੇ ਦੋਸ਼ 'ਚ ਅੰਤਰਰਾਸ਼ਟਰੀ 'ਕਬੱਡੀ ਖਿਡਾਰੀ' ਗ੍ਰਿਫ਼ਤਾਰ

ਉਨ੍ਹਾਂ ਦੱਸਿਆ ਕਿ ਇਸ ਦੇ ਇਲਾਵਾ ਨੌਜਵਾਨਾਂ ਦੀ ਭਲਾਈ ਲਈ ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਯੋਜਨਾਵਾਂ ਚਲਾਈਆਂ ਜਾ ਰਹੀਆਂ ਹਨ। ਖੇਡਾਂ ’ਚ ਉਤਸ਼ਾਹਿਤ ਕਰਨ ਲਈ 1000 ਸਪੋਰਟਸਫਿੱਟ ਨੌਜਵਾਨਾਂ ਨੂੰ ਮੁਫ਼ਤ ’ਚ ਸਪੋਰਟਸ ਕਿੱਟ ਦਿੱਤੀਆਂ ਗਈਆਂ ਹਨ, ਜਦੋਂ ਕਿ 2000 ਕਿੱਟ ਹੋਰ ਦੇਣ ਦੀ ਯੋਜਨਾ ਹੈ।
ਨੋਟ : ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਦੇ ਮਿੱਥੇ ਟੀਚੇ ਬਾਰੇ ਦਿਓ ਆਪਣੀ ਰਾਏ
 


Babita

Content Editor

Related News