ਸੁਖਜਿੰਦਰ ਰੰਧਾਵਾ ਖ਼ਿਲਾਫ਼ ਫਤਿਹ ਜੰਗ ਬਾਜਵਾ ਨੇ ਖ਼ੋਲ੍ਹਿਆ ਮੋਰਚਾ, ਮੰਗਿਆ ਅਸਤੀਫ਼ਾ (ਵੀਡੀਓ)
Wednesday, Nov 10, 2021 - 06:42 PM (IST)
ਗੁਰਦਾਸਪੁਰ (ਬਿਊਰੋ) - ਉਪ ਮੁੱਖ ਮੰਤਰੀ ਸੁਖਜਿੰਦਰ ਰੰਧਾਵਾ ਦੇ ਜਵਾਈ ਤਰੁਣਵੀਰ ਸਿੰਘ ਲੀਹਲ ਨੂੰ ਵਧੀਕ ਐਡਵੋਕੇਟ ਜਨਰਲ ਨਿਯੁਕਤ ਕੀਤੇ ਜਾਣ ’ਤੇ ਵਿਰੋਧੀ ਧਿਰ ਦੇ ਲੋਕਾਂ ਵਲੋਂ ਜਿਥੇ ਰੰਧਾਵਾ ’ਤੇ ਸ਼ਬਦੀ ਹਮਲੇ ਕੀਤੇ ਜਾ ਰਹੇ ਹਨ, ਉਥੇ ਹੀ ਉਨ੍ਹਾਂ ਦੀ ਆਪਣੀ ਪਾਰਟੀ ਦੇ ਆਗੂ ਵੀ ਉਨ੍ਹਾਂ ਨੂੰ ਲਪੇਟੇ ’ਚ ਲੈ ਰਹੇ ਹਨ। ਜਵਾਈ ਨੂੰ ਨੌਕਰੀ ਦੇਣ ਤੋਂ ਬਾਅਦ ਕਾਦੀਆਂ ਦੇ ਵਿਧਾਇਕ ਫਤਿਹ ਜੰਗ ਬਾਜਵਾ ਨੇ ਰੰਧਾਵਾ ’ਤੇ ਤੰਜ ਕੱਸਦੇ ਹੋਏ ਨੈਤਿਕ ਆਧਾਰ ‘ਤੇ ਉਸ ਦਾ ਅਸਤੀਫਾ ਮੰਗਿਆ ਹੈ।
ਪੜ੍ਹੋ ਇਹ ਵੀ ਖ਼ਬਰ - ਸ਼ਰਮਨਾਕ: ਨਵਜੰਮੀ ਬੱਚੀ ਨੂੰ ਟ੍ਰੇਨ ਦੀ ਸੀਟ ਹੇਠ ਛੱਡ ਗਏ ਕਲਯੁੱਗੀ ਮਾਪੇ, ਦਿਲ ਨੂੰ ਝੰਜੋੜ ਦੇਣਗੀਆਂ ਇਹ ‘ਤਸਵੀਰਾਂ’
ਪਾਰਟੀ ਨੇਤਾ ਰਾਹੁਲ ਗਾਂਧੀ ਅਤੇ ਸੂਬਾ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਉਪ ਮੁੱਖ ਮੰਤਰੀ ਦੇ ਜਵਾਈ ਨੂੰ ਵਧੀਕ ਐਡਵੋਕੇਟ ਜਨਰਲ ਦੇ ਅਹੁਦੇ ਤੋਂ ਤੁਰੰਤ ਹਟਾਉਣ ਦੀ ਅਪੀਲ ਕਰਦੇ ਹੋਏ ਬਾਜਵਾ ਨੇ ਕਿਹਾ ਕਿ ਇਹ ਸਰਕਾਰ ਦੇ ਕਾਰਜਕਾਲ ਦਾ ਅੰਤ ਹੈ। ਇਸ ਲਈ ਇਸ ਮੁੱਦੇ ‘ਤੇ ਪਾਰਟੀ ਨੂੰ ਲੋਕਾਂ ਦਾ ਸਾਹਮਣਾ ਕਰਨਾ ਮੁਸ਼ਕਲ ਹੋ ਜਾਵੇਗਾ।
ਪੜ੍ਹੋ ਇਹ ਵੀ ਖ਼ਬਰ - ਵੱਡੀ ਵਾਰਦਾਤ : ਪਤਨੀ ਨੂੰ ਮੌਤ ਦੇ ਘਾਟ ਉਤਾਰਨ ਤੋਂ ਬਾਅਦ ਪਤੀ ਨੇ ਖ਼ੁਦ ਨੂੰ ਮਾਰੀ ਗੋਲ਼ੀ, ਫੈਲੀ ਸਨਸਨੀ
ਬਾਜਵਾ ਨੇ ਰੰਧਾਵਾ ਨੂੰ ਉਨ੍ਹਾਂ ਯਾਦ ਕਰਵਾਉਂਦਿਆਂ ਕਿਹਾ ਕਿ ਕੁਝ ਮਹੀਨੇ ਪਹਿਲਾਂ ਜਦੋਂ ਉਨ੍ਹਾਂ ਦੇ ਪੁੱਤਰ ਦੇ ਪੰਜਾਬ ਸਰਕਾਰ ’ਚ ਪੁਲਸ ਇੰਸਪੈਕਟਰ ਲਈ ਨੌਕਰੀ ਦੀ ਗੱਲ ਚੱਲੀ ਸੀ ਤਾਂ ਉਸ ਸਮੇਂ ਰੰਧਾਵਾ, ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਰਜ਼ੀਆ ਸੁਲਤਾਨਾ, ਸੁਨੀਲ ਜਾਖੜ ਸਮੇਤ ਹੋਰ ਕੁਝ ਮੰਤਰੀਆਂ ਨੇ ਇਸ ਦਾ ਵਿਰੋਧ ਕਰਦੇ ਹੋਏ ਮੈਨੂੰ ਨਿਸ਼ਾਨਾ ਬਣਾਇਆ ਸੀ। ਇਨ੍ਹਾਂ ਨੇ ਰੌਲਾ ਪਾਇਆ ਸੀ ਅਤੇ ਇਸ ਨੂੰ ਭਾਈ-ਭਤੀਜਾਵਾਦ ਕਰਾਰ ਦਿੱਤਾ ਸੀ। ਉਨ੍ਹਾ ਨੇ ਕਿਹਾ ਕਿ ਸਰਕਾਰ ਵੱਲੋਂ ਉਨ੍ਹਾਂ ਦੇ ਪੁੱਤਰ ਅਰਜੁਨ ਬਾਜਵਾ ਨੂੰ ਤਰਸ ਦੇ ਆਧਾਰ ’ਤੇ ਨੌਕਰੀ ਦਿੱਤੀ ਜਾ ਰਹੀ ਸੀ।
ਪੜ੍ਹੋ ਇਹ ਵੀ ਖ਼ਬਰ - ਦੁਖ਼ਦ ਖ਼ਬਰ : ਦੀਵਾਲੀ ’ਤੇ ਘਰ ਆਏ ਨੌਜਵਾਨ ਨੂੰ ਨਸ਼ੇ ਦੀ ਓਵਰਡੋਜ਼ ਦੇ ਕੀਤੀ ਕੁੱਟਮਾਰ, ਫਿਰ ਉਤਾਰਿਆ ਮੌਤ ਦੇ ਘਾਟ
ਪੱਤਰਕਾਰ ਨਾਲ ਗੱਲਬਾਤ ਕਰਦੇ ਹੋਏ ਵਿਧਾਇਕ ਫਤਹਿਜੰਗ ਸਿੰਘ ਬਾਜਵਾ ਨੇ ਨਵਜੋਤ ਸਿੱਧੂ ਦਾ ਪੱਖ ਲੈਂਦਿਆਂ ਕਿਹਾ ਕਿ ਸੂਬਾ ਕਾਂਗਰਸ ਪ੍ਰਧਾਨ ਜੋ ਕਰ ਰਹੇ ਹਨ, ਉਹ ਸਹੀ ਕਰ ਰਹੇ ਹਨ। ਨਵਜੋਤ ਸਿੱਧੂ ਜੋ ਆਪਣੀ ਪਾਰਟੀ ਦੇ ਨੇਤਾਵਾਂ ‘ਤੇ ਸਵਾਲ ਕਰ ਰਹੇ ਹਨ, ਉਹ ਸਹੀ ਅਤੇ ਉਚਿਤ ਹਨ। ਨਵਜੋਤ ਪੰਜਾਬ ਦੇ ਲੋਕਾਂ ਦੀ ਸੇਵਾ ਕਰਨ ਦੀ ਬਜਾਏ ਆਪਣੇ ਪਰਿਵਾਰਾਂ ਦੀ ਸੇਵਾ ਕਰ ਰਹੇ ਹਨ। ਵਿਧਾਇਕ ਬਾਜਵਾ ਨੇ ਇਸ ਨੂੰ ਸਰਕਾਰ ਦੇ ਕਾਰਜਕਾਲ ਦਾ ਅੰਤ ਦੱਸਦਿਆਂ ਕਿਹਾ ਕਿ ਆਗਾਮੀ ਚੋਣਾਂ ਵਿੱਚ ਪਾਰਟੀ ਨੂੰ ਲੋਕਾਂ ਦੇ ਸੁਆਲਾਂ ਦਾ ਜੁਆਬ ਦੇਣਾ ਮੁਸ਼ਕਲ ਹੋ ਜਾਵੇਗਾ।
ਪੜ੍ਹੋ ਇਹ ਵੀ ਖ਼ਬਰ - ਜਲੰਧਰ ’ਚ ਵੱਡੀ ਵਾਰਦਾਤ: 5 ਸਾਲਾਂ ਧੀ ਸਾਹਮਣੇ ਮੌਤ ਦੇ ਘਾਟ ਉਤਾਰੀ ਮਾਂ, ਫਿਰ ਨੌਜਵਾਨ ਨੇ ਖ਼ੁਦ ਨੂੰ ਲਾਇਆ ਕਰੰਟ (ਤਸਵੀਰਾਂ)
ਨੋਟ - ਸੁਖਜਿੰਦਰ ਰੰਧਾਵਾ ਤੋਂ ਅਸਤੀਫਾ ਮੰਗਣਾ ਸਹੀ ਹੈ ਜਾਂ ਗਲਤ, ਕੁਮੈਂਟ ਕਰਕੇ ਦਿਓ ਜਵਾਬ.