ਪੰਜਾਬ ਦੇ ਨੌਜਵਾਨਾਂ ਲਈ ਖ਼ੁਸ਼ਖ਼ਬਰੀ, ਹਜ਼ਾਰਾਂ ਸਰਕਾਰੀ ਨੌਕਰੀਆਂ ਲਈ ਜਲਦ ਸ਼ੁਰੂ ਹੋਵੇਗੀ ਭਰਤੀ
Friday, Apr 01, 2022 - 04:14 PM (IST)
ਚੰਡੀਗੜ੍ਹ (ਰਮਨਜੀਤ) : ਪੰਜਾਬ ਸਰਕਾਰ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੀ ਵੱਡੀ ਤਿਆਰੀ ਕਰ ਰਹੀ ਹੈ। ਇਸ ਦੇ ਲਈ ਸਰਕਾਰ ਵੱਲੋਂ 20 ਹਜ਼ਾਰ ਦੇ ਕਰੀਬ ਵੱਖ-ਵੱਖ ਸਰਕਾਰੀ ਮਹਿਕਮਿਆਂ ਦੀ ਨੌਕਰੀ ਲਈ ਜਲਦੀ ਹੀ ਭਰਤੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਜਾਵੇਗੀ। ਦੱਸਿਆ ਜਾ ਰਿਹਾ ਹੈ ਕਿ ਇਸ ਦੇ ਲਈ ਵਿੱਤ ਵਿਭਾਗ ਨੇ ਵੀ ਆਖ਼ਰੀ ਮਨਜ਼ੂਰੀ ਦੇ ਦਿੱਤੀ ਹੈ। ਇਹ ਵੀ ਕਿਹਾ ਜਾ ਰਿਹਾ ਹੈ ਕਿ 10 ਅਪ੍ਰੈਲ ਤੋਂ ਪਹਿਲਾਂ ਹੀ ਇਨ੍ਹਾਂ ਨੌਕਰੀਆਂ ਦੀ ਭਰਤੀ ਸਬੰਧੀ ਇਸ਼ਤਿਹਾਰ ਜਾਰੀ ਕਰ ਦਿੱਤੇ ਜਾਣਗੇ।
ਇਕ ਰਿਪੋਰਟ ਮੁਤਾਬਕ ਪੰਜਾਬ 'ਚ ਹਰ ਸਾਲ ਇਕ ਤੋਂ ਡੇਢ ਲੱਖ ਬੇਰੁਜ਼ਗਾਰ ਵਧਦੇ ਹਨ। ਅਜਿਹੇ 'ਚ ਪੰਜਾਬ ਦੇ ਬੇਰੁਜ਼ਗਾਰ ਨੌਜਵਾਨਾਂ 'ਚ ਇਨ੍ਹਾਂ ਭਰਤੀਆਂ ਨੇ ਨਵੀਂ ਆਸ ਜਗਾ ਦਿੱਤੀ ਹੈ। ਇਸ ਤੋਂ ਇਲਾਵਾ ਇਹ ਵੀ ਕਿਹਾ ਜਾ ਰਿਹਾ ਹੈ ਕਿ ਸੂਬਾ ਸਰਕਾਰ ਨੇ ਤਿੰਨ ਵੱਡੇ ਵਿਭਾਗਾਂ 'ਚ ਵੱਖ-ਵੱਖ ਅਹੁਦਿਆਂ 'ਤੇ ਭਰਤੀ ਕਰਨ ਲਈ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ।
ਇਨ੍ਹਾਂ 'ਚ ਮੁੱਖ ਤੌਰ 'ਤੇ ਫਾਈਨਾਂਸ, ਖੇਤੀਬਾੜੀ ਅਤੇ ਸਥਾਨਕ ਵਿਭਾਗ ਸ਼ਾਮਲ ਹਨ। ਇਨ੍ਹਾਂ ਅਹੁਦਿਆਂ 'ਤੇ ਭਰਤੀ ਲਈ ਇਸੇ ਮਹੀਨੇ ਇਸ਼ਤਿਹਾਰ ਜਾਰੀ ਹੋ ਜਾਣਗੇ। ਇਸ ਤੋਂ ਇਲਾਵਾ ਹਰ ਸਾਲ ਵੱਡੇ ਪੱਧਰ 'ਤੇ ਮੁਲਾਜ਼ਮ ਸੇਵਾਮੁਕਤ ਹੁੰਦੇ ਹਨ, ਜਿਨ੍ਹਾਂ ਦਾ ਡਾਟਾ ਵੀ ਸਰਕਾਰ ਵੱਲੋਂ ਤਿਆਰ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ : ਪੰਜਾਬ ਵਿਧਾਨ ਸਭਾ 'ਚ ਚੰਡੀਗੜ੍ਹ ਮੁੱਦੇ 'ਤੇ ਸਰਬ ਸੰਮਤੀ ਨਾਲ ਮਤਾ ਪਾਸ, PM ਮੋਦੀ ਨੂੰ ਮਿਲਣਗੇ ਭਗਵੰਤ ਮਾਨ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ