ਭਾਰਤ ਸਰਕਾਰ ਨੇ ਪੰਜਾਬ ਨਾਲ ਕੀਤਾ ਇੱਕ ਹੋਰ ਵੱਡਾ ਧੱਕਾ : ਸੁਖਪਾਲ ਖਹਿਰਾ
Friday, Oct 01, 2021 - 12:25 AM (IST)
ਜਲੰਧਰ- ਕੇਂਦਰ ਸਰਕਾਰ ਨੇ ਪੰਜਾਬ ਵਿਚ ਪਏ ਭਾਰੀ ਮੀਂਹਾਂ ਕਾਰਨ ਝੋਨੇ ਦੀ ਫਸਲ ਪੂਰੀ ਤਰ੍ਹਾਂ ਨਾ ਪੱਕੀ ਹੋਣ ਕਾਰਨ ਝੋਨੇ ਦੀ ਸਰਕਾਰੀ ਖਰੀਦ ਮੁਲਤਵੀ ਕਰਦਿਆਂ 1 ਅਕਤੂਬਰ ਦੀ ਥਾਂ 11 ਅਕਤੂਬਰ ਤੋਂ ਸ਼ੁਰੂ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ। ਜਿਸ ਤੋਂ ਬਾਅਦ ਪੰਜਾਬ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਨੇ ਇਸਨੂੰ ਭਾਰਤ ਸਰਕਾਰ ਵੱਲੋਂ ਪੰਜਾਬ ਨਾਲ ਇੱਕ ਹੋਰ ਵੱਡਾ ਧੱਕਾ ਦੱਸਿਆ ਹੈ।
ਇਹ ਵੀ ਪੜ੍ਹੋ- ਕਾਂਗਰਸ ਦੀ ਅੰਦਰੂਨੀ ਖਾਨਾਜੰਗੀ ਕਾਰਨ ਪੰਜਾਬ ਹਰ ਖੇਤਰ ’ਚ ਪਛੜ ਰਿਹੈ : ਚੁੱਘ
ਉਨ੍ਹਾਂ ਆਪਣੇ ਫੇਸਬੁੱਕ ਪੇਜ ਰਾਹੀਂ ਕਿਹਾ ਕਿ ਦੋਸਤੋ, ਬਹੁਤ ਹੀ ਦੁੱਖ ਵਾਲੀ ਗੱਲ ਹੈ ਕਿ ਮੋਦੀ ਸਰਕਾਰ ਨੇ ਮੀਂਹ ਕਾਰਨ ਗਿੱਲੀ ਹੋਈ ਫਸਲ ਦਾ ਬਹਾਨਾ ਬਣਾ ਕੇ ਝੋਨੇ ਦੀ ਖਰੀਦ 10 ਦਿਨ ਲੇਟ ਕਰ ਦਿੱਤੀ ਹੈ। ਅਜਿਹਾ ਪਹਿਲੀ ਵਾਰ ਨਹੀਂ ਹੋਇਆ ਕਿ ਇਨ੍ਹਾਂ ਦਿਨਾਂ ਵਿੱਚ ਮੀਂਹ ਪਿਆ ਹੋਵੇ। ਮੋਦੀ ਸਰਕਾਰ ਇਸ ਬਹਾਨੇ ਪੰਜਾਬ ਦੇ ਕਿਸਾਨਾਂ ਨੂੰ ਬਰਬਾਦ ਕਰਨ ਉੱਪਰ ਤੁੱਲੀ ਹੋਈ ਹੈ। ਮੇਰੀ ਮੁੱਖ ਮੰਤਰੀ ਚੰਨੀ ਨੂੰ ਅਪੀਲ ਹੈ ਕਿ ਇਸ ਤਾਨਾਸ਼ਾਹ ਫ਼ੈਸਲੇ ਖ਼ਿਲਾਫ਼ ਅਵਾਜ਼ ਉਠਾਉਣ ਅਤੇ ਦਿੱਲੀ ਦੀਆਂ ਸਰਹੱਦਾਂ ਉੱਪਰ ਆਪਣੇ ਹੱਕਾਂ ਖ਼ਾਤਰ ਬੈਠੇ ਕਿਸਾਨਾਂ ਨੂੰ ਇਨਸਾਫ ਦਿਵਾਉਣ।