ਗੁਰੂ ਨਾਨਕ ਦੇਵ ਹਸਪਤਾਲ ''ਤੇ ਸਰਕਾਰੀ ਮੈਡੀਕਲ ਕਾਲਜ ਦੇ ਪ੍ਰਸ਼ਾਸਨ ਨੇ ਕੱਸਿਆ ਸ਼ਿਕੰਜਾ, ਫੜੇ 6 ਡਾਕਟਰ
Tuesday, Dec 12, 2023 - 06:26 PM (IST)
ਅੰਮ੍ਰਿਤਸਰ (ਦਲਜੀਤ)- ਗੁਰੂ ਨਾਨਕ ਦੇਵ ਹਸਪਤਾਲ ਵਿਚ ਲੇਟ-ਲਤੀਫੀ ਕਰਨ ਵਾਲੇ ਸਟਾਫ਼ ਖ਼ਿਲਾਫ਼ ਸਰਕਾਰੀ ਮੈਡੀਕਲ ਕਾਲਜ ਪ੍ਰਸ਼ਾਸਨ ਵੱਲੋਂ ਸ਼ਿਕੰਜਾ ਕੱਸ ਦਿੱਤਾ ਗਿਆ ਹੈ। ਮੈਡੀਕਲ ਕਾਲਜ ਦੇ ਡਾਇਰੈਕਟਰ ਪ੍ਰਿੰਸੀਪਲ ਡਾਕਟਰ ਰਾਜੀਵ ਦੇਵਗਨ ਵੱਲੋਂ ਕੀਤੀ ਅਚਨਚੇਤ ਚੈਕਿੰਗ ਦੌਰਾਨ 6 ਜੂਨੀਅਰ ਰੈਜੀਡੈਂਟ ਡਾਕਟਰ ਨਿਰਧਾਰਿਤ ਸਮੇਂ ਤੋਂ ਡਿਊਟੀ ’ਤੇ ਲੇਟ ਆਉਂਦੇ ਫੜੇ ਗਏ ਹਨ। ਡਾ. ਦੇਵਗਨ ਵੱਲੋਂ ਸੰਬੰਧਤ ਡਾਕਟਰਾਂ ਨੂੰ ਤਾੜਨਾ ਕਰਦਿਆਂ ਹੋਇਆਂ ਭਵਿੱਖ ਵਿਚ ਸੁਚੇਤ ਰਹਿਣ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਡਾਕਟਰਾਂ ਸਮੇਤ ਸਮੂਹ ਸਟਾਫ ਨੂੰ ਹਦਾਇਤ ਕੀਤੀ ਹੈ ਕਿ ਜੇਕਰ ਕੋਈ ਡਿਊਟੀ ਦੌਰਾਨ ਲੇਟ-ਲਤੀਫੀ ਜਾ ਗੈਰ ਹਾਜ਼ਰ ਪਾਇਆ ਗਿਆ ਤਾਂ ਉਸ ਦੇ ਖਿਲਾਫ ਬਣਦੀ ਅਨੁਸ਼ਾਸਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।
ਇਹ ਵੀ ਪੜ੍ਹੋ- ਸੰਸਦ ਮੈਂਬਰ ਸੁਸ਼ੀਲ ਰਿੰਕੂ ਨੇ ਸੰਸਦ ’ਚ ਚੁੱਕਿਆ ਦੇਸ਼ ’ਚ ਵਧ ਰਹੀ ਮਹਿੰਗਾਈ ਦਾ ਮੁੱਦਾ, ਪੁੱਛਿਆ ਕੀ ਕਰ ਰਹੀ ਸਰਕਾਰ
ਡਾ. ਦੇਵਗਨ ਵੱਲੋਂ ਚੈਕਿੰਗ ਤੋਂ ਬਾਅਦ ਸਮੂਹ ਮੁਲਾਜ਼ਮਾਂ ਅਤੇ ਡਾਕਟਰਾਂ ਲਈ ਅਤੀ ਜ਼ਰੂਰੀ ਪੱਤਰ ਜਾਰੀ ਕਰਦਿਆਂ ਦਿਸ਼ਾ-ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ। ਸਰਕਾਰੀ ਮੈਡੀਕਲ ਕਾਲਜ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਰਾਜੀਵ ਦੇਵਗਨ ਵੱਲੋਂ ਜਾਰੀ ਅਧਿਕਾਰੀਆਂ ਅਤੇ ਮੁਲਾਜ਼ਮਾਂ ਨੂੰ ਪੱਤਰ ਵਿਚ ਸਪੱਸ਼ਟ ਕਿਹਾ ਗਿਆ ਹੈ ਕਿ ਸਮੇਂ-ਸਮੇਂ ’ਤੇ ਇਸ ਸਬੰਧੀ ਪਹਿਲਾਂ ਵੀ ਹਦਾਇਤਾਂ ਜਾਰੀ ਕੀਤੀਆਂ ਜਾਂਦੀਆਂ ਰਹੀਆਂ ਹਨ ਅਤੇ ਵੱਖ-ਵੱਖ ਕਾਲਜ ਕਾਊਂਸਲ ਮੀਟਿੰਗਾਂ ਵਿਚ ਵੀ ਕਿਹਾ ਜਾਂਦਾ ਰਹਿੰਦਾ ਹੈ ਕਿ ਸਮੂਹ ਸਟਾਫ ਜਿਸ ਵਿਚ ਫੈਕਲਟੀ, ਸੀਨੀਅਰ ਰੈਜੀਡੈਂਟ, ਜੂਨੀਅਰ ਰੈਜੀਡੈਂਟ, ਪੈਰਾ ਮੈਡੀਕਲ/ਨਰਸਿੰਗ ਸਟਾਫ ਅਤੇ ਬਾਕੀ ਸਬੰਧਤ ਸਟਾਫ਼ ਆਪਣੀ ਆਪਣੀ ਡਿਊਟੀ ’ਤੇ ਸਮੇਂ ਸਿਰ ਹਾਜ਼ਰ ਹੋਵੇ ਅਤੇ ਡਿਊਟੀ ਸਮੇਂ ਦੌਰਾਨ ਆਪਣੀ ਆਪਣੀ ਡਿਊਟੀ ’ਤੇ ਹਾਜ਼ਰ ਰਹਿਣ।
ਇਹ ਵੀ ਪੜ੍ਹੋ- ਫੇਸਬੁੱਕ 'ਤੇ ਪਾਕਿਸਤਾਨ ਦੀ ਕੁੜੀ ਨਾਲ ਹੋਇਆ ਪਿਆਰ, ਹੁਣ ਵਿਆਹ ਕਰਾਉਣ ਦੀ ਤਿਆਰੀ 'ਚ ਪੰਜਾਬੀ ਮੁੰਡਾ
ਪੱਤਰ ਵਿਚ ਇਹ ਵੀ ਕਿਹਾ ਗਿਆ ਹੈ ਕਿ ਮਰੀਜ਼ਾਂ/ਲੋਕ ਹਿੱਤ ਨੂੰ ਹੋਰ ਬਿਹਤਰ ਸਿਹਤ ਸੇਵਾਵਾਂ ਮੁਹੱਈਆ ਕਰਾਉਣ ਲਈ ਸਬੰਧਤ ਸਟਾਫ ਦਾ ਆਪਣੀ-ਆਪਣੀ ਡਿਊਟੀ ’ਤੇ ਰਹਿਣਾ ਬਹੁਤ ਜ਼ਰੂਰੀ ਹੈ। ਇਸ ਲਈ ਮੁੜ ਤੋਂ ਹਦਾਇਤ ਕੀਤੀ ਜਾਂਦੀ ਹੈ ਕਿ ਓ. ਪੀ. ਡੀ. ਵਿਚ ਵਾਰਡਾਂ , ਆਪ੍ਰੇਸ਼ਨ ਥੀਏਟਰ ਵਿਚ, ਡਾਇਗਨੋਸਟਿਕ ਵਿੰਗ, ਲੈਬਾਰਟਰੀਆਂ, ਐਮਰਜੈਂਸੀ ਵਿਚ ਅਤੇ ਸਬੰਧਤ ਵਿਭਾਗਾਂ ਅਤੇ ਦਫਤਰਾਂ ਵਿਚ ਡਿਊਟੀ ਰੋਸਟਰ/ਡਿਊਟੀ ਸਮੇਂ ਅਨੁਸਾਰ ਸਬੰਧਤ ਸਟਾਫ ਆਪਣੀ-ਆਪਣੀ ਡਿਊਟੀ ’ਤੇ ਸਮੇਂ ਸਿਰ ਹਾਜ਼ਰ ਹੋਣਾ ਅਤੇ ਆਪਣੀ ਡਿਊਟੀ ਸਮੇਂ ਦੌਰਾਨ ਹਾਜ਼ਰ ਰਹਿਣਾ ਯਕੀਨੀ ਬਣਾਵੇ। ਜੇਕਰ ਕੋਈ ਅਧਿਕਾਰੀ/ਕਰਮਚਾਰੀ ਡਿਊਟੀ ਸਮੇਂ ਦੌਰਾਨ ਆਪਣੀ ਡਿਊਟੀ ’ਤੇ ਨਹੀ ਪਾਇਆ ਜਾਂਦਾ ਤਾਂ ਇਸ ਸਬੰਧੀ ਸੂਚਨਾ ਪ੍ਰਾਪਤ ਹੋਣ ’ਤੇ ਨਿਯਮਾਂ ਅਨੁਸਾਰ ਬਣਦੀ ਕਾਰਵਾਈ ਅਰੰਭੀ ਜਾਵੇਗੀ। ਇਸ ਨੂੰ ਅਤਿ ਜ਼ਰੂਰੀ ਸਮਝਿਆ ਜਾਵੇ।
ਇਹ ਵੀ ਪੜ੍ਹੋ- ਫਤਿਹਗੜ੍ਹ ਚੂੜੀਆਂ 'ਚ ਦੋ ਧਿਰਾਂ ਵਿਚਾਲੇ ਖੂਨੀ ਤਕਰਾਰ, ਚੱਲੇ ਤੇਜ਼ਧਾਰ ਹਥਿਆਰ, ਘਟਨਾ cctv 'ਚ ਕੈਦ
ਜਗ ਬਾਣੀ ਨਾਲ ਗੱਲਬਾਤ ਕਰਦਿਆਂ ਡਾਇਰੈਕਟਰ ਪ੍ਰਿੰਸੀਪਲ ਡਾਕਟਰ ਰਾਜੀਵ ਦੇਵਗਨ ਨੇ ਕਿਹਾ ਕਿ ਲੇਟ ਲਤੀਫੀ ਅਤੇ ਗੈਰ ਹਾਜ਼ਰੀ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਵੱਲੋਂ ਗੁਰੂ ਨਾਨਕ ਦੇਵ ਹਸਪਤਾਲ ਦੀ ਓ. ਪੀ. ਡੀ. ਵਿਚ ਅਚਨਚੇਤ ਚੈਕਿੰਗ ਕੀਤੀ ਗਈ ਹੈ, ਜਿਸ ਵਿਚ ਛੇ ਜੂਨੀਅਰ ਰੈਜੀਡੈਂਟ ਡਾਕਟਰ ਨਿਰਧਾਰਿਤ ਸਮੇਂ ਤੋਂ ਲੇਟ ਆਉਂਦੇ ਪਾਏ ਗਏ ਹਨ। ਡਾਕਟਰਾਂ ਨੂੰ ਮੌਕੇ ’ਤੇ ਹੀ ਤਾੜਨਾ ਕਰ ਦਿੱਤੀ ਗਈ ਹੈ ਅਤੇ ਭਵਿੱਖ ਵਿਚ ਅਜਿਹਾ ਨਾ ਕਰਨ ਦੀ ਹਦਾਇਤ ਕੀਤੀ ਗਈ ਹੈ। ਡਾ. ਦੇਵਗਨ ਨੇ ਕਿਹਾ ਕਿ ਇਹ ਚੈਕਿੰਗ ਲਗਾਤਾਰ ਜਾਰੀ ਰਹੇਗੀ। ਆਉਣ ਵਾਲੇ ਸਮੇਂ ਵਿਚ ਛੁੱਟੀਆਂ ਦਾ ਦੌਰ ਹੈ ਜੇਕਰ ਕਿਸੇ ਮੁਲਾਜ਼ਮ ਜਾਂ ਅਧਿਕਾਰੀ ਵੱਲੋਂ ਲੇਟ-ਲਤੀਫੀ ਜਾਂ ਗੈਰ ਹਾਜ਼ਰੀ ਪਾਈ ਗਈ ਤਾਂ ਉਸ ਦੇ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ। ਡਾ. ਦੇਵਗਨ ਨੇ ਕਿਹਾ ਕਿ ਮਰੀਜ਼ਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਸਮੱਸਿਆ ਨਾ ਆਵੇ ਇਸ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਉਨ੍ਹਾਂ ਦੀਆਂ ਹੇਠਲੀਆਂ ਟੀਮਾਂ ਲਗਾਤਾਰ ਇਸ ਚੀਜ਼ ਦੀਆਂ ਚੈਕਿੰਗ ਕਰ ਰਹੀਆਂ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8