ਭਾਰਤ ਸਰਕਾਰ ਖੇਤੀ ਕਾਨੂੰਨ ਰੱਦ ਕਰ ਕੇ ਆਪਣੀ ਗਲਤੀ ਸੁਧਾਰੇ : ਬੀਬੀ ਜਗੀਰ ਕੌਰ

Wednesday, Jan 27, 2021 - 11:52 PM (IST)

ਭਾਰਤ ਸਰਕਾਰ ਖੇਤੀ ਕਾਨੂੰਨ ਰੱਦ ਕਰ ਕੇ ਆਪਣੀ ਗਲਤੀ ਸੁਧਾਰੇ : ਬੀਬੀ ਜਗੀਰ ਕੌਰ

ਅੰਮ੍ਰਿਤਸਰ, (ਦੀਪਕ)- ਸ੍ਰੀ ਦਰਬਾਰ ਸਾਹਿਬ ਤਰਨਤਾਰਨ ਦੇ ਸਾਕੇ ਨਾਲ ਸਬੰਧਤ ਸੌ ਸਾਲਾ ਸਮਾਗਮ ਸਮੇਂ ਅਲਾਦੀਨਪੁਰ ਵਿਖੇ ਪੁੱਜੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਆਪਣੀ ਅਡ਼੍ਹੀ ਛੱਡਣ ਲਈ ਕਿਹਾ।

ਗੱਲਬਾਤ ਕਰਦਿਆਂ ਬੀਬੀ ਜਗੀਰ ਕੌਰ ਨੇ ਕਿਹਾ ਕਿ ਬੀਤੇ ਕੱਲ੍ਹ ਦਿੱਲੀ ਵਿਖੇ ਕਿਸਾਨਾਂ ’ਤੇ ਅੱਥਰੂ ਗੈਸ ਦੇ ਗੋਲੇ ਸੁੱਟਣੇ ਅਤੇ ਲਾਠੀਚਾਰਜ ਕਰਨਾ ਮੰਦਭਾਗਾ ਹੈ। ਇਹ ਵਰਤਾਰਾ ਦੇਸ਼ ਦੇ ਪ੍ਰਧਾਨ ਮੰਤਰੀ ਦੀ ਅਡ਼੍ਹੀ ਕਾਰਣ ਹੀ ਵਾਪਰ ਰਿਹਾ ਹੈ। ਜੇਕਰ ਕਿਸਾਨਾਂ ਦੀਆਂ ਹੱਕੀ ਮੰਗਾਂ ’ਤੇ ਸਰਕਾਰ ਨੇ ਗੌਰ ਕੀਤਾ ਹੁੰਦਾ ਤਾਂ ਅਜਿਹੇ ਹਾਲਾਤ ਨਾ ਬਣਦੇ। ਉਨ੍ਹਾਂ ਕਿਹਾ ਕਿ ਅਜੇ ਵੀ ਭਾਰਤ ਸਰਕਾਰ ਨੂੰ ਕਿਸਾਨਾਂ ਦੀ ਗੱਲ ਮੰਨ ਲੈਣੀ ਚਾਹੀਦੀ ਹੈ ਅਤੇ ਕਾਨੂੰਨ ਰੱਦ ਕਰ ਕੇ ਆਪਣੇ ਗਲਤੀ ਸੁਧਾਰਨੀ ਚਾਹੀਦੀ ਹੈ।

 


author

Bharat Thapa

Content Editor

Related News