ਭਾਰਤ ਸਰਕਾਰ ਨੇ ਬਰਸਾਤ ਦੇ ਮੱਦੇਨਜ਼ਰ ਝੋਨੇ ਦੀ ਖਰੀਦ 11 ਅਕਤੂਬਰ ਤੋਂ ਕਰਨ ਦਾ ਕੀਤਾ ਫ਼ੈਸਲਾ

Thursday, Sep 30, 2021 - 10:28 PM (IST)

ਚੰਡੀਗੜ੍ਹ- ਭਾਰਤ ਸਰਕਾਰ ਨੇ ਅੱਜ ਇਕ ਪੱਤਰ ਜਾਰੀ ਕਰਕੇ ਬੀਤੇ ਦਿਨੀਂ ਹੋਏ ਮੀਂਹ ਦੇ ਮੱਦੇਨਜ਼ਰ ਪੰਜਾਬ ਅਤੇ ਹਰਿਆਣਾ ਵਿਚ ਝੋਨੇ ਦੀ ਫ਼ਸਲ ਦੀ ਖਰੀਦ 11 ਅਕਤੂਬਰ 2021 ਤੋਂ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਪੱਤਰ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਨੇ ਦੱਸਿਆ ਕਿ ਇਹ ਪੱਤਰ ਪੰਜਾਬ ਸਰਕਾਰ ਨੂੰ ਅੱਜ ਦੇਰ ਸ਼ਾਮੀ ਹੀ ਪ੍ਰਾਪਤ ਹੋਇਆ ਹੈ।

ਇਹ ਵੀ ਪੜ੍ਹੋ- ਸ਼ਾਹ-ਕੈਪਟਨ ਦੀ ਮੀਟਿੰਗ 'ਤੇ ਜਾਖੜ ਦਾ ਸ਼ਾਇਰਾਨਾ ਤੰਜ਼, ਕੁਛ ਤੋ ਮਜਬੂਰੀਆਂ ਰਹੀ ਹੋਂਗੀ, ਯੂੰ ਕੋਈ ਬੇਵਫ਼ਾ ਨਹੀਂ ਹੋਤਾ!

PunjabKesari
ਆਸ਼ੂ ਨੇ ਕਿਹਾ ਕਿ ਭਾਰਤ ਨੇ ਝੋਨੇ ਦੀ ਫ਼ਸਲ ਦੀ ਖਰੀਦ ਕਾਰਜ ਨੂੰ ਅੱਗੇ ਪਾਉਣ ਲਈ  ਬੀਤੇ ਦਿਨੀਂ ਹੋਏ ਮੀਂਹ ਅਤੇ ਅਗਲੇ ਦਿਨਾਂ ਵਿਚ ਹੋਣ ਵਾਲੇ ਸੰਭਾਵੀ ਮੀਂਹ ਨੂੰ ਦੇਖਦੇ ਹੋਏ ਇਹ ਫੈਸਲਾ ਕੀਤਾ ਹੈ। ਖੁਰਾਕ ਮੰਤਰੀ ਨੇ ਕਿਹਾ ਕਿ ਉਹ ਪੰਜਾਬ ਰਾਜ ਵਿਚ ਜਲਦ ਝੋਨੇ ਦੀ ਖਰੀਦ ਕਾਰਜ ਸ਼ੁਰੂ ਕਰਵਾਉਣ ਲਈ ਭਾਰਤ ਸਰਕਾਰ ਨਾਲ ਕੱਲ੍ਹ ਹੀ ਗੱਲ ਕਰਨਗੇ।

ਇਹ ਵੀ ਪੜ੍ਹੋ- ਕਾਂਗਰਸ ਦੀ ਅੰਦਰੂਨੀ ਖਾਨਾਜੰਗੀ ਕਾਰਨ ਪੰਜਾਬ ਹਰ ਖੇਤਰ ’ਚ ਪਛੜ ਰਿਹੈ : ਚੁੱਘ
ਆਸ਼ੂ ਨੇ ਕਿਹਾ ਕਿ ਪੰਜਾਬ ਸਰਕਾਰ ਝੋਨੇ ਦਾ ਦਾਣਾ ਦਾਣਾ ਖਰੀਦਣ ਲਈ ਵਚਨਵੱਧ ਹੈ ਅਤੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।


Bharat Thapa

Content Editor

Related News