ਜੰਮੂ ਕਸ਼ਮੀਰ ਅੰਦਰ ਘੱਟਗਿਣਤੀ ਭਾਈਚਾਰਿਆਂ ਦੀ ਸੁਰੱਖਿਆ ਯਕੀਨੀ ਬਣਾਏ ਭਾਰਤ ਸਰਕਾਰ : ਬੀਬੀ ਜਗੀਰ ਕੌਰ

Saturday, Oct 09, 2021 - 04:56 PM (IST)

ਜੰਮੂ ਕਸ਼ਮੀਰ ਅੰਦਰ ਘੱਟਗਿਣਤੀ ਭਾਈਚਾਰਿਆਂ ਦੀ ਸੁਰੱਖਿਆ ਯਕੀਨੀ ਬਣਾਏ ਭਾਰਤ ਸਰਕਾਰ  : ਬੀਬੀ ਜਗੀਰ ਕੌਰ

ਅੰਮ੍ਰਿਤਸਰ (ਦੀਪਕ ਸ਼ਰਮਾ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀਨਗਰ ’ਚ ਇਕ ਸਕੂਲ ਦੀ ਸਿੱਖ ਪ੍ਰਿੰਸੀਪਲ ਸਤਿੰਦਰ ਕੌਰ ਸਮੇਤ ਅਧਿਆਪਕ ਦੀਪਕ ਚੰਦ ਦੀ ਹੱਤਿਆ ਦੀ ਨਿਖੇਧੀ ਕਰਦਿਆਂ ਜੰਮੂ ਕਸ਼ਮੀਰ ਅੰਦਰ ਘੱਟਗਿਣਤੀ ਭਾਈਚਾਰਿਆਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਮੰਗ ਕੀਤੀ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਜਾਰੀ ਇਕ ਬਿਆਨ ’ਚ ਆਖਿਆ ਕਿ ਬੀਤੇ ਦਿਨ ਸ਼੍ਰੀਨਗਰ ’ਚ ਵਾਪਰੀ ਇਸ ਘਟਨਾ ਨਾਲ ਸਿੱਖਾਂ ਅੰਦਰ ਰੋਸ ਦੀ ਲਹਿਰ ਹੈ ਕਿਉਂਕਿ ਇਸ ਘਟਨਾ ਸਮੇਂ ਸਿੱਖ ਪ੍ਰਿੰਸੀਪਲ ਅਤੇ ਇਕ ਹਿੰਦੂ ਅਧਿਆਪਕ ਨੂੰ ਵੱਖ ਕਰਕੇ ਨਿਸ਼ਾਨਾ ਬਣਾਇਆ ਗਿਆ ਹੈ। ਉਨ੍ਹਾਂ ਆਖਿਆ ਕਿ ਇਹ ਬੇਹੱਦ ਦੁਖਦਾਈ ਗੱਲ ਹੈ ਕਿ ਖਿੱਤੇ ਅੰਦਰ ਘਟਗਿਣਤੀਆਂ ਸੁਰੱਖਿਅਤ ਨਹੀਂ ਹਨ। ਭਾਰਤ ਸਰਕਾਰ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਦੇਸ਼ ਦੇ ਹਰ ਸੂਬੇ ਅੰਦਰ ਸਿੱਖਾਂ ਦੀ ਜਾਨ ਦੀ ਹਿਫ਼ਾਜ਼ਤ ਕਰੇ। ਉਨ੍ਹਾਂ ਕਿਹਾ ਕਿ ਜੰਮੂ ਕਸ਼ਮੀਰ ਖਿੱਤੇ ’ਚ ਸਿੱਖ ਭੈ-ਭੀਤ ਹਨ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪ੍ਰਿੰਸੀਪਲ ਸਤਿੰਦਰ ਕੌਰ ਅਤੇ ਅਧਿਆਪਕ ਦੀ ਹੱਤਿਆ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕਰਦਿਆਂ ਉਨ੍ਹਾਂ ਦੇ ਪਰਿਵਾਰਾਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕੀਤੀ। ਉਨ੍ਹਾਂ ਇਹ ਵੀ ਆਖਿਆ ਕਿ ਜੰਮੂ ਕਸ਼ਮੀਰ ਦੇ ਸਿੱਖਾਂ ਦੀਆਂ ਮੁਸ਼ਕਲਾਂ ਅਤੇ ਹੋ ਰਹੇ ਧੱਕੇ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਜਲਦ ਹੀ ਭਾਰਤ ਸਰਕਾਰ ਤੱਕ ਪਹੁੰਚ ਕਰੇਗੀ। ਇਸ ਦੇ ਨਾਲ ਹੀ ਜੰਮੂ ਕਸ਼ਮੀਰ ਵਿਖੇ ਜਾ ਕੇ ਵੀ ਸਿੱਖ ਆਗੂਆਂ ਨਾਲ ਮੁਲਾਕਾਤ ਕੀਤੀ ਜਾਵੇਗੀ। 

ਇਹ ਵੀ ਪੜ੍ਹੋ : ਭਾਰਤ ਭੂਸ਼ਣ ਆਸ਼ੂ ਵਲੋਂ ਸ਼ਹਿਰ ਦੇ ਸਾਰੇ ਵਾਰਡਾਂ ’ਚ ਫੌਗਿੰਗ ਕਰਨ ਦੇ ਨਿਰਦੇਸ਼ ਜਾਰੀ 

ਦੱਸਣਯੋਗ ਹੈ ਕਿ ਸ਼੍ਰੀਨਗਰ—ਜੰਮੂ-ਕਸ਼ਮੀਰ ’ਚ ਇਕ ਵਾਰ ਫਿਰ ਅੱਤਵਾਦੀਆਂ ਦੀ ਘਿਨੌਣੀ ਹਰਕਤ ਸਾਹਮਣੇ ਆਈ ਹੈ। ਅੱਤਵਾਦੀਆਂ ਨੇ ਇਕ ਸਕੂਲ ਨੂੰ ਨਿਸ਼ਾਨਾ ਬਣਾਇਆ, ਜਿੱਥੇ ਸਕੂਲ ਦੇ ਪ੍ਰਿੰਸੀਪਲ ਅਤੇ ਅਧਿਆਪਕ ਨੂੰ ਗੋਲੀ ਮਾਰ ਕੇ ਕਤਲ ਕਰ ਦਿੱਤਾ। ਦੋਹਾਂ ਨੂੰ ਹਸਪਤਾਲ ਲਿਜਾਇਆ ਗਿਆ ਪਰ ਉਨ੍ਹਾਂ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਇਹ ਘਟਨਾ ਸ਼੍ਰੀਨਗਰ ਦੇ ਈਦਗਾਹ ਸੰਗਮ ਇਲਾਕੇ ਦੇ ਇਕ ਸਰਕਾਰੀ ਸਕੂਲ ’ਚ ਵਾਪਰੀ ਸੀ, ਜਿੱਥੇ ਅੱਤਵਾਦੀਆਂ ਵਲੋਂ ਇਸ ਘਿਣੌਨੀ ਵਾਰਦਾਤ ਨੂੰ ਅੰਜ਼ਾਮ ਦਿੱਤਾ ਗਿਆ।

ਇਹ ਵੀ ਪੜ੍ਹੋ : ਰਾਜਾ ਵੜਿੰਗ ਦੀ ਸਖ਼ਤੀ ਤੋਂ ਬਾਅਦ ਟਰਾਂਸਪੋਰਟ ਵਿਭਾਗ ਹਰਕਤ ’ਚ, ਪੰਜ ਹੋਰ ਬੱਸਾਂ ਦੀ ਲਗਾਈ ਬ੍ਰੇਕ

ਨੋਟ : ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ


author

Anuradha

Content Editor

Related News