ਹੁਸ਼ਿਆਰਪੁਰ ਵਾਸੀਆਂ ਲਈ ਚੰਗੀ ਖ਼ਬਰ, ਪੰਜਾਬ ਸਰਕਾਰ ਨੇ ਵੱਡਾ ਫ਼ੈਸਲਾ ਲੈਂਦਿਆਂ ਜਾਰੀ ਕੀਤੇ ਹੁਕਮ

03/01/2024 6:22:29 PM

ਚੰਡੀਗੜ੍ਹ/ਹੁਸ਼ਿਆਰਪੁਰ : ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਸੂਬਾ ਸਰਕਾਰ ਦੇ ਉੱਚ ਅਧਿਕਾਰੀਆਂ ਨੂੰ ਹੁਸ਼ਿਆਰਪੁਰ ਸ਼ਹਿਰ ਅਤੇ ਨਾਲ ਲੱਗਦੇ ਕੰਢੀ ਖੇਤਰਾਂ ਦੇ ਪਿੰਡਾਂ ਨੂੰ ਨਹਿਰੀ ਪਾਣੀ ਪ੍ਰੋਜੈਕਟ ਮੁਹੱਇਆ ਕਰਵਾਉਣ ਲਈ ਕਿਹਾ ਹੈ। ਆਪਣੇ ਦਫਤਰ ਵਿਚ ਜਲ ਸਪਲਾਈ ਤੇ ਸੈਨੀਟੇਸ਼ਨ, ਸਥਾਨਕ ਸਰਕਾਰਾਂ ਅਤੇ ਜਲ ਸ੍ਰੋਤ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਮੰਤਰੀ ਵੱਲੋਂ ਵਿਸ਼ੇਸ਼ ਰੂਪ ਵਿਚ ਹੁਸ਼ਿਆਰਪੁਰ ਸ਼ਹਿਰ ਵਿਚ ਪਾਣੀ ਦੇ ਲਗਾਤਾਰ ਡਿੱਗ ਰਹੇ ਪੱਧਰ ਬਾਰੇ ਵਿਸ਼ੇਸ਼ ਚਰਚਾ ਕੀਤੀ ਗਈ। ਉਨ੍ਹਾਂ ਕਿਹਾ ਕਿ ਹਾਲਾਤ ਨੂੰ ਮੱਦੇਨਜ਼ਰ ਰੱਖਦੇ ਹੋਏ ਹੁਸ਼ਿਆਰਪੁਰ ਅਤੇ ਨਾਲ ਲੱਗਦੇ ਕੰਢੀ ਖੇਤਰਾਂ ਦੇ ਪਿੰਡਾਂ ਨੂੰ ਨਹਿਰੀ ਪਾਣੀ ਦੀ ਸੁਵਿਧਾ ਦਿੱਤੀ ਜਾਵੇ। ਜਿੰਪਾ ਵੱਲੋਂ ਨਹਿਰੀ ਪਾਣੀ ਪ੍ਰੋਜੈਕਟ ਦੀ ਤਜਵੀਜ਼ ਨੂੰ ਸਥਾਨਕ ਸਰਕਾਰਾਂ, ਜਲ ਸ੍ਰੋਤ ਵਿਭਾਗ ਅਤੇ ਜਲ ਸਪਲਾਈ ਵਿਭਾਗ ਨਾਲ ਵਿਸਥਾਰਪੂਰਵਕ ਵਿਚਾਰਿਆ ਗਿਆ ਅਤੇ ਇਸਨੂੰ ਜਲਦ ਅਮਲੀ ਜਾਮਾ ਪਹਿਨਾਉਣ ਲਈ ਵੀ ਕਿਹਾ ਗਿਆ। 

ਇਹ ਵੀ ਪੜ੍ਹੋ : ਸੋਮਵਾਰ ਨੂੰ ਪੰਜਾਬ ਦੇ ਇਸ ਜ਼ਿਲ੍ਹੇ ਵਿਚ ਸਰਕਾਰੀ ਛੁੱਟੀ ਦਾ ਐਲਾਨ

PunjabKesari

ਮੀਟਿੰਗ ਦੌਰਾਨ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਪ੍ਰਮੁੱਖ ਸਕੱਤਰ ਨੀਲਕੰਠ ਅਵਹਾੜ, ਵਿਭਾਗ ਮੁਖੀ ਅਮਿਤ ਤਲਵਾੜ, ਸਥਾਨਕ ਸਰਕਾਰ ਵਿਭਾਗ ਦੀ ਪ੍ਰਮੁੱਖ ਸਕੱਤਰ ਦੀਪਤੀ ਉੱਪਲ, ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਮੁੱਖ ਇੰਜੀਨੀਅਰ (ਉੱਤਰ) ਜਸਬੀਰ ਸਿੰਘ ਅਤੇ ਜਲ ਸ੍ਰੋਤ ਵਿਭਾਗ ਦੇ ਮੁੱਖ ਇੰਜੀਨੀਅਰ ਸ਼ੇਰ ਸਿੰਘ ਸਮੇਤ ਵੱਖ-ਵੱਖ ਅਧਿਕਾਰੀ ਸ਼ਾਮਿਲ ਸਨ।

ਇਹ ਵੀ ਪੜ੍ਹੋ : ‘ਆਪ’ ਆਗੂ ਗੋਪੀ ਚੋਹਲਾ ਦੇ ਕਤਲ ਕਾਂਡ ਵਿਚ ਐੱਸ. ਐੱਸ. ਪੀ. ਦਾ ਵੱਡਾ ਖ਼ੁਲਾਸਾ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Gurminder Singh

Content Editor

Related News